ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਦੀਨਾਨਗਰ ਪੁਲਸ ਵੱਲੋਂ ਇੱਕ ਵਿਆਹੁਤਾ ਕੋਲੋਂ ਦਹੇਜ ਵਿੱਚ ਕਾਰ ਤੇ 10 ਲੱਖ ਰੁਪਏ ਮੰਗਣ ਤਹਿਤ ਤਿੰਨ ਦੇ ਵਿਰੁੱਧ ਮਾਮਲਾ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਅਮਰੀਕ ਚੰਦ ਨੇ ਦੱਸਿਆ ਕਿ ਸੁਮਨ ਬਾਲਾ ਪੁੱਤਰੀ ਦਲੀਪ ਸਿੰਘ ਵਾਸੀ ਗਾਧੀਆਂ ਦਾ ਵਿਆਹ ਜੋਨੀ ਪੁੱਤਰ ਤਿਲਕ ਰਾਜ ਵਾਸੀ ਰਾਮਪੁਰਾ ਮੁਹੱਲਾ ਡਲਹੌਜੀ ਰੋਡ ਪਠਾਨਕੋਟ ਨਾਲ ਹੋਇਆ ਸੀ।
ਇਹ ਵੀ ਪੜ੍ਹੋ : ਯੂਰਪ ਦੇ ਵੱਖ-ਵੱਖ ਦੇਸ਼ਾਂ 'ਚ ਹਿੰਦੂ ਸੰਸਥਾਵਾਂ 'ਤੇ ਪ੍ਰਾਣ ਪ੍ਰਤਿਸ਼ਠਾ ਸਮਾਰੋਹ ਨੂੰ ਮਨਾਉਣ ਲਈ ਬਣ ਰਹੀਆਂ ਯੋਜਨਾਵਾਂ
ਵਿਆਹ ਤੋਂ ਬਾਅਦ ਸ਼ਿਕਾਇਤਕਰਤਾ ਦਾ ਪਤੀ ਜੋਨੀ, ਸੱਸ ਦਰਸ਼ਨਾ ਦੇਵੀ ਅਤੇ ਸਹੁਰਾ ਤਿਲਕ ਰਾਜ ਦਹੇਜ ਦੀ ਖ਼ਾਤਰ ਕੁੜੀ ਨੂੰ ਤੰਗ ਪ੍ਰੇਸ਼ਾਨ ਕਰਦੇ ਸਨ ਅਤੇ ਦਹੇਜ 'ਚ ਕਾਰ ਅਤੇ 10 ਲੱਖ ਰੁਪਏ ਦੀ ਮੰਗ ਕਰਦੇ ਸਨ। ਦਹੇਜ ਦੀ ਮੰਗ ਪੂਰੀ ਨਾ ਹੋਣ 'ਤੇ ਮੁਲਜ਼ਮਾਂ ਨੇ ਮੁਦਈਆ ਦੀ ਮਾਰ ਕੁਟਾਈ ਕਰਕੇ ਉਸਨੂੰ ਘਰੋਂ ਕੱਢ ਦਿੱਤਾ ਅਤੇ ਕੁੜੀ ਦੇ ਮਾਪਿਆਂ ਵਲੋਂ ਦਿੱਤਾ ਇਸਤਰੀ ਧੰਨ ਉਸਦੀ ਮਰਜ਼ੀ ਤੋਂ ਬਿਨਾਂ ਮੁਲਜ਼ਮਾਂ ਨੇ ਖੁਰਦ ਬੁਰਦ ਕਰ ਦਿੱਤਾ ਹੈ।
ਇਹ ਵੀ ਪੜ੍ਹੋ : ਚੱਲਦੀ ਕਾਰ ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ ਪਰਿਵਾਰ ਦੇ ਪੰਜ ਮੈਂਬਰ
ਜਿਸ ਤੋਂ ਬਾਅਦ ਪੁਲਸ ਵੱਲੋਂ ਜਾਂਚ ਪੜਤਾਲ ਕਰਨ ਉਪਰੰਤ ਜੋਨੀ ਪੁੱਤਰ ਤਿਲਕ ਰਾਜ , ਦਰਸ਼ਨਾ ਦੇਵੀ ਪਤਨੀ ਤਿਲਕ ਰਾਜ, ਤਿਲਕ ਰਾਜ ਪੁੱਤਰ ਹਰਨਾਮ ਦਾਸ ਵਾਸੀਆਂਨ ਰਾਮਪੁਰਾ ਮੁਹੱਲਾ ਡਲਹੌਜੀ ਰੋਡ ਪਠਾਨਕੋਟ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ।
ਇਹ ਵੀ ਪੜ੍ਹੋ : ਨਸ਼ੇ ਨੇ ਬੁਝਾਇਆ ਘਰ ਦਾ ਚਿਰਾਗ, 20 ਸਾਲਾਂ ਦੇ ਨੌਜਵਾਨ ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਸ਼ੇ ਨੇ ਬੁਝਾਇਆ ਘਰ ਦਾ ਚਿਰਾਗ, 20 ਸਾਲਾਂ ਦੇ ਨੌਜਵਾਨ ਦੀ ਮੌਤ
NEXT STORY