ਅੰਮ੍ਰਿਤਸਰ (ਅਰੁਣ)- ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਬਾਈਪਾਸ ਨੇੜੇ ਗੁੰਮਟਾਲਾ ਪੁੱਲ ਦੇ ਗੰਦੇ ਨਾਲੇ ਵਿਚੋਂ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨਾਲ ਇਲਾਕੇ ’ਚ ਸਨਸਨੀ ਫੈਲ ਗਈ। ਮ੍ਰਿਤਕ ਵਿਅਕਤੀ ਦੀ ਉਮਰ ਕਰੀਬ 35/40 ਸਾਲ ਹੈ। ਉਸ ਦਾ ਸਰੀਰ ਭਾਰਾ, ਕੱਦ ਦਰਮਿਆਨਾ, ਜਾਮਨੀ ਡੱਬੀਦਾਰ ਕਮੀਜ਼ ਅਤੇ ਲੋਵਰ ਨੀਲੇ ਅਤੇ ਚਿੱਟੀ ਧਾਰੀਦਾਰ ਪਾਈ ਹੋਈ ਹੈ।
ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ’ਚ ਇਨਸਾਨੀਅਤ ਸ਼ਰਮਸਾਰ: ਕੂੜੇ ਦੇ ਢੇਰ ’ਚੋਂ ਮਿਲੀ 8 ਮਹੀਨੇ ਦੇ ਬੱਚੇ ਦੀ ਲਾਸ਼
ਇਸ ਮਾਮਲੇ ਦੇ ਸਬੰਧ ’ਚ ਅਤੇ ਘਟਨਾ ਸਥਾਨ ’ਤੇ ਪੁੱਜੇ ਪੁਲਸ ਦੇ ਬੁਲਾਰੇ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮ੍ਰਿਤਕ ਦਾ ਪਤਾ ਅਤੇ ਵਾਰਸਾਂ ਦਾ ਅਜੇ ਤੱਕ ਕੋਈ ਪਤਾ ਨਹੀਂ ਲੱਗਾ। ਲਾਸ਼ ਨੂੰ ਸ਼ਨਾਖਤ ਕਰਨ ਲਈ ਗੁਰੂ ਨਾਨਕ ਦੇਵ ਹਸਪਤਾਲ ਮੋਰਚਰੀ ਵਿਖੇ 72 ਘੰਟੇ ਲਈ ਰੱਖਵਾ ਦਿੱਤਾ ਗਿਆ ਹੈ।
ਪੜ੍ਹੋ ਇਹ ਵੀ ਖ਼ਬਰ: ਦਿਲ ਕੰਬਾਊ ਹਾਦਸਾ: ਵਿਧਾਇਕ ਸ਼ੈਰੀ ਕਲਸੀ ਦੇ PA ਸਣੇ 3 ਨੌਜਵਾਨਾਂ ਦੀ ਮੌਤ, ਗੱਡੀ ਦੇ ਉੱਡੇ ਪਰਖੱਚੇ (ਤਸਵੀਰਾਂ)
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ
NEXT STORY