ਗੁਰਦਾਸਪੁਰ (ਹੇਮੰਤ) - ਜ਼ਿਲ੍ਹਾ ਪੁਲਸ ਗੁਰਦਾਸਪੁਰ ਨੇ ਦੋ ਜਨਾਨੀਆਂ ਨੂੰ 1 ਲੱਖ 20 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਕਾਬੂ ਕਰਕੇ ਦੋਵਾਂ ਜਨਾਨੀਆਂ ਖ਼ਿਲਾਫ਼ ਐੱਨ.ਡੀ.ਪੀ.ਐੱਸ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਹੈ। ਥਾਣਾ ਸਦਰ ਪੁਲਸ ਸਟੇਸ਼ਨ ’ਚ ਤਾਇਨਾਤ ਸਬ ਇੰਸਪੈਕਟਰ ਸਤਪਾਲ ਸਿੰਘ ਨੇ ਦੱਸਿਆ ਕਿ ਉਸ ਨੇ ਪੁਲਸ ਪਾਰਟੀ ਦੇ ਨਾਲ ਮੁਖਬਰ ਦੀ ਇਤਲਾਹ ’ਤੇ ਪਿੰਡ ਜੋੜਾ ਛੱਤਰਾਂ ’ਚ ਦੋਸ਼ਣ ਰੇਖਾ ਪਤਨੀ ਸੁਰੇਸ਼ ਕੁਮਾਰ ਦੇ ਘਰ ਛਾਪੇਮਾਰੀ ਕੀਤੀ ਸੀ।
ਉਨ੍ਹਾਂ ਕਿਹਾ ਕਿ ਛਾਪੇਮਾਰੀ ਦੌਰਾਨ ਦੋਸ਼ਣ ਜਨਾਨੀ ਨੂੰ 1,08000 ਰੁਪਏ ਡਰੱਗ ਮਨੀ ਸਮੇਤ ਕਾਬੂ ਕੀਤਾ, ਜਦਕਿ ਦੋਸ਼ਣ ਰਾਣੀ ਪਤਨੀ ਰਿੰਕੂ ਦੇ ਘਰ ਰੇਡ ਕਰਕੇ ਉਸ ਨੂੰ 12000 ਰੁਪਏ ਡਰੱਗ ਮਨੀ ਸਮੇਤ ਕਾਬੂ ਕੀਤਾ। ਪੁਲਸ ਅਧਿਕਾਰੀ ਨੇ ਦੱਸਿਆ ਕਿ ਦੋਵਾਂ ਜਨਾਨੀਆਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।
ਅੰਮ੍ਰਿਤਸਰ ’ਚ ਵੱਡੀ ਵਾਰਦਾਤ, ਸਿਵਲ ਹਸਪਤਾਲ ਦੇ ਮੁਲਾਜ਼ਮ ਦਾ ਗੋਲੀ ਮਾਰ ਕੇ ਕਤਲ
NEXT STORY