ਪਠਾਨਕੋਟ(ਸ਼ਾਰਦਾ): ਸਥਾਨਕ ਮੁਹੱਲਾ ਪ੍ਰੀਤ ਨਗਰ 'ਚ ਸਹੁਰੇ ਪਰਿਵਾਰ ਵੱਲੋਂ ਦਾਜ ਲਈ ਤੰਗ-ਪ੍ਰੇਸ਼ਾਨ ਕੀਤੇ ਜਾਣ ਤੋਂ ਦੁਖੀ ਇੱਕ ਨਵ-ਵਿਆਹੁਤਾ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾ ਦੇ ਭਰਾ ਦੇ ਬਿਆਨਾਂ ਦੇ ਆਧਾਰ ’ਤੇ ਪੁਲਸ ਨੇ ਪਤੀ ਅਤੇ ਨਨਾਣ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ-ਪੰਜਾਬ 'ਚ ਵੱਡੀ ਵਾਰਦਾਤ, ਨੌਜਵਾਨ ਦਾ ਅੰਨ੍ਹੇਵਾਹ ਗੋਲੀਆਂ ਮਾਰ ਕੇ ਕਤਲ
ਲਗਭਗ ਇੱਕ ਮਹੀਨਾ ਪਹਿਲਾਂ ਹੋਏ ਵਿਆਹ ਤੋਂ ਬਾਅਦ ਨਵ-ਵਿਆਹੁਤਾ ਵੱਲੋਂ ਖ਼ੁਦਕੁਸ਼ੀ ਕੀਤੇ ਜਾਣ ਦੇ ਮਾਮਲੇ ਵਿੱਚ ਪੁਲਸ ਨੂੰ ਦਿੱਤੇ ਬਿਆਨਾਂ ਵਿੱਚ ਪਠਾਨਕੋਟ ਦੇ ਰਹਿਣ ਵਾਲੇ ਅਸ਼ਵਨੀ ਕੁਮਾਰ ਨੇ ਦੱਸਿਆ ਕਿ ਉਸ ਦੀ ਛੋਟੀ ਭੈਣ ਸੀਮਾ ਦਾ ਵਿਆਹ 5 ਸਤੰਬਰ 2026 ਨੂੰ ਅਮਿਤ ਕੁਮਾਰ (ਵਾਸੀ ਮੁਹੱਲਾ ਰਾਜਪੁਰਾ, ਰਿਹਾਰੀ ਚੌਕ, ਜ਼ਿਲ੍ਹਾ ਜੰਮੂ) ਨਾਲ ਹੋਇਆ ਸੀ। ਵਿਆਹ ਦੇ ਕੁਝ ਦਿਨਾਂ ਬਾਅਦ ਹੀ ਪਤੀ ਅਮਿਤ ਕੁਮਾਰ ਅਤੇ ਨਨਾਣ ਦੀਪਿਕਾ ਦਾਜ ਨਾ ਲਿਆਉਣ ਨੂੰ ਲੈ ਕੇ ਸੀਮਾ ਨੂੰ ਮਾਨਸਿਕ ਅਤੇ ਸਰੀਰਕ ਤੌਰ ’ਤੇ ਤੰਗ-ਪ੍ਰੇਸ਼ਾਨ ਕਰਨ ਲੱਗ ਪਏ ਅਤੇ ਉਸ ਨੂੰ ਤਾਅਨੇ ਮਾਰਦੇ ਸਨ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਸੋਮਵਾਰ ਤੇ ਮੰਗਲਵਾਰ ਨੂੰ ਇਨ੍ਹਾਂ ਦੁਕਾਨਾਂ ਨੂੰ ਬੰਦ ਰੱਖਣ ਦੇ ਹੁਕਮ
ਉਨ੍ਹਾਂ ਦੱਸਿਆ ਕਿ 7 ਅਕਤੂਬਰ ਨੂੰ ਦੋਵਾਂ ਨੇ ਦਾਜ ਦੀ ਮੰਗ ਨੂੰ ਲੈ ਕੇ ਸੀਮਾ ਨਾਲ ਝਗੜਾ ਕੀਤਾ ਅਤੇ ਉਸ ਨੂੰ ਘਰੋਂ ਬਾਹਰ ਕੱਢ ਦਿੱਤਾ, ਜਿਸ ਤੋਂ ਬਾਅਦ ਸੀਮਾ ਆਪਣੇ ਪੇਕੇ ਘਰ ਪਠਾਨਕੋਟ ਆ ਕੇ ਰਹਿਣ ਲੱਗ ਪਈ ਸੀ। ਇਸ ਤੋਂ ਬਾਅਦ ਬੀਤੀ ਰਾਤ ਮੁਲਜ਼ਮ ਪਤੀ ਅਮਿਤ ਕੁਮਾਰ ਨੇ ਫੋਨ ’ਤੇ ਸੀਮਾ ਨਾਲ ਕਾਫ਼ੀ ਲੜਾਈ-ਝਗੜਾ ਕੀਤਾ। ਇਸ ਗੱਲ ਤੋਂ ਦੁਖੀ ਅਤੇ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਹੋ ਕੇ ਸੀਮਾ ਨੇ ਸਵੇਰੇ ਆਪਣੇ ਕਮਰੇ ਦਾ ਦਰਵਾਜ਼ਾ ਅੰਦਰੋਂ ਬੰਦ ਕਰ ਲਿਆ ਅਤੇ ਚੁੰਨੀ ਦੀ ਮਦਦ ਨਾਲ ਪੱਖੇ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।
ਇਹ ਵੀ ਪੜ੍ਹੋ-ਗੁਰਦਾਸਪੁਰ: ਪਟਾਕੇ ਵੇਚਣ ਲਈ ਕੱਢੇ ਜਾਣਗੇ ਲੱਕੀ ਡਰਾਅ, ਚਾਹਵਾਨਾਂ ਲਈ ਇਸ ਦਿਨ ਆਖਰੀ ਮੌਕਾ
ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਡਿਵੀਜ਼ਨ ਨੰਬਰ 2 ਦੀ ਪੁਲਸ ਮੌਕੇ ’ਤੇ ਪਹੁੰਚ ਗਈ। ਪੁਲਸ ਨੇ ਮ੍ਰਿਤਕਾ ਦੇ ਭਰਾ ਅਸ਼ਵਨੀ ਕੁਮਾਰ ਦੇ ਬਿਆਨਾਂ ਦੇ ਆਧਾਰ ’ਤੇ ਮੁਲਜ਼ਮ ਪਤੀ ਅਮਿਤ ਕੁਮਾਰ ਅਤੇ ਉਸ ਦੀ ਭੈਣ ਦੀਪਿਕਾ (ਵਾਸੀ ਮੁਹੱਲਾ ਰਾਜਪੁਰਾ, ਰਿਹਾਰੀ ਚੌਕ, ਬਖ਼ਸ਼ੀ ਨਗਰ, ਜੰਮੂ) ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੁਲਸ ਨੇ ਸਿਵਲ ਹਸਪਤਾਲ ਵਿੱਚ ਮ੍ਰਿਤਕਾ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ- ਪਰਵਿੰਦਰ ਝੋਟਾ ਕੇਸ: ਪ੍ਰਸ਼ਾਸਨ ਨੇ ਮੰਨੀਆਂ ਮੰਗਾਂ ਦਾ ਲਿਖਤੀ ਵੇਰਵਾ ਪਰਿਵਾਰ ਤੇ ਐਕਸ਼ਨ ਕਮੇਟੀ ਨੂੰ ਸੌਂਪਿਆ
ਉੱਧਰ, ਪੁਲਸ ਵੱਲੋਂ ਦਰਜ ਕੀਤੇ ਗਏ ਮਾਮਲੇ ਸਬੰਧੀ ਪਰਿਵਾਰਕ ਮੈਂਬਰ ਲੱਕੀ ਵਰਮਾ ਨੇ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਇਸ ਮਾਮਲੇ ਵਿੱਚ ਕਈ ਧਾਰਾਵਾਂ ਨਹੀਂ ਲਗਾਈਆਂ ਗਈਆਂ, ਤਾਂ ਜੋ ਦੋਸ਼ੀਆਂ ਨੂੰ ਸਖ਼ਤ ਸਜ਼ਾ ਮਿਲ ਸਕੇ। ਉਨ੍ਹਾਂ ਪੁਲਸ ਤੋਂ ਮੰਗ ਕੀਤੀ ਕਿ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰਕੇ ਸਲਾਖਾਂ ਪਿੱਛੇ ਭੇਜਿਆ ਜਾਵੇ, ਤਾਂ ਜੋ ਪਰਿਵਾਰ ਨੂੰ ਇਨਸਾਫ਼ ਮਿਲ ਸਕੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਪਟਾਕੇ ਵੇਚਣ ਲਈ 30 ਅਕਤੂਬਰ ਨੂੰ ਕੱਢੇ ਜਾਣਗੇ ਡਰਾਅ, 28 ਅਕਤੂਬਰ ਤੱਕ ਜਮ੍ਹਾ ਹੋਣਗੀਆਂ ਅਰਜ਼ੀਆਂ
NEXT STORY