ਅੰਮ੍ਰਿਤਸਰ (ਨੀਰਜ)- ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਜੋਤੀ ਬਾਲਾ ਨੇ ਪੰਜਾਬ ਸਰਕਾਰ ਵਲੋਂ ਲਾਗੂ ਕੀਤੇ ਗਏ ਹਿਊਮਨ ਸਮੱਗਲਿੰਗ ਐਕਟ 2012 ਅਤੇ ਪੰਜਾਬ ਟ੍ਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ ਤਹਿਤ ਲਾਇਸੈਂਸੀ ਹੋਲਡਰ ਦਾ ਕੋਚਿੰਗ ਇੰਸਟੀਚਿਊਟਸ ਆਫ ਆਈਲੈਟਸ ਅਤੇ ਕੰਸਲਟੈਂਸੀ ਚਲਾਉਣ ਦਾ ਲਾਇਸੈਂਸ ਰੱਦ ਕੀਤਾ ਹੈ। ਉਨ੍ਹਾਂ ਦੱਸਿਆ ਹੈ ਕਿ ਇਸ ਏਜੰਸੀ ਵਲੋਂ ਇਸ ਦਫ਼ਤਰ ਨੂੰ ਲਾਇਸੈਂਸ ਰੀਨਿਊ ਕਰਵਾਉਣ ਸਬੰਧੀ ਕੋਈ ਪ੍ਰਤੀ ਅਪੀਲ ਨਹੀਂ ਕੀਤੀ ਗਈ ਅਤੇ ਇਸ ਆਧਾਰ ’ਤੇ ਇਸ ਦਾ ਲਾਇਸੈਂਸ ਰੱਦ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ ਦੇ 10 ਹੋਟਲਾਂ 'ਤੇ ਵੱਡੀ ਕਾਰਵਾਈ
ਜੋਤੀ ਬਾਲਾ ਨੇ ਪੰਜਾਬ ਪੰਜਾਬ ਟ੍ਰੈਵਲ ਪ੍ਰੋਫੈਸ਼ਨਲ ਐਕਟ ਰੈਗੁਲੇਸ਼ਨ ਐਕਟ 2012 ਦੀ ਧਾਰਾ 6 (1) (ਈ) ਦੇ ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਮੈ. ਜੇ. ਜੇ. ਕੰਸਲਟੈਂਟ 48/5 ਹਾਈਡ ਮਾਰਕੀਟ ਹੁਸੈਨਪੁਰਾ ਚੌਂਕ ਅੰਮ੍ਰਿਤਸਰ ਪੰਜਾਬ ਦਾ ਲਾਇਸੈਂਸ ਤੁਰੰਤ ਪ੍ਰਭਾਵ ਨਾਲ ਰੱਦ ਕੀਤਾ ਜਾਂਦਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਹਾਦਸਾ, ਸਕੂਲ ਬੱਸ ਨੇ ਵਿਦਿਆਰਥੀ ਨੂੰ ਦਰੜਿਆ
ਇਸ ਤੋਂ ਇਲਾਵਾ ਜੇਕਰ ਕੋਈ ਐਕਟ/ਰੂਲਜ਼ ਮੁਤਾਬਿਕ ਕਿਸੇ ਵੀ ਕਿਸਮ ਦੀ ਉਕਤ ਲਾਇਸੈਂਸੀ ਜਾਂ ਉਸ ਦੀ ਫਰਮ ਵਿਰੁੱਧ ਸ਼ਿਕਾਇਤ ਪ੍ਰਾਪਤ ਹੁੰਦੀ ਹੈ ਤਾਂ ਉਕਤ ਲਾਇਸੈਂਸ ਹੋਲਡਰ/ਫਰਮ ਦੀ ਮਾਲਕ /ਪ੍ਰੋਪਰਾਈਟਰ ਹਰ ਪੱਖੋਂ ਜ਼ਿੰਮੇਵਾਰੀ ਹੋਵੇਗੀ ਅਤੇ ਇਸ ਦੀ ਭਰਪਾਈ ਵੀ ਉਕਤ ਲਾਇਸੈਂਸੀ ਵਲੋਂ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਪੰਜਾਬ 'ਚ ਬਦਲਿਆ ਮੌਸਮ ਨੇ ਮਿਜਾਜ਼, ਹੋ ਗਈ ਵੱਡੀ ਭਵਿੱਖਬਾਣੀ, ਜਾਣੋ ਕਦੋਂ ਪਵੇਗਾ ਮੀਂਹ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਿਲੰਡਰ 'ਚੋਂ ਗੈਸ ਲੀਕ ਹੋਣ ਕਾਰਨ ਘਰ 'ਚ ਲੱਗੀ ਭਿਆਨਕ ਅੱਗ, ਇਕੋ ਪਰਿਵਾਰ ਦੇ 7 ਜੀਆਂ ਦੀ ਮੌਤ
NEXT STORY