ਤਰਨਤਾਰਨ (ਸੁਖਦੇਵ)- ਜ਼ਿਲ੍ਹਾ ਤਰਨਤਾਰਨ ਦੇ ਅਧੀਨ ਆਉਂਦੇ ਕਸਬਾ ਫਤਿਆਬਾਦ ਵਿਖੇ ਬੀਤੇ ਕੁਝ ਦਿਨਾਂ ਤੋਂ ਸ਼ਰਾਬ ਦੇ ਠੇਕੇ ਵਾਲਿਆਂ ਵੱਲੋਂ ਨਾਬਾਲਗ ਬੱਚਿਆਂ ਨੂੰ ਸ਼ਰਾਬ ਵੇਚੀ ਜਾ ਰਹੀ ਸੀ, ਜਿਸ ਦੀਆਂ ਤਸਵੀਰਾਂ ਕੈਮਰੇ 'ਚ ਕੈਦ ਹੋ ਗਈਆਂ ਹਨ। ਇਸ ਤੋਂ ਬਾਅਦ ਵੱਖ-ਵੱਖ ਅਖਬਾਰਾਂ 'ਚ ਖ਼ਬਰ ਲੱਗਣ ਤੋਂ ਬਾਅਦ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਰਾਜੇਸ਼ ਕੁਮਾਰ ਤਰਨਤਾਰਨ ਤਰੁੰਤ ਸਾਰੇ ਮਾਮਲੇ ਨੂੰ ਗੰਭੀਰਤਾ ਨਾਲ ਫਤਿਆਬਾਦ ਵਿਖੇ ਸ਼ਰਾਬ ਦੇ ਠੇਕੇ 'ਤੇ ਪਹੁੰਚੇ। ਇਸ ਦੌਰਾਨ ਉਹ ਆਪਣੇ ਨਾਲ ਐਕਸਾਈਜ਼ ਇੰਨਸੈਪਕਟਰ ਰਾਮ ਮੂਰਤੀ ਨੂੰ ਲੈ ਕੇ ਪੁੱਜੇ।
ਇਹ ਵੀ ਪੜ੍ਹੋ- ਸਰਕਾਰੀ ਬਾਬੂ ਜ਼ਰਾ ਹੋ ਜਾਓ ਹੁਸ਼ਿਆਰ, ਜਾਰੀ ਹੋ ਗਏ ਅਹਿਮ ਹੁਕਮ
ਉਨ੍ਹਾਂ ਦੱਸਿਆ ਕਿ ਸ਼ਰਾਬ ਦੇ ਠੇਕੇਦਾਰਾਂ ਨੂੰ ਅਸੀਂ ਕਾਨੂੰਨ ਮੁਤਾਬਕ ਜੁਰਮਾਨਾ ਕੀਤਾ ਹੈ ਨਾਲ ਹੀ ਸਖ਼ਤ ਸ਼ਬਦਾਂ ਵਿੱਚ ਠੇਕੇਦਾਰਾਂ ਨੂੰ ਚੇਤਾਵਨੀ ਵੀ ਦਿੱਤੀ, ਜੇਕਰ ਅੱਗੇ ਤੋਂ ਛੋਟੇ ਬੱਚਿਆਂ ਨੂੰ ਸ਼ਰਾਬ ਵੇਚਣ ਦੀ ਕੋਸ਼ਿਸ਼ ਕੀਤੀ ਤਾਂ ਕਾਨੂੰਨੀ ਕਾਰਵਾਈ ਕਰਨ ਤੋਂ ਕੋਈ ਵੀ ਪਰਹੇਜ਼ ਨਹੀਂ ਕੀਤਾ ਜਾਵੇਗਾ।
ਇਹ ਵੀ ਪੜ੍ਹੋ- ਪੰਜਾਬ 'ਚ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਆਬਕਾਰੀ ਵਿਭਾਗ ਦਾ ਐਕਸ਼ਨ, ਕਈ ਰਿਜ਼ੋਰਟਾਂ ’ਚ ਚੈਕਿੰਗ, ਸਰਕਾਰੀ ਰੇਟ ਲਾਗੂ
NEXT STORY