ਗੁਰਦਾਸਪੁਰ (ਗੁਰਪ੍ਰੀਤ)- ਬੀਤੇ ਦਿਨ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਚਾਵਾ 'ਚ ਸੀਵਰੇਜ ਸਾਫ਼ ਕਰਦੇ ਸਮੇਂ ਜ਼ਹਿਰੀਲੀ ਗੈਸ ਚੜ੍ਹਨ ਕਾਰਨ 3 ਪ੍ਰਵਾਸੀ ਮਜ਼ਦੂਰ ਬੇਹੋਸ਼ ਹੋ ਗਏ ਸਨ, ਜਿਨ੍ਹਾਂ ਨੂੰ ਇਲਾਜ ਲਈ ਗੁਰਦਾਸਪੁਰ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਸੀ। ਇਲਾਜ ਦੌਰਾਨ ਕਨ੍ਹੱਈਆ ਕੁਮਾਰ ਨਾਂ ਦੇ ਮਜ਼ਦੂਰ ਦੀ ਮੌਤ ਹੋ ਗਈ ਸੀ, ਜਦਕਿ ਬਾਕੀ ਦੋਵੇਂ ਜ਼ੇਰੇ ਇਲਾਜ ਹਨ। ਇਨ੍ਹਾਂ 'ਚੋਂ ਇਕ ਦੀ ਹਾਲਾਤ ਹਾਲੇ ਵੀ ਗੰਭੀਰ ਬਣੀ ਹੋਈ ਹੈ।
ਜਾਣਕਾਰੀ ਮੁਤਾਬਕ ਇਹ ਤਿੰਨੋਂ ਰਾਜਸਥਾਨ ਦੇ ਭਰਤਪੁਰ ਜ਼ਿਲ੍ਹੇ ਦੇ ਰਹਿਣ ਵਾਲੇ ਹਨ। ਜਦੋਂ ਕਨ੍ਹੱਈਆ ਕੁਮਾਰ ਸੀਵਰੇਜ ਸਾਫ਼ ਕਰਨ ਲਈ ਉਤਰਿਆ ਤਾਂ ਗੈਸ ਚੜ੍ਹਨ ਕਾਰਨ ਉਹ ਬੇਹੋਸ਼ ਹੋ ਗਿਆ। ਉਸ ਨੂੰ ਬਚਾਉਣ ਲਈ ਉਸ ਦਾ ਭਰਾ ਮੋਨੂੰ ਇਤੇ ਭਾਣਜਾ ਨੈਵੀ ਵੀ ਸੀਵਰੇਜ 'ਚ ਉਤਰ ਗਏ। ਗੈਸ ਚੜ੍ਹਨ ਕਾਰਨ ਉਹ ਵੀ ਬੇਹੋਸ਼ ਹੋ ਗਏ। ਆਸ-ਪਾਸ ਦੇ ਲੋਕਾਂ ਨੇ ਬੜੀ ਮੁਸ਼ਕਲ ਨਾਲ ਉਨ੍ਹਾਂ ਨੂੰ ਸੀਵਰੇਜ 'ਚੋਂ ਬਾਹਰ ਕੱਢਿਆ ਤੇ ਹਸਪਤਾਲ ਪਹੁੰਚਾਇਆ।
ਇਹ ਵੀ ਪੜ੍ਹੋ- ਚਾਹ-ਸਮੋਸੇ ਤੋਂ ਲੈ ਕੇ ਹੈਲੀਕਾਪਟਰ ਦੇ ਕਿਰਾਏ ਤੱਕ ਦੀ ਚੋਣ ਵਿਭਾਗ ਨੇ ਤੈਅ ਕੀਤੀ ਹੱਦ, ਜਾਣੋ ਕੀ ਹੈ ਪੂਰਾ ਰੇਟ ਚਾਰਟ
ਉੱਥੇ ਹੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਮਾਮਲੇ ਦੀ ਜਾਂਚ ਕਰਨ ਲਈ ਐੱਸ.ਡੀ.ਐੱਮ. ਗੁਰਦੇਵ ਸਿੰਘ ਨੂੰ ਨਿਯੁਕਤ ਕੀਤਾ ਗਿਆ ਹੈ। ਮ੍ਰਿਤਕ ਦਾ ਪੋਸਟਮਾਰਟਮ ਕਰਵਾਉਣ ਹਸਪਤਾਲ ਪਹੁੰਚੇ ਗੁਰਦੇਵ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਤੇ ਜੋ ਵੀ ਦੋਸ਼ੀ ਪਾਇਆ ਗਿਆ, ਉਸ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਮਾਂ ਨੇ ਫ਼ੋਨ ਦੇਣ ਤੋਂ ਕੀਤਾ ਇਨਕਾਰ ਤਾਂ 12 ਸਾਲਾ ਬੱਚੇ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ, ਇੰਝ ਮੌਤ ਨੂੰ ਲਾਇਆ ਗਲ਼ੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਦੁਬਈ ਜੇਲ੍ਹ ਵਿੱਚ ਫਸੇ ਨੌਜਵਾਨ ਨੂੰ ਛਡਾਉਣ ਲਈ ਪਰਿਵਾਰ ਵੱਲੋਂ ਵਿਦੇਸ਼ ਮੰਤਰਾਲੇ ਨੂੰ ਅਪੀਲ
NEXT STORY