ਤਰਨ ਤਾਰਨ/ਚੋਹਲਾ ਸਾਹਿਬ, (ਰਾਕੇਸ਼ ਨਈਅਰ) : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ; ਪਰਦੀਪ ਕੁਮਾਰ ਸੱਭਰਵਾਲ ਨੇ ਅੱਜ ਲੋਕ ਸਭਾ ਚੋਣਾਂ-2019 ਦੇ ਮੱਦੇਨਜ਼ਰ ਵੱਖ-ਵੱਖ ਅਖਬਾਰਾਂ ਤੇ ਚੈਨਲਾਂ ਦੇ ਮੀਡੀਆ ਕਰਮੀਆਂ ਤੇ ਪੱਤਰਕਾਰਾਂ ਨਾਲ ਚੋਣ ਜ਼ਾਬਤੇ ਸਬੰਧੀ ਵਿਸ਼ੇਸ ਮੀਟਿੰਗ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਸੰਦੀਪ ਰਿਸ਼ੀ ਅਤੇ ਸਹਾਇਕ ਕਮਿਸ਼ਨਰ ਜਨਰਲ ਸ੍ਰੀ ਹਰਦੀਪ ਸਿੰਘ ਧਾਲੀਵਾਲ ਤੋਂ ਇਲਾਵਾ ਮੀਡੀਆ ਕਰਮੀ ਤੇ ਪੱਤਰਕਾਰ ਹਾਜ਼ਰ ਸਨ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਚੋਣ ਅਫ਼ਸਰ ਨੇ ਸਮੂਹ ਮੀਡੀਆ ਅਪੀਲ ਕੀਤੀ ਕਿ ਉਹ ਲੋਕ ਸਭਾ ਚੋਣਾਂ ਦੌਰਾਨ ਆਪਣੀ ਮਹੱਤਵਪੂਰਨ ਭੂਮਿਕਾ ਨਿਭਾਉਣ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨ ਲਈ ਜਾਗਰੂਕ ਕਰਨ।
ਮੀਟਿੰਗ ਦੌਰਾਨ ਉਹਨਾਂ ਦੱਸਿਆ ਕਿ ਲੋਕ ਸਭਾ ਚੋਣਾਂ-2019 ਦੇ ਮੱਦੇਨਜ਼ਰ ਜ਼ਿਲ੍ਹਾ ਤਰਨ ਤਾਰਨ ਵਿੱਚ ਚੋਣ ਜਾਬਤੇ ਦੀ ਪਾਲਣਾ 12 ਫਲਾਇੰਗ ਸੂਕਐਡ ਟੀਮਾਂ ਬਣਾਈਆਂ ਗਈਆਂ ਹਨ ਜੋ ਕਿ ਇਸ ਸਮੇਂ ਫੀਲਡ ਵਿੱਚ ਕੰਮ ਕਰ ਰਹੀਆਂ ਹਨ, ਇਸ ਤੋਂ ਇਲਾਵਾ 12 ਸਟੈਟਿਕ ਸਰਵੀਲੈਂਸ ਟੀਮਾਂ ਬਣਾ ਦਿੱਤੀਆਂ ਗਈਆਂ ਹਨ ਜੋ ਕਿ ਚੋਣ ਨੋਟੀਫਿਕੇਸ਼ਨ ਤੋਂ ਬਾਅਦ ਕੰਮ ਕਰਨਗੀਆਂ।ਉਹਨਾਂ ਦੱਸਿਆ ਕਿ ਹਰੇਕ ਚੋਣ ਹਲਕੇ ਲਈ ਅਕਾਊਂਟਿੰਗ ਟੀਮ ਅਤੇ ਜ਼ਿਲ੍ਹਾ ਪੱਧਰ 'ਤੇ ਐਕਸਪੈਂਡੀਚਰ ਮੋਨੀਟਰਿੰਗ ਕਮੇਟੀ ਦਾ ਗਠਨ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਪੇਡ ਨਿਊਜ਼ 'ਤੇ ਨਜ਼ਰ ਰੱਖਣ ਅਤੇ ਇਸ਼ਤਿਹਾਰਾਂ ਦੀ ਸਰਟੀਫਿਕੇਸ਼ਨ ਲਈ ਜ਼ਿਲ੍ਹਾ ਪੱਧਰ 'ਤੇ ਮੀਡੀਆ ਸਰਟੀਫਿਕੇਸ਼ਨ ਐਂਡ ਮੋਨੀਟਰਿੰਗ ਕਮੇਟੀ ਦਾ ਗਠਨ ਕੀਤਾ ਗਿਆ ਹੈ।
ਉਹਨਾਂ ਦੱਸਿਆ ਕਿ ਲੋਕ ਸਭਾ ਚੋਣਾਂ-2019 ਨਾਲ ਸਬੰਧਿਤ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਹਾਇਕ ਕਮਿਸ਼ਨਰ ਜਨਰਲ-ਕਮ-ਸਹਾਇਕ ਕਮਿਸ਼ਨਰ (ਸ਼ਿਕਾਇਤਾਂ), ਤਰਨ ਤਾਰਨ ਅਧੀਨ ਜ਼ਿਲ੍ਹਾ ਹੈਡਕੁਆਰਟਰ 'ਤੇ ਜ਼ਿਲ੍ਹਾ ਪੱਧਰੀ ਸ਼ਿਕਾਇਤ ਸੈਲ ਦਾ ਗਠਨ ਕੀਤਾ ਗਿਆ ਹੈ।ਇਸ ਤੋਂ ਇਲਾਵਾ ਜਿੰਮੇਵਾਰ ਅਧਿਕਾਰੀਆਂ ਦੀ ਦੇਖ-ਰੇਖ ਹੇਠ “ਪਰਮੀਸ਼ਨ ਤੇ ਨੋਮੀਨੇਸ਼ਨ ਸੈੱਲ” ਦੀ ਸਥਾਪਨਾ ਕੀਤੀ ਗਈ ਹੈ।ਇਸ ਤੋਂ ਇਲਾਵਾ ਚੋਣ ਜਾਬਤੇ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਅਤੇ ਕਾਰਜ ਸਾਧਕ ਅਫ਼ਸਰ, ਨਗਰ ਕੌਂਸਲ/ਨਗਰ ਪੰਚਾਇਤ ਨੂੰ ਬਤੌਰ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ, ਜਿੰਨ੍ਹਾਂ ਹੇਠ ਕੁਲ 24 ਟੀਮਾਂ ਚੋਣ ਜ਼ਾਬਤੇ ਦੀ ਪਾਲਣਾ ਸਬੰਧੀ ਕਾਰਵਾਈ ਕਰ ਰਹੀਆਂ ਹਨ।
ਉਹਨਾਂ ਦੱਸਿਆ ਕਿ ਐਕਸਾਈਜ਼ ਵਿਭਾਗ ਵੱਲੋਂ ਜ਼ਿਲ੍ਹਾ ਤਰਨ ਤਾਰਨ ਵਿੱਚ ਹਰ ਚੋਣ ਹਲਕੇ ਵਿੱਚ 1-1 ਨੋਡਲ ਟੀਮਾਂ ਕੰਮ ਕਰ ਰਹੀਆਂ ਹਨ। ਈ. ਟੀ. ਓ, ਐਕਸਾਈਜ਼ ਨੂੰ ਬਤੌਰ ਜ਼ਿਲ੍ਹਾ ਨੋਡਲ ਅਫ਼ਸਰ(ਐਕਸਾਈਜ਼) ਨਿਯੁਕਤ ਕੀਤਾ ਗਿਆ ਹੈ। ਇੰਨਕਮ ਟੈਕਸ ਵਿਭਾਗ ਵੱਲੋਂ ਸ਼੍ਰੀਮਤੀ ਸਰਬਜੀਤ ਕੌਰ, ਇੰਨਕਮ ਟੈਕਸ ਅਫ਼ਸਰ ਨੂੰ ਬਤੌਰ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਐਲ.ਡੀ.ਐਮ. ਅਤੇ ਹੋਰ ਬੈਂਕ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਬੈਂਕਾਂ ਰਾਹੀਂ ਸ਼ੱਕੀ ਲੈਣ-ਦੇਣ 'ਤੇ ਨਜ਼ਰ ਰੱਖਣ ਸਬੰਧੀ ਸਖਤ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਉਹਨਾਂ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਦੀਆਂ ਸਮੂਹ ਰਾਜਨੀਤਿਕ ਪਾਰਟੀਆਂ ਦੇ ਅਹੁਦੇਦਾਰਾਂ ਅਤੇ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਉਹਨਾਂ ਨੂੰ ਚੋਣ ਜ਼ਾਬਤੇ ਸਬੰਧੀ ਜਾਣਕਾਰੀ ਦਿੱਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲੋਕ ਸਭਾ ਹਲਕਾ ਖਡੂਰ ਸਾਹਿਬ ਵਿੱਚ ਇਸ ਸਮੇਂ ਕੁੱਲ 15 ਲੱਖ 95 ਹਜ਼ਾਰ 595 ਵੋਟਰ ਹਨ, ਜੋ ਕਿ 19 ਮਈ ਨੂੰ ਹੋਣ ਜਾ ਰਹੀਆਂ ਚੋਣਾਂ ਵਿੱਚ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰ ਸਕਣਗੇ।
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵਲੋਂ ਮੀਟਿੰਗ
NEXT STORY