ਦੀਨਾਨਗਰ(ਗੋਰਾਇਆ)- ਦੀਨਾਨਗਰ ਪੁਲਸ ਵੱਲੋਂ ਦੋ ਧੜਿਆਂ ਦੀ ਕਿਰਾਏ ਦੀ ਲਈ ਦੁਕਾਨ ਨੂੰ ਖਾਲੀ ਕਰਾਉਣ ਨੂੰ ਲੈ ਕੇ ਹੋਏ ਵਿਵਾਦ ਚਾਰ ਸਮੇਤ ਇੱਕ ਦਰਜਨ ਤੋਂ ਵੱਧ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਦੀਨਾਨਗਰ ਅਜਇੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੀ ਸ਼ਿਕਾਇਤ ਵਿੱਚ ਬਲਜਿੰਦਰ ਸਿੰਘ ਵਾਸੀ ਕੋਠੇ ਲੋਹਗੜ ਵਲੋਂ ਆਪਣੇ ਘਰ ਵਿੱਚ ਹੀ ਇੱਕ ਦੁਕਾਨ ਬਣਾਈ ਹੋਈ ਹੈ। ਮਿਤੀ 21.12.2023 ਨੂੰ ਇਹ ਦੁਕਾਨ ਜਸਵੰਤ ਸਿੰਘ ਪੁੱਤਰ ਮੱਖਣ ਸਿੰਘ ਨੂੰ 15000/-ਪ੍ਰਤੀ ਮਹੀਨਾ ਦੇ ਹਿਸਾਬ ਨਾਲ 11 ਮਹੀਨੇ ਲਈ ਕਿਰਾਏ 'ਤੇ ਦਿੱਤੀ ਸੀ। ਕਰੀਬ ਦੋ ਮਹੀਨੇ ਪਹਿਲਾਂ ਮੁਦਈਆਂ ਵੱਲੋਂ ਦੁਕਾਨ ਖਾਲੀ ਕਰਨ ਲਈ ਜਸਵੰਤ ਸਿੰਘ ਨੂੰ ਕਿਹਾ ਸੀ। ਜਿਸਨੇ ਦੁਕਾਨ ਖਾਲੀ ਨਹੀਂ ਕੀਤੀ ਤਾਂ ਮੁਦਈਆ ਦੇ ਪਰਿਵਾਰ ਵੱਲੋਂ ਦੁਕਾਨ ਨੂੰ ਆਪਣਾ ਤਾਲਾ ਲਗਾਇਆ ਗਿਆ ਸੀ।
ਇਹ ਵੀ ਪੜ੍ਹੋ- ਪੁਲਸ ਦਾ ਨਾਕਾ ਦੇਖ ਪੁਲਸ ਮੁਲਾਜ਼ਮ ਨੇ ਹੀ ਭਜਾ ਲਈ ਸਕਾਰਪੀਓ, ਹੈਰਾਨ ਕਰੇਗਾ ਇਹ ਮਾਮਲਾ
ਇਸ ਤੋਂ ਬਾਅਦ ਜਸਵੰਤ ਸਿੰਘ ਤੇ ਮਨਪ੍ਰੀਤ ਸਿੰਘ ਅਤੇ 15/16 ਅਣਪਛਾਤੇ ਵਿਅਕਤੀਆਂ ਨੇ ਦੁਕਾਨ 'ਤੇ ਆ ਕੇ ਦੁਕਾਨ ਦੇ ਤਾਲੇ ਤੋੜ ਦਿੱਤੇ ਜਦ ਮੁਦਈਆ ਨੇ ਅਜਿਹਾ ਕਰਨ ਤੋਂ ਰੋਕਿਆ ਤਾਂ ਉਨ੍ਹਾਂ ਨੂੰ ਵੀ ਗਾਲ੍ਹਾਂ ਕੱਢੀਆਂ ਅਤੇ ਦੁਕਾਨ ਨੂੰ ਤਾਲਾ ਲਗਾ ਕੇ ਜਸਵੰਤ ਸਿੰਘ ਨੇ ਆਪਣੀ ਡੱਬ ਵਿੱਚੋਂ ਪਿਸਤੌਲ ਕੱਢ ਕੇ ਮੁਦਈਆ ਦੇ ਪਰਿਵਾਰ ਵੱਲ ਤਾਣ ਕੇ ਉਨ੍ਹਾਂ ਦੀ ਜਾਨ ਨੂੰ ਖਤਰੇ ਵਿੱਚ ਪਾਇਆ । ਇਸ ਦੌਰਾਨ ਉਨ੍ਹਾਂ ਨੇ ਦਸਤੀ ਹਥਿਆਰਾਂ ਨਾਲ ਸੱਟਾਂ ਮਾਰ ਕੇ ਮੁਦਈਆ ਅਤੇ ਉਸਦੇ ਭਰਾ ਪ੍ਰੀਤਮ ਸਿੰਘ ਨੂੰ ਜ਼ਖ਼ਮੀ ਕਰ ਦਿੱਤਾ। ਜਿਸ ਤੋਂ ਉਪਰੰਤ ਪੁਲਸ ਵੱਲੋਂ ਜਾਂਚ ਪੜਤਾਲ ਕਰਨ 'ਤੇ ਸੁਰਜੀਤ ਕੌਰ ਪਤਨੀ ਬਲਜਿੰਦਰ ਸਿੰਘ ਵਾਸੀ ਕੋਠੇ ਲੋਹਗੜ ਦੇ ਬਿਆਨਾ ਦੇ ਆਧਾਰ 'ਤੇ ਜਸਵੰਤ ਸਿੰਘ ਪੁੱਤਰ ਮੱਖਣ ਸਿੰਘ, ਮਨਪ੍ਰੀਤ ਸਿੰਘ ਪੁੱਤਰ ਜਸਵੰਤ ਸਿੰਘ ਵਾਸੀਆਂਨ ਦਸਮੇਸ ਕਲੋਨੀ ਦੀਨਾਨਗਰ, ਸੰਤੋਖ ਸਿੰਘ ਪੁੱਤਰ ਦਲਬੀਰ ਸਿੰਘ ਵਾਸੀ ਘੇਸਲ, ਬਲਕਾਰ ਸਿੰਘ ਪੁੱਤਰ ਰਤਨ ਸਿੰਘ ਵਾਸੀ ਤਾਰਾਗੜ ਮੋੜ ਦੀਨਾਨਗਰ ਅਤੇ 15/16 ਅਣਪਛਾਤੇ ਵਿਅਕਤੀਆ ਖਿਲਾਫ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਮਨਪ੍ਰੀਤ ਸਿੰਘ ਗ੍ਰਿਫਤਾਰ ਕਰਕੇ ਅਗਲੀ ਘਰ ਵਿੱਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ ਵਾਸੀਆਂ ਲਈ ਅਹਿਮ ਖ਼ਬਰ, ਸਾਰਿਆਂ ਲਈ ਫਰੀ ਹੋਈਆਂ ਇਹ ਬੱਸਾਂ, ਹੋ ਗਿਆ ਵੱਡਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਿਅਕਤੀ ਨੇ ਚਚੇਰੇ ਭਰਾ ਤੋਂ ਦੁਖੀ ਹੋ ਕੇ ਨਿਗਲੀ ਜ਼ਹਿਰੀਲੀ ਦਵਾਈ
NEXT STORY