ਮਕੌੜਾ ਪੱਤਣ/ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਦੇ ਕਾਰਜ ਲਗਾਤਾਰ ਜਾਰੀ ਹਨ। ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਲਗਾਤਾਰ ਕਿਸ਼ਤੀ ਰਾਹੀਂ ਸਵਾਰ ਹੋ ਕੇ ਰਾਵੀ ਦਰਿਆ ਤੋਂ ਪਾਰ ਦੇ ਪਿੰਡ ਤੂਰ, ਚੇਬੇ, ਝੂਮਰ, ਕੱਜਲਾ, ਭਰਿਆਲ, ਲੁਸਿਆਣ, ਮੰਮੀ ਚੱਕਰੰਜਾ ਤੱਕ ਪਹੁੰਚ ਕੀਤੀ ਜਾ ਰਹੀ ਹੈ। ਜ਼ਿਲ੍ਹਾ ਪ੍ਰਸ਼ਾਸਨ ਦੀ ਟੀਮਾਂ ਵੱਲੋਂ ਅੱਜ ਫਿਰ ਇਨ੍ਹਾਂ ਪਿੰਡਾਂ ਦੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਸਮੱਗਰੀ ਵੰਡੀ ਗਈ ਅਤੇ ਨਾਲ ਹੀ ਮੈਡੀਕਲ ਟੀਮਾਂ ਵੱਲੋਂ ਵੀ ਏਥੇ ਪਹੁੰਚ ਕੇ ਲੋਕਾਂ ਨੂੰ ਸਿਹਤ ਸੇਵਾਵਾਂ ਦਿੱਤੀਆਂ ਗਈਆਂ।
ਇਹ ਵੀ ਪੜ੍ਹੋ: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਬਾਰੇ ਸਿੱਖਿਆ ਮੰਤਰੀ ਦਾ ਵੱਡਾ ਐਲਾਨ, ਜਾਣੋ ਕਦੋਂ ਖੁੱਲ੍ਹਣਗੇ ਸਕੂਲ

ਜ਼ਿਲ੍ਹਾ ਗੁਰਦਾਸਪੁਰ ਵਿਖੇ ਤਾਇਨਾਤ ਸਹਾਇਕ ਕਮਿਸ਼ਨਰ ਰੁਪਿੰਦਰਪਾਲ ਸਿੰਘ ਦੀ ਅਗਵਾਈ ਹੇਠ ਰਾਵੀ ਤੋਂ ਪਾਰ ਇਨ੍ਹਾਂ ਪਿੰਡਾਂ ਦੇ ਵਸਨੀਕਾਂ ਲਈ ਰਾਹਤ ਕਾਰਜ ਲਗਾਤਾਰ ਜਾਰੀ ਹਨ। ਅੱਜ ਇਕ ਵਾਰ ਫਿਰ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਕਿਸ਼ਤੀ ਰਾਹੀਂ ਰਾਹਤ ਸਮਗਰੀ ਲੈ ਕੇ ਰਾਵੀ ਦਰਿਆ ਤੋਂ ਪਾਰ ਇਨ੍ਹਾਂ ਪਿੰਡਾਂ ਵਿੱਚ ਪਹੁੰਚੀਆਂ। ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਪ੍ਰਭਾਵਿਤ ਲੋਕਾਂ ਨੂੰ ਰਾਸ਼ਨ, ਪੀਣ ਵਾਲਾ ਪਾਣੀ ਅਤੇ ਘਰੇਲੂ ਜ਼ਰੂਰਤ ਦਾ ਹੋਰ ਸਾਮਾਨ ਵੰਡਿਆ ਗਿਆ।
ਇਹ ਵੀ ਪੜ੍ਹੋ: ਮੀਂਹ ਵਿਚਾਲੇ ਪੰਜਾਬ ਵਾਸੀਆਂ ਲਈ ਵੱਡੀ ਖ਼ਬਰ! ਬਿਆਸ ਦਰਿਆ ਦੇ ਹੜ੍ਹ ਕਾਰਨ ਟੁੱਟ ਸਕਦੈ ਇਹ ਬੰਨ੍ਹ
ਸਹਾਇਕ ਕਮਿਸ਼ਨਰ ਰੁਪਿੰਦਰ ਪਾਲ ਸਿੰਘ ਨੇ ਕਿਹਾ ਕਿ ਹੜ੍ਹਾਂ ਦਾ ਪਾਣੀ ਘਟਣ ਤੋਂ ਬਾਅਦ ਹੁਣ ਅਗਲੇ ਦਿਨਾਂ ਦੌਰਾਨ ਹੋਰ ਵੀ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉਨ੍ਹਾਂ ਕਿਹਾ ਕਿ ਖੜ੍ਹੇ ਪਾਣੀ ਕਾਰਨ ਕੋਈ ਬੀਮਾਰੀ ਨਾ ਫੈਲੇ ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੇ ਢੁੱਕਵੇਂ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਵਿਸ਼ੇਸ਼ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ ਅਤੇ ਲੋਕਾਂ ਨੂੰ ਬਿਮਾਰੀਆਂ ਤੋਂ ਬਚਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਪਸ਼ੂ ਪਾਲਣ ਵਿਭਾਗ ਦੀਆਂ ਟੀਮਾਂ ਵੱਲੋਂ ਪਸ਼ੂਆਂ ਦਾ ਇਲਾਜ ਕੀਤਾ ਜਾ ਰਿਹਾ ਹੈ। ਪਸ਼ੂਆਂ ਦੇ ਚਾਰੇ ਲਈ ਵੀ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੱਛਰ-ਮੱਖੀਆਂ ਦੇ ਖ਼ਾਤਮੇ ਲਈ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਵਿਸ਼ੇਸ਼ ਤੌਰ 'ਤੇ ਫੌਗਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਰਾਵੀ ਦਰਿਆ ਤੋਂ ਪਾਰ ਦੇ ਪਿੰਡਾਂ ਵਿੱਚ ਵੀ ਲੋਕਾਂ ਤੱਕ ਹਰ ਰਾਹਤ ਪਹੁੰਚਾਈ ਜਾ ਰਹੀ ਹੈ।
ਇਹ ਵੀ ਪੜ੍ਹੋ: ਪੰਜਾਬ ਸਰਕਾਰ ਵੱਲੋਂ ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰਾਂ ਦੇ ਤਬਾਦਲੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਬਿਆਸ ਤੇ ਸਤਲੁਜ ਦਰਿਆ ’ਤੇ ਬਣੇ ਧੁੱਸੀ ਬੰਨ੍ਹ ਦੀ 24 ਘੰਟੇ ਰੱਖੀ ਜਾ ਰਹੀ ਨਿਗਰਾਨੀ: DC ਤਰਨਤਾਰਨ ਰਾਹੁਲ
NEXT STORY