ਗੁਰਦਾਸਪੁਰ, (ਹਰਮਨਪ੍ਰੀਤ)- ਦੀਵਾਲੀ ਦੇ ਮੱਦੇਨਜ਼ਰ ਸ਼ਹਿਰ ਅੰਦਰ ਅਮਨ ਸ਼ਾਂਤੀ ਅਤੇ ਸੁਰੱਖਿਆ ਬਣਾਈ ਰੱਖਣ ਲਈ ਅੱਜ ਪੁਲਸ ਵਲੋਂ ਗੁਰਦਾਸਪੁਰ ਸ਼ਹਿਰ ਅੰਦਰ ਫਲੈਗ ਮਾਰਚ ਕੀਤਾ ਗਿਆ। ਇਸ ਮੌਕੇ ਥਾਣਾ ਸਿਟੀ ਦੇ ਮੁਖੀ ਕੁਲਵੰਤ ਸਿੰਘ ਮਾਨ ਅਤੇ ਇੰਸਪੈਕਟਰ ਮਲਵਿੰਦਰ ਕੌਰ ਸਮੇਤ ਹੋਰ ਪੁਲਸ ਅਧਿਕਾਰੀ ਫਲੈਗ ਮਾਰਚ ਵਿਚ ਜਵਾਨਾਂ ਨਾਲ ਸ਼ਾਮਲ ਹੋਏ।
ਥਾਣਾ ਮੁਖੀ ਨੇ ਦੱਸਿਆ ਕਿ ਸ਼ਹਿਰ ਅੰਦਰ ਸੁਰੱਖਿਆ ਦੇ ਸਾਰੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਲੋਕ ਅਮਨ ਸ਼ਾਂਤੀ ਨਾਲ ਤਿਉਹਾਰ ਮਨਾ ਸਕਣ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਿਰਫ ਨਿਰਧਾਰਿਤ ਥਾਵਾਂ ’ਤੇ ਹੀ ਪਟਾਕੇ ਵੇਚਣ ਅਤੇ ਖਰੀਦਣ। ਇਸ ਦੇ ਨਾ ਹੀ ਉਨ੍ਹਾਂ ਮਾਨਯੋਗ ਅਦਾਲਤ ਦੇ ਆਦੇਸ਼ਾਂ ਮੁਤਾਬਕ ਸਿਰਫ 8 ਤੋਂ 10 ਵਜੇ ਤੱਕ ਹੀ ਪਟਾਕੇ ਚਲਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਥਾਂ ’ਤੇ ਕੋਈ ਸ਼ੱਕੀ ਚੀਜ਼ ਜਾਂ ਵਿਅਕਤੀ ਨਜ਼ਰ ਆਉਂਦਾ ਹੈ ਤਾਂ ਤੁਰੰਤ ਪੁਲਸ ਨੂੰ ਸੂਚਿਤ ਕੀਤਾ ਜਾਵੇ।
ਨਾਜਾਇਜ਼ ਸ਼ਰਾਬ ਬਰਾਮਦ, 2 ਵਿਰੁੱਧ ਕੇਸ ਦਰਜ
NEXT STORY