ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ) - ਪੁਲਸ ਸਟੇਸ਼ਨ ਦੀਨਾਨਗਰ ਅਧੀਨ ਆਉਂਦੇ ਇਲਾਕੇ ਅੰਦਰ ਲਗਾਤਾਰ ਚੋਰੀ ਦੀਆਂ ਘਟਨਾ ਵਿਚ ਵਾਧਾ ਹੋਣ ਕਾਰਨ ਲੋਕਾਂ ਦੇ ਮਨਾਂ ਵਿੱਚ ਚੋਰਾਂ ਦੀ ਦਹਿਸ਼ਤ ਵਾਲਾ ਮਾਹੌਲ ਵੇਖਿਆ ਜਾ ਰਿਹਾ ਹੈ। ਜਿਸ ਦੀ ਮਿਸਾਲ ਬੀਤੀ ਰਾਤ ਚੋਰਾਂ ਵੱਲੋਂ ਦੀਨਾਨਗਰ ਦੇ ਨੇੜੇ ਪੈਂਦੇ ਕ੍ਰਿਸ਼ਨਾ ਨਗਰ ਕੈਂਪ ਵਿੱਚ ਬਾਬਾ ਲਾਲ ਦਿਆਲ ਜੀ ਦੇ ਮੰਦਰ ਦੀ ਰਾਤ ਨੂੰ ਚੋਰਾਂ ਨੇ ਗੋਲਕ ਤੋੜ ਕੇ ਕਰੀਬ 25 ਤੋਂ 30 ਹਜ਼ਾਰ ਦੀ ਰਾਸ਼ੀ ਚੋਰੀ ਕਰਨ ਦੀ ਖ਼ਬਰ ਮਿਲੀ ਹੈ।
ਇਹ ਖ਼ਬਰ ਵੀ ਪੜ੍ਹੋ : ਮਸ਼ਹੂਰ ਪਾਕਿ ਗਾਇਕ ਰਾਹਤ ਫਤਿਹ ਅਲੀ ਖ਼ਾਨ ਨੇ ਨੌਕਰ ਨੂੰ ਚੱਪਲਾਂ ਨਾਲ ਕੁੱਟਿਆ, ਵਾਲਾਂ ਤੋਂ ਫੜ ਘੜੀਸਿਆ, ਦੇਖੋ ਵੀਡੀਓ
ਇਸ ਮੌਕੇ ਮੰਦਰ ਦੇ ਪੁਜਾਰੀ ਨੇ ਦੱਸਿਆ ਕਿ ਸਵੇਰੇ 5 ਵਜੇ ਦੇ ਕਰੀਬ ਮੰਦਰ ਆਇਆ ਤਾਂ ਗੇਟ ਦਾ ਤਾਲਾ ਟੁੱਟਿਆ ਹੋਇਆ ਸੀ। ਚੋਰਾਂ ਵੱਲੋਂ ਗੋਲਕ ਦਾ ਤਾਲਾ ਤੋੜ ਕੇ ਵਿੱਚੋਂ ਸਾਰੀ ਨਕਦੀ ਚੋਰੀ ਕਰ ਲਈ ਗਈ ਸੀ। ਇਸ ਦੀ ਸੂਚਨਾ ਦੀਨਾਨਗਰ ਪੁਲਸ ਨੂੰ ਦੇ ਦਿੱਤੀ ਗਈ ਹੈ। ਪੁਲਸ ਨੇ ਮੌਕੇ 'ਤੇ ਪਹੁੰਚ ਨੇੜਲੇ ਘਰ ਵਿੱਚ ਲੱਗੇ ਸੀਸੀਟੀਵੀ ਕੈਮਰੇ ਨੂੰ ਖੰਗਾਲਿਆ ਹੈ।
ਦੂਜੇ ਪਾਸੇ ਇਲਾਕਾ ਵਾਸੀਆਂ ਦਾ ਕਹਿਣਾ ਹੈ ਕਿ ਦੀਨਾਨਗਰ ਤੇ ਇਲਾਕੇ ਅੰਦਰ ਲਗਾਤਾਰ ਹੀ ਚੋਰੀ ਦੀਆਂ ਘਟਨਾ ਵਾਪਰ ਰਹੀਆਂ ਹਨ, ਜਿਸ ਕਾਰਨ ਪੁਲਸ ਪ੍ਰਸ਼ਾਸਨ ਨੂੰ ਇਲਾਕੇ ਅੰਦਰ ਗਸਤ ਤੇਜ ਕਰਨ ਦੀ ਮੰਗ ਕੀਤੀ ਜਾਂਦੀ ਹੈ ਤਾਂ ਕਿ ਇਲਾਕੇ ਅੰਦਰ ਹੋ ਰਹੇ ਨਿਤ ਦਿਨ ਚੋਰੀ ਦੀਆਂ ਘਟਨਾ ਨੂੰ ਨੱਥ ਪਾਈ ਜਾ ਸਕੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਾਰਟੀ ਨਾਲ ਤਲਖ਼ੀ ਵਿਚਾਲੇ ਕਾਂਗਰਸ ਦੀ ਮੀਟਿੰਗ, ਨਹੀਂ ਪਹੁੰਚੇ ਨਵਜੋਤ ਸਿੱਧੂ
NEXT STORY