ਅੰਮ੍ਰਿਤਸਰ (ਜਸ਼ਨ)-ਜ਼ਿਲ੍ਹਾ ਅਤੇ ਸੈਸ਼ਨ ਜੱਜ ਅੰਮ੍ਰਿਤਸਰ ਜਤਿੰਦਰ ਕੌਰ ਨੇ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ (ਡੀ. ਐੱਲ. ਐੱਸ. ਏ.) ਅਮਰਦੀਪ ਸਿੰਘ ਬੈਂਸ ਦੇ ਨਾਲ ਕੇਂਦਰੀ ਜੇਲ੍ਹ ਅੰਮ੍ਰਿਤਸਰ ਦਾ ਨਿਰੀਖਣ ਕੀਤਾ। ਇਹ ਜਾਂਚ ਜੇਲ੍ਹ ਸੁਪਰਡੈਂਟ ਰਾਜੀਵ ਕੁਮਾਰ ਅਰੋੜਾ ਦੀ ਸਹਾਇਤਾ ਨਾਲ ਕਰਵਾਈ ਗਈ। ਇਸ ਦਾ ਮੁੱਖ ਉਦੇਸ਼ ਜੇਲ੍ਹ ਦੀ ਕਾਰਗੁਜ਼ਾਰੀ, ਉਪਲਬਧ ਸੁਵਿਧਾਵਾਂ ਅਤੇ ਕੈਦੀਆਂ ਦੀ ਭਲਾਈ ਦੀ ਸਮੀਖਿਆ ਕਰਨਾ ਸੀ।
ਇਹ ਵੀ ਪੜ੍ਹੋ- 1 ਤੇ 2 ਫਰਵਰੀ ਨੂੰ ਪੂਰੇ ਪੰਜਾਬ 'ਚ ਅਲਰਟ, ਮੌਸਮ ਵਿਭਾਗ ਨੇ ਦਿੱਤੀ ਚਿਤਾਵਨੀ
ਦੌਰੇ ਦੌਰਾਨ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਨੇ ਜੇਲ੍ਹ ਦੇ ਵੱਖ-ਵੱਖ ਹਿੱਸਿਆਂ ਬੈਰਕਾਂ, ਰਸੋਈਆਂ, ਮੈਡੀਕਲ ਸੁਵਿਧਾਵਾਂ, ਸਫ਼ਾਈ ਪ੍ਰਬੰਧ ਅਤੇ ਸੁਰੱਖਿਆ ਢਾਂਚੇ ਦਾ ਵਿਸਥਾਰਪੂਰਵਕ ਨਿਰੀਖਣ ਕੀਤਾ। ਉਨ੍ਹਾਂ ਨੇ ਕੈਦੀਆਂ ਨੂੰ ਦਿੱਤੇ ਜਾਣ ਵਾਲੇ ਭੋਜਨ ਦੀ ਗੁਣਵੱਤਾ ਅਤੇ ਸਿਹਤ ਸੇਵਾਵਾਂ ਦਾ ਮੁਲਾਂਕਣ ਕੀਤਾ। ਕੈਦੀਆਂ ਲਈ ਮਨੁੱਖੀ ਰਹਿਣ-ਸਹਿਣ ਦੀਆਂ ਸਥਿਤੀਆਂ ਯਕੀਨੀ ਬਣਾਉਣ ਅਤੇ ਕਾਨੂੰਨੀ ਪ੍ਰਾਵਧਾਨਾਂ ਦੀ ਸਖ਼ਤ ਪਾਲਣਾ ’ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਖੂਨੀ ਵਾਰਦਾਤ, ਕਿਰਾਏਦਾਰਾਂ ਨੇ ਬਜ਼ੁਰਗ ਔਰਤ ਦਾ ਕਰ'ਤਾ ਕਤਲ!
ਜੱਜ ਸਾਹਿਬਾ ਨੇ ਅੰਡਰਟ੍ਰਾਇਲ ਅਤੇ ਦੋਸ਼ੀ ਕੈਦੀਆਂ ਨਾਲ ਨਿੱਜੀ ਤੌਰ ’ਤੇ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣ ਕੇ ਮੌਕੇ ’ਤੇ ਹੀ ਅਧਿਕਾਰੀਆਂ ਨੂੰ ਲੋੜੀਂਦੇ ਹੁਕਮ ਜਾਰੀ ਕੀਤੇ। ਅਮਰਦੀਪ ਸਿੰਘ ਬੈਂਸ ਨੇ ਕੈਦੀਆਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਯੋਜਨਾਵਾਂ, ਪਲੀ ਬਾਰਗੇਨਿੰਗ ਅਤੇ ਡੀ.ਐੱਲ.ਐੱਸ.ਏ. ਰਾਹੀਂ ਮਿਲਣ ਵਾਲੇ ਲਾਭਾਂ ਬਾਰੇ ਜਾਗਰੂਕ ਕੀਤਾ। ਇਸ ਦੌਰਾਨ ਮਹਿਲਾਵਾਂ, ਬਜ਼ੁਰਗਾਂ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਕੈਦੀਆਂ ’ਤੇ ਵਿਸ਼ੇਸ਼ ਧਿਆਨ ਦਿੱਤਾ ਗਿਆ। ਜੇਲ੍ਹ ਸੁਪਰਿੰਟੈਂਡੈਂਟ ਰਾਜੀਵ ਕੁਮਾਰ ਅਰੋੜਾ ਨੇ ਦਿੱਤੀ ਗਈ ਰਹਿਨੁਮਾਈ ਲਈ ਧੰਨਵਾਦ ਪ੍ਰਗਟਾਇਆ ਅਤੇ ਹੁਕਮਾਂ ਦੀ ਪੂਰੀ ਪਾਲਣਾ ਕਰਨ ਦਾ ਭਰੋਸਾ ਦਿੱਤਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਗੁਰਦਾਸਪੁਰ ਤੇ ਆਸਪਾਸ ਦੇ ਇਲਾਕਿਆਂ ’ਚ ਪਈ ਸੰਘਣੀ ਧੁੰਦ ਕਾਰਨ ਲੋਕ ਹੋਏ ਪ੍ਰੇਸ਼ਾਨ
NEXT STORY