ਪਠਾਨਕੋਟ(ਹਰਜਿੰਦਰ ਸਿੰਘ ਗੋਰਾਇਆ)- ਡਾ. ਪੱਲਵੀ ਜ਼ਿਲ੍ਹਾ ਮੈਜਿਸਟਰੇਟ, ਪਠਾਨਕੋਟ ਇੱਕ ਹੁਕਮ ਜਾਰੀ ਕਰਦਿਆਂ ਕਿਹਾ ਕਿ ਆਮ ਤੌਰ 'ਤੇ ਵੇਖਣ 'ਚ ਆਇਆ ਹੈ ਕਿ ਕਣਕ ਦੇ ਸੀਜ਼ਨ ਦੌਰਾਨ ਕਣਕ ਦੀ ਕਟਾਈ ਉਪਰੰਤ ਕਈ ਕਿਸਾਨਾਂ ਵੱਲੋਂ ਫਸਲ ਦੀ ਰਹਿੰਦ-ਖੂੰਹਦ (ਨਾੜ) ਨੂੰ ਅੱਗ ਲਗਾ ਦਿੱਤੀ ਜਾਂਦੀ ਹੈ, ਜਿਸ ਕਰਕੇ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ ਤੇ ਜਨਤਾ ਦੀ ਸਿਹਤ ਦੇ ਵੀ ਮਾੜਾ ਅਸਰ ਪੈਂਦਾ ਹੈ । ਇਸ ਦੇ ਨਾਲ ਜ਼ਮੀਨ ਦੀ ਉਪਜਾਊ ਤਾਕਤ ਵੀ ਘੱਟਦੀ ਹੈ।
ਇਹ ਵੀ ਪੜ੍ਹੋ- ਪੰਜਾਬ: ਕਲਯੁੱਗੀ ਮਾਂ ਦਾ ਸ਼ਰਮਨਾਕ ਕਾਰਾ, ਆਪਣੇ ਹੀ ਜਵਾਕ ਦੀਆਂ ਲੱਤਾਂ...
ਇਸ ਤੋਂ ਇਲਾਵਾ ਜ਼ਮੀਨ ਦੀ ਉਪਰਲੀ ਸਤ੍ਹਾ ਨੂੰ ਅੱਗ ਲਾਉਣ ਨਾਲ ਜ਼ਮੀਨ ਵਿੱਚ ਮੌਜੂਦ ਕਈ ਲਾਭਦਾਇਕ ਜੀਵਾਣੂ ਵੀ ਮਰ ਜਾਂਦੇ ਹਨ ਅਤੇ ਆਲੇ-ਦੁਆਲੇ ਦੇ ਖੇਤਾਂ ਵਿੱਚ ਖੜੀ ਫਸਲ ਦੇ ਨਾਲ-ਨਾਲ ਪਿੰਡਾਂ ਵਿੱਚ ਵੀ ਅੱਗ ਲੱਗਣ ਦਾ ਖਤਰਾ ਬਣਿਆ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਅੱਗ ਸੜਕ 'ਤੇ ਵੀ ਆ ਜਾਂਦੀ ਹੈ ਅਤੇ ਲੋਕਾਂ ਦਾ ਜਾਨੀ-ਮਾਲੀ ਨੁਕਸਾਨ ਹੋਣ ਦਾ ਵੀ ਖਤਰਾ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ U/s 19 of the Air Prevention & Control of Pollution Act, 1981 ਦੇ ਤਹਿਤ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਜਾਂਦਾ ਹੈ, ਜਿਸ ਮੁਤਾਬਿਕ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਏ ਜਾਣ 'ਤੇ ਪੂਰਨ ਪਾਬੰਧੀ ਲਗਾਈ ਜਾਂਦੀ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ: 2 ਸਾਲਾਂ ਤੱਕ ਧੀ ਦੀ ਪੱਤ ਰੋਲਦਾ ਰਿਹਾ ਕਲਯੁੱਗੀ ਪਿਓ, ਅਦਾਲਤ ਨੇ ਸੁਣਾਈ ਮਿਸਾਲੀ ਸਜ਼ਾ
ਇਸ ਲਈ ਉਪਰੋਕਤ ਤੱਥਾਂ ਨੂੰ ਮੁੱਖ ਰੱਖਦੇ ਹੋਏ ਡਾ.ਪੱਲਵੀ, ਆਈ.ਏ.ਐੱਸ., ਜ਼ਿਲ੍ਹਾ ਮੈਜਿਸਟਰੇਟ, ਪਠਾਨਕੋਟ ਨੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 (The Bharatiya Nagrik Suraksha Sanhita 2023) ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਠਾਨਕੋਟ ਅੰਦਰ ਕਣਕ ਦੀ ਰਹਿੰਦ-ਖੂੰਹਦ (ਨਾੜ) ਨੂੰ ਅੱਗ ਲਗਾਉਣ/ਸਾੜਨ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾਈ ਜਾਂਦੀ ਹੈ।ਉਨ੍ਹਾਂ ਕਿਹਾ ਕਿ ਇਹ ਹੁਕਮ 23-06-2026 ਤੱਕ ਜ਼ਿਲ੍ਹਾ ਪਠਾਨਕੋਟ ਦੀ ਹਦੂਦ ਅੰਦਰ ਲਾਗੂ ਰਹੇਗਾ।
ਇਹ ਵੀ ਪੜ੍ਹੋ- ਪੰਜਾਬ ਭਰ 'ਚ 20 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਲੋਕਾਂ ਲਈ ਖੜ੍ਹੀ ਹੋ ਸਕਦੀ ਵੱਡੀ ਮੁਸੀਬਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਗੋਦਾਮਾਂ ਦੇ ਬਾਹਰ ਕਣਕ ਦੀਆਂ ਬੋਰੀਆਂ ਨਾਲ ਲੱਦੀ ਟਰੈਕਟਰ ਟਰਾਲੀ ’ਚ ਵੱਜੀ ਕਾਰ, ਉੱਡੇ ਪਰਖੱਚੇ
NEXT STORY