ਬਟਾਲਾ (ਸਾਹਿਲ)-ਅਣਪਛਾਤੇ ਵਾਹਨ ਦੀ ਲਪੇਟ ਵਿਚ ਆਉਣ ਨਾਲ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਸਰਬਜੀਤ ਸਿੰਘ ਪੁੱਤਰ ਜਗੀਰ ਸਿੰਘ ਵਾਸੀ ਤਲਵੰਡੀ ਝੁੰਗਲਾਂ ਨੇ ਦੱਸਿਆ ਕਿ ਉਸਦਾ ਭਤੀਜਾ ਵਿਲੀਅਮ ਪੁੱਤਰ ਲੁਭਾਇਆ ਸਿੰਘ, ਜੋ ਕਿ ਲੱਤਾਂ ਤੋਂ ਦਿਵਿਆਂਗ ਹੈ, ਆਪਣੀ ਵ੍ਹੀਲਚੇਅਰ ਸਾਈਕਲ ’ਤੇ ਘਰੋਂ ਸਮਾਨ ਲੈਣ ਲਈ ਬਟਾਲਾ ਵਿਖੇ ਆਇਆ ਸੀ।
ਇਹ ਵੀ ਪੜ੍ਹੋ- ਪੰਜਾਬ 'ਚ ਫਿਰ ਪ੍ਰਾਈਵੇਟ ਸਕੂਲ ਦੇ ਅਧਿਆਪਕ ਵੱਲੋਂ ਮਾਸੂਮ ਬੱਚੇ 'ਤੇ ਤਸ਼ੱਦਦ, ਮਾਪਿਆਂ ਦਾ ਨਿਕਲਿਆ ਤ੍ਰਾਹ
ਇਸ ਦੌਰਾਨ ਜਦੋਂ ਉਹ ਵਾਪਸ ਜਾ ਰਿਹਾ ਸੀ ਤਾਂ ਪਿੰਡ ਦੀਵਾਨੀਵਾਲ ਕੋਲ ਇਕ ਤੇਜ਼ ਰਫਤਾਰ ਅਣਪਛਾਤੇ ਵਾਹਨ ਨੇ ਇਸ ਨੂੰ ਆਪਣੀ ਲਪੇਟ ਵਿਚ ਲੈ ਲਿਆ, ਜਿਸ ਨਾਲ ਇਹ ਗੰਭੀਰ ਜ਼ਖਮੀ ਹੋ ਗਿਆ ਤਾਂ ਇਸ ਨੂੰ ਇਲਾਜ ਲਈ ਗੁਰੂ ਨਾਨਕ ਹਸਪਤਾਲ ਅੰਮ੍ਰਿਤਸਰ ਵਿਖੇ ਦਾਖਲ ਕਰਵਾਇਆ ਗਿਆ, ਜਿਥੇ ਇਸਦੀ ਮੌਤ ਹੋ ਗਈ।
ਇਹ ਵੀ ਪੜ੍ਹੋ- ਪੰਜਾਬ ਤੋਂ ਵੱਡੀ ਖ਼ਬਰ, ਭਾਖੜਾ ਨਹਿਰ 'ਚੋਂ ਮਿਲੀ ਮਾਡਲ ਕੁੜੀ ਦੀ ਲਾਸ਼
ਇਸ ਸਬੰਧੀ ਜਦੋਂ ਪੁਲਸ ਚੌਕੀ ਅਰਬਨ ਅਸਟੇਟ ਦੇ ਇੰਚਾਰਜ ਏ. ਐੱਸ. ਆਈ. ਬਲਜਿੰਦਰ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਮਿ੍ਰਤਕ ਦੀ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ ਅਤੇ ਅਣਪਛਾਤੇ ਵਾਹਨ ਦੇ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਥਾਣਾ ਸਿਵਲ ਲਾਈਨ ਵਿਖੇ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਬੱਸ ਕੰਡਕਟਰ ਦਾ ਸ਼ਰਮਨਾਕ ਕਾਰਾ, ਵਿਆਹੁਤਾ ਨਾਲ ਟੱਪੀਆਂ ਹੱਦਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗੁਰਦਾਸਪੁਰ ’ਚ ਸ਼ਰੇਆਮ ਗੁੰਡਾਗਰਦੀ, ਤੇਜ਼ਧਾਰ ਹਥਿਆਰਾਂ ਨਾਲ ਵਿਅਕਤੀ 'ਤੇ ਕੀਤੇ ਵਾਰ
NEXT STORY