ਦੀਨਾਨਗਰ(ਹਰਜਿੰਦਰ ਸਿੰਘ ਗੋਰਾਇਆ)-ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਆਉਂਦੇ ਵੱਖ-ਵੱਖ ਏਰੀਏ ਅੰਦਰ ਪੁਲਸ ਵੱਲੋਂ ਗੁਪਤ ਸੂਚਨਾ ਦੇ ਆਧਾਰ ਤੇ 2 ਨੌਜਵਾਨਾਂ ਨੂੰ 7 ਗ੍ਰਾਮ 60 ਮਿਲੀਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਵਿੱਚ ਸਫ਼ਲਤਾ ਪ੍ਰਾਪਤ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਦੀਨਾਨਗਰ ਸੁਖਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਬਹਿਰਾਮਪੁਰ ਪੁਲਸ ਸਟੇਸ਼ਨ ਦੇ ਏ. ਐੱਸ. ਆਈ. ਸੁਲੱਖਣ ਸਿੰਘ ਨੇ ਸਮੇਤ ਪੁਲਸ ਪਾਰਟੀ ਸਮੇਤ ਇਲਾਕੇ ਅੰਦਰ ਗਸ਼ਤ ਦੌਰਾਨ ਪਿੰਡ ਬਾਹਮਣੀ ਨੇੜਿਓਂ ਅਫਤਾਬ ਸਿੰਘ ਉਰਫ ਅਭੀ ਪੁੱਤਰ ਰਣਜੀਤ ਸਿੰਘ ਵਾਸੀ ਭਾਗੋਕਾਵਾਂ ਨੂੰ ਸ਼ੱਕ ਦੇ ਆਧਾਰ 'ਤੇ ਤਲਾਸ਼ੀ ਕੀਤੀ ਗਈ ਤਾਂ ਇੱਕ ਕਾਲੇ ਰੰਗ ਦੇ ਮੋਮੀ ਲਿਫਾਫੇ ਵਿਚੋ 04 ਗ੍ਰਾਮ 60 ਮਿਲੀਗ੍ਰਾਮ ਹੈਰੋਇਨ ਬਰਾਮਦ ਹੋਈ ਹੈ।
ਇਹ ਵੀ ਪੜ੍ਹੋ- ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ’ਚ ਯੋਗਾ ਕਰਨ ਵਾਲੀ ਕੁੜੀ ਦੇ ਮੁਆਫ਼ੀ ਮੰਗਣ ਮਗਰੋਂ SGPC ਦੀ ਵੱਡੀ ਕਾਰਵਾਈ
ਇਸੇ ਤਰ੍ਹਾਂ ਹੀ ਦੀਨਾਨਗਰ ਪੁਲਸ ਵੱਲੋਂ ਏ .ਐੱਸ. ਆਈ. ਰਮੇਸ਼ ਕੁਮਾਰ ਨੇ ਸਮੇਤ ਪੁਲਸ ਪਾਰਟੀ ਵੱਲੋਂ ਗਸ਼ਤ ਦੌਰਾਨ ਟੀ.ਪੁਆਇੰਟ ਨਾਨੋਨੰਗਲ ਤੋਂ ਨਿਆਮਤ ਮਸੀਹ ਉਰਫ ਕੋਲਾ ਪੁੱਤਰ ਗੁਲਾਮ ਮਸੀਹ ਵਾਸੀ ਪੁਰਾਣੀ ਅਬਾਦੀ ਅਵਾਂਖਾ ਨੂੰ ਸ਼ੱਕ ਦੇ ਆਧਾਰ 'ਤੇ ਤਲਾਸ਼ੀ ਦੌਰਾਨ ਪਾਰਦਰਸ਼ੀ ਮੋਮੀ ਲਿਫਾਫੇ 03 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਇਹਨਾਂ ਦੋਵਾਂ ਦੋਸ਼ੀਆਂ ਨੂੰ ਮੌਕੇ ਤੇ ਕਾਬੂ ਕਰਕੇ ਇਹਨਾਂ ਦੇ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਨੇਵੀ ਅਫ਼ਸਰ ਨਾਲ ਵੱਡਾ ਹਾਦਸਾ, ਹਫ਼ਤੇ ਤੋਂ ਨਹੀਂ ਲੱਗਾ ਕੋਈ ਸੁਰਾਗ, ਪਿਓ ਨੇ ਰੋ-ਰੋ ਦੱਸੀ ਇਹ ਗੱਲ (ਵੀਡੀਓ)
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤੀ ਨਿੰਦਾ
NEXT STORY