ਅੰਮ੍ਰਿਤਸਰ- ਅੰਮ੍ਰਿਤਸਰ ਦੇ ਕੋਟ ਆਤਮਾ ਰਾਮ ਇਲਾਕੇ ਵਿੱਚ ਗੱਡੀ ਪਾਰਕਿੰਗ ਨੂੰ ਲੈ ਕੇ ਹੋਇਆ ਮਾਮੂਲੀ ਵਿਵਾਦ ਉਸ ਵੇਲੇ ਖੂਨੀ ਝੜਪ ਵਿੱਚ ਤਬਦੀਲ ਹੋ ਗਿਆ, ਜਦੋਂ ਦੋ ਗੁਆਂਢੀ ਧਿਰਾਂ ਵਿਚਾਲੇ ਗੋਲੀਆਂ ਅਤੇ ਤਲਵਾਰਾਂ ਵੀ ਚੱਲੀਆਂ। ਇਸ ਘਟਨਾ ਵਿੱਚ ਆਮ ਆਦਮੀ ਪਾਰਟੀ ਦੇ ਆਗੂ ਜੈਪਾਲ ਸਿੰਘ ਅਤੇ ਦੂਜੀ ਧਿਰ ਦੇ ਨਰਿੰਦਰ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਦੋਵਾਂ ਦੇ ਪੈਰਾਂ ਵਿੱਚ ਗੋਲੀਆਂ ਲੱਗੀਆਂ ਹਨ ਅਤੇ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ- ਕਬੂਤਰਬਾਜ਼ੀ ਦੀ ਰੰਜਿਸ਼ ਨੇ ਧਾਰਿਆ ਖੂਨੀ ਰੂਪ, 2 ਭਰਾਵਾਂ ’ਤੇ ਦਾਤਰਾਂ ਤੇ ਰਾਡਾਂ ਨਾਲ ਜਾਨਲੇਵਾ ਹਮਲਾ
ਪੁਲਸ ਦੀ ਮੁੱਢਲੀ ਜਾਂਚ ਅਨੁਸਾਰ ਇਹ ਵਿਵਾਦ ਦੁਪਹਿਰ ਕਰੀਬ ਡੇਢ ਵਜੇ ਸ਼ੁਰੂ ਹੋਇਆ। ਦੱਸਿਆ ਜਾ ਰਿਹਾ ਹੈ ਕਿ ਰਿਟਾਇਰਡ ਪੁਲਸ ਅਫ਼ਸਰ ਤਿਜਿੰਦਰ ਸਿੰਘ ਦੇ ਘਰ ਸਾਹਮਣੇ ਉਨ੍ਹਾਂ ਦੇ ਗੁਆਂਢੀ ਜੈਪਾਲ ਸਿੰਘ ਦੇ ਪੁੱਤਰ ਨੇ ਆਪਣੀ ਥਾਰ ਗੱਡੀ ਖੜ੍ਹੀ ਕਰ ਦਿੱਤੀ ਸੀ। ਗੱਡੀ ਹਟਾਉਣ ਨੂੰ ਲੈ ਕੇ ਹੋਈ ਤਕਰਾਰ ਦੌਰਾਨ ਦੋਵਾਂ ਧਿਰਾਂ ਵਿਚਾਲੇ ਹੱਥੋਪਾਈ ਹੋ ਗਈ ਅਤੇ ਇਸ ਦੌਰਾਨ ਤਿਜਿੰਦਰ ਸਿੰਘ ਦੀ ਪੱਗ ਵੀ ਉਤਰ ਗਈ। ਇਸ ਤੋਂ ਬਾਅਦ ਮਾਮਲਾ ਹੋਰ ਭਿਆਨਕ ਗਿਆ। ਜਿੱਥੇ ਕਿ ਜੈਪਾਲ ਸਿੰਘ ਆਪਣੇ ਪੁੱਤਰ ਅਤੇ ਭਰਾ ਨਾਲ ਮੌਕੇ 'ਤੇ ਪਹੁੰਚਿਆ, ਜਿਨ੍ਹਾਂ ਕੋਲ ਤਲਵਾਰਾਂ ਅਤੇ ਪਿਸਤੌਲ ਸਨ। ਕੁਝ ਹੀ ਸਮੇਂ ਵਿੱਚ ਦੋਵਾਂ ਧਿਰਾਂ ਵਿਚਾਲੇ ਗੋਲੀਆਂ ਚੱਲਣੀਆਂ ਸ਼ੁਰੂ ਹੋ ਗਈਆਂ । ਇਸ ਘਟਨਾ ਦੌਰਾਨ ਜੈਪਾਲ ਸਿੰਘ ਅਤੇ ਦੂਜੀ ਧਿਰ (ਤਜਿੰਦਰ ਸਿੰਘ) ਨਾਲ ਸਬੰਧਤ ਨਰਿੰਦਰ ਸਿੰਘ ਗੋਲੀਆਂ ਲੱਗਣ ਕਾਰਨ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ।
ਇਹ ਵੀ ਪੜ੍ਹੋ- ਗੁਰਦਾਸਪੁਰ, ਕਾਦੀਆਂ ਅਤੇ ਦੀਨਾਨਗਰ ਨਗਰ ਕੌਂਸਲ ਚੋਣਾਂ ’ਤੇ ਉੱਚ ਅਦਾਲਤ ਦਾ ਅਹਿਮ ਫ਼ੈਸਲਾ
ਇਸ ਵਾਰਦਾਤ ਦੀ ਘਟਨਾ ਦੀ ਸੀਸੀਟੀਵੀ ਕੈਮਰੇ 'ਚ ਕੈਦ ਹੋ ਗਈ, ਜਿਸ ਵਿੱਚ ਦੋਵੇਂ ਧਿਰਾਂ ਨੂੰ ਇਕ-ਦੂਜੇ 'ਤੇ ਫਾਇਰਿੰਗ ਕਰਦੇ ਹੋਏ ਦੇਖਿਆ ਜਾ ਸਕਦਾ ਹੈ। ਉੱਧਰ ਵਾਰਡ ਨੰਬਰ 47 ਦੇ ਕੌਂਸਲਰ ਵਰਪਾਲ ਸਿੰਘ ਬੱਬਰ ਨੇ ਦੋਸ਼ ਲਾਇਆ ਕਿ ਜੈਪਾਲ ਸਿੰਘ ਦੇ ਪੁੱਤਰ 'ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਐਸਪੀ ਪੂਰਬੀ ਦੇਵੇਂਦਰ ਸਿੰਘ ਅਤੇ ਥਾਣਾ ਬੀ-ਡਿਵੀਜ਼ਨ ਦੇ ਅਧਿਕਾਰੀਆਂ ਨੇ ਦੱਸਿਆ ਕਿ ਪੁਲਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ। ਦੂਜੀ ਧਿਰ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ ਗੋਲੀ ਸਵੈ-ਰੱਖਿਆ ਵਿੱਚ ਚਲਾਈ ਗਈ ਸੀ। ਪੁਲਸ ਵੱਲੋਂ ਦੋਵਾਂ ਧਿਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਸੀਸੀਟੀਵੀ ਫੁਟੇਜ ਦੇ ਆਧਾਰ 'ਤੇ ਅਗਲੀ ਕਾਰਵਾਈ ਕੀਤੀ ਜਾਵੇਗੀ। ਡਾਕਟਰਾਂ ਮੁਤਾਬਕ ਦੋਵੇਂ ਜ਼ਖ਼ਮੀ ਖ਼ਤਰੇ ਤੋਂ ਬਾਹਰ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਫਤਿਹਗੜ੍ਹ ਚੂੜੀਆਂ ’ਚ ਕੱਪੜਿਆਂ ਦੀ ਦੁਕਾਨ ਨੂੰ ਸ਼ੱਕੀ ਹਾਲਤ 'ਚ ਲੱਗੀ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ
NEXT STORY