ਦੀਨਾਨਗਰ(ਹਰਜਿੰਦਰ ਸਿੰਘ ਗੋਰਾਇਆ)- ਦੀਨਾਨਗਰ ਪੁਲਸ ਵੱਲੋਂ ਨੈਸ਼ਨਲ ਹਾਈਵੇ ਨੇੜੇ ਪਨਿਆੜ ਸੂਗਰ ਮਿਲ ਹਾਈਟੈਕ ਨਾਕੇ ਦੌਰਾਨ ਇੱਕ ਵਿਅਕਤੀ ਨੂੰ 3 ਲੱਖ 40 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਨ ਦੀ ਖ਼ਬਰ ਮਿਲੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਦੀਨਾਨਗਰ ਸੁਖਵਿੰਦਰਪਾਲ ਸਿੰਘ ਨੇ ਦੱਸਿਆ ਕਿ ਮੇਨ ਹਾਈਵੇ ਨੇੜੇ ਸ਼ੂਗਰ ਮਿੱਲ ਪਨਿਆੜ ਹਾਈਟੈਕ ਨਾਕੇ ਦੌਰਾਨ ਏ. ਐੱਸ. ਆਈ. ਰਮੇਸ਼ ਕੁਮਾਰ ਦੀ ਅਗਵਾਈ ਹੇਠਾਂ ਪੁਲਸ ਫੋਰਸ ਨਾਲ ਆਉਣ ਜਾਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਜਿਸ ਦੌਰਾਨ ਪਠਾਨਕੋਟ ਵਾਲੀ ਸਾਈਡ ਤੋਂ ਆ ਰਹੀ ਇੱਕ ਪ੍ਰਾਈਵੇਟ ਬੱਸ ਨੂੰ ਰੋਕ ਕੇ ਉਸ ਦੀ ਸੀਟ 'ਤੇ ਕਾਲੇ ਰੰਗ ਦਾ ਬੈਗ ਫੜ੍ਹ ਕੇ ਬੈਠੇ ਇੱਕ ਵਿਅਕਤੀ ਨੂੰ ਸ਼ੱਕ ਦੇ ਅਧਾਰ 'ਤੇ ਬੱਸ ਤੋਂ ਹੇਠਾਂ ਉਤਾਰ ਕੇ ਚੈਕਿੰਗ ਕੀਤੀ ਗਈ ਤਾਂ ਮੁਲਜ਼ਮ ਵਿਅਕਤੀ ਵੱਲੋਂ ਫੜੀ ਗਈ ਕਿੱਟ ਬੈਗ ਦੀ ਤਲਾਸ਼ੀ ਕੀਤੀ ਗਈ। ਜਿਸ ਤੋਂ ਬਾਅਦ ਬੈਗ ਵਿਚੋਂ 3,40,000/-ਰੁਪਏ ਡਰੱਗ ਮਨੀ ਬਰਾਮਦ ਹੋਈ ਹੈ।
ਇਹ ਵੀ ਪੜ੍ਹੋ-ਇਟਲੀ ’ਚ ਸਿੱਖ ਭਾਈਚਾਰੇ ਨੂੰ ਮਿਲੀ ਵੱਡੀ ਰਾਹਤ, ਟ੍ਰੈਵਲ ਕਰਨ ਮੌਕੇ ਕਿਰਪਾਨ ਰੱਖਣ ’ਤੇ ਹੁਣ ਨਹੀਂ ਹੋਵੇਗਾ ਪਰਚਾ
ਪੁੱਛਗਿੱਛ ਦੌਰਾਨ ਆਰੋਪੀ ਨੇ ਦੱਸਿਆ ਕਿ ਇਹ ਪੈਸੇ ਉਸਨੇ ਹੈਰੋਇਨ ਜੰਮੂ ਵਿਖੇ ਕਿਸੇ ਵਿਅਕਤੀ ਨੂੰ ਵੇਚ ਕੇ ਵੱਟੇ ਹਨ ਅਤੇ ਹੈਰੋਇਨ ਉਸਨੂੰ ਬਹਾਦਰ ਸਿੰਘ ਵਾਸੀ ਤਰਨ ਤਾਰਨ ਨੇ ਜੰਮੂ ਪਹੁੰਚਾਉਣ ਲਈ ਦਿੱਤੀ ਸੀ। ਪੁਲਸ ਵੱਲੋਂ ਸਾਰੀ ਜਾਂਚ ਪੜਤਾਲ ਕਰਨ ਉਪਰੰਤ ਅਰਜਨ ਕੁਮਾਰ ਉਰਫ ਮੋਹਿਤ ਪੁੱਤਰ ਅਸ਼ਵਨੀ ਕੁਮਾਰ ਵਾਸੀ ਹਾਥੀ ਗੇਟ ਅੰਮ੍ਰਿਤਸਰ ਅਤੇ ਬਹਾਦਰ ਵਾਸੀ ਤਰਨਤਾਰਨ ਵਿਰੁੱਧ ਵੱਖ-ਵੱਖ ਧਾਰਾ ਤਹਿਤ ਮਾਮਲਾ ਦਰਜ ਕਰਕੇ ਅਰਜਨ ਕੁਮਾਰ ਉਰਫ ਮੋਹਿਤ ਨੂੰ ਮੌਕੇ ਤੇ ਗ੍ਰਿਫ਼ਤਾਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ।
ਇਹ ਵੀ ਪੜ੍ਹੋ- ਤਰਨਤਾਰਨ 'ਚ ਵੱਡੀ ਵਾਰਦਾਤ, ਧਾਰਮਿਕ ਸਥਾਨ ਕੋਲ ਸਿਗਰਟ ਪੀਣ ਤੋਂ ਰੋਕਣ ਵਾਲੇ ਵਿਅਕਤੀ ਦਾ ਕਤਲ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅੰਮ੍ਰਿਤਸਰ ਰੇਲਵੇ ਸਟੇਸ਼ਨ ’ਤੇ ਰਿਸ਼ਵਤ ਮੰਗਣ ਦਾ ਮਾਮਲਾ ਭਖਿਆ, ਆਟੋ ਯੂਨੀਅਨ ਵਲੋਂ ਪੁਲਸ ਨੂੰ ਸੰਘਰਸ਼ ਦੀ ਚਿਤਾਵਨੀ
NEXT STORY