ਤਰਨਤਾਰਨ (ਵਾਲੀਆ)-ਵਿਆਹ-ਸ਼ਾਦੀਆਂ ਦਾ ਸੀਜ਼ਨ ਚੱਲ ਰਿਹਾ ਹੈ, ਜਿਸਦੇ ਚੱਲਦਿਆਂ ਲੋਕਾਂ ਵੱਲੋਂ ਵਿਆਹ ਸ਼ਾਦੀ ਦੇ ਪ੍ਰੋਗਰਾਮ ਦੌਰਾਨ ਆਪਣੇ ਘਰਾਂ ਵਿਚ ਡੀ. ਜੇ. ਲਾ ਕੇ ਖੁਸ਼ੀਆਂ ਮਨਾਈਆਂ ਜਾਂਦੀਆਂ ਹਨ ਪਰ ਇਹ ਡੀ. ਜੇ. ਬਜ਼ੁਰਗਾਂ, ਬੀਮਾਰ ਵਿਅਕਤੀਆਂ ਅਤੇ ਛੋਟੇ ਬੱਚਿਆਂ ਲਈ ਲਈ ਪ੍ਰੇਸ਼ਾਨੀ ਦਾ ਕਾਰਨ ਵੀ ਬਣੇ ਹੋਏ ਹਨ ਕਿਉਂਕਿ ਦੇਰ ਰਾਤ ਤੱਕ ਇਹ ਡੀ. ਜੇ. ਲੋਕਾਂ ਵੱਲੋਂ ਲਾ ਕੇ ਆਸ-ਪਾਸ ਰਹਿਣ ਵਾਲੇ ਲੋਕਾਂ ਨੂੰ ਤੰਗ-ਪ੍ਰੇਸ਼ਾਨ ਕੀਤਾ ਜਾਂਦਾ ਹੈ ਪਰ ਜ਼ਿਲਾ ਪ੍ਰਸ਼ਾਸਨ ਇਸ ਸਬੰਧੀ ਬੇਖਬਰ ਨਜ਼ਰ ਆ ਰਿਹਾ ਹੈ, ਜਿਸ ਕਾਰਨ ਲੋਕਾਂ ਵਿਚ ਵੀ ਪ੍ਰਸ਼ਾਸਨ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ 28 ਨਵੰਬਰ ਤੋਂ ਬਦਲੇਗਾ ਮੌਸਮ, ਵਿਭਾਗ ਨੇ ਮੀਂਹ ਬਾਰੇ ਦਿੱਤੀ ਅਹਿਮ ਜਾਣਕਾਰੀ
ਇਸ ਸਬੰਧੀ ਵੱਖ-ਵੱਖ ਸਮਾਜ ਸੇਵੀਆਂ ਮੁਨਵਰ ਅਲੀ, ਗੁਰਜੀਤ ਸਿੰਘ ਅਰੋੜਾ, ਸਵਿੰਦਰ ਸਿੰਘ ਅਰੋੜਾ, ਸੁਖਵਿੰਦਰ ਸਿੰਘ ਅਹਿਦਨ ਦਾ ਕਹਿਣਾ ਹੈ ਕਿ ਅਕਸਰ ਹੀ ਦੇਖਣ ਵਿਚ ਆ ਰਿਹਾ ਹੈ ਕਿ ਖੁਸ਼ੀ ਦੇ ਪ੍ਰੋਗਰਾਮ ਵਿਚ ਲੋਕਾਂ ਵੱਲੋਂ ਘਰਾਂ ਵਿਚ ਲਾਏ ਜਾਂਦੇ ਡੀ. ਜੇ. ਦੇ ਰਾਤ ਤੱਕ ਚਲਾਏ ਜਾਂਦੇ ਹਨ, ਜਿਸ ਕਾਰਨ ਆਸ-ਪਾਸ ਰਹਿਣ ਵਾਲੇ ਜਿੱਥੇ ਲੋਕਾਂ ਨੂੰ ਮੁਸ਼ਕਿਲਾਂ ਪੇਸ਼ ਆ ਰਹੀਆਂ ਹਨ, ਉਥੇ ਡੀ. ਜੇ. ਦੀ ਧਮਕ ਅਤੇ ਆਵਾਜ਼ ਇੰਨੀ ਜ਼ਿਆਦਾ ਹੁੰਦੀ ਹੈ ਕਿ ਬੀਮਾਰ ਅਤੇ ਬਜ਼ੁਰਗ ਵਿਅਕਤੀਆਂ ਲਈ ਮੁਸ਼ਕਿਲਾਂ ਖੜ੍ਹੀਆਂ ਕਰ ਦਿੰਦੀ ਹੈ।
ਇਹ ਵੀ ਪੜ੍ਹੋ- ਪੰਜਾਬ: 10 ਤੇ 20 ਰੁਪਏ ਦੇ ਨਵੇਂ ਨੋਟਾਂ ਦੀ ਹੋ ਰਹੀ ਬਲੈਕ, ਬੈਂਕ ਅਧਿਕਾਰੀ ਕਰ ਰਹੇ...
ਉਨ੍ਹਾਂ ਡਿਪਟੀ ਕਮਿਸ਼ਨਰ ਤਰਨਤਾਰਨ ਕੋਲੋਂ ਮੰਗ ਕੀਤੀ ਕਿ ਡੀ. ਜੇ. ਵਾਲਿਆਂ ਨੂੰ ਸਖਤ ਹਦਾਇਤਾਂ ਜਾਰੀ ਕੀਤੀਆਂ ਜਾਣ ਕਿ ਉਹ ਜੇਕਰ ਕਿਸੇ ਦੇ ਘਰ ਵਿਚ ਪ੍ਰੋਗਰਾਮ ਦੌਰਾਨ ਡੀ. ਜੇ. ਲਾਉਂਦੇ ਹਨ ਤਾਂ ਆਵਾਜ਼ ਬਹੁਤ ਮੱਧਮ ਹੋਣੀ ਚਾਹੀਦੀ ਹੈ ਅਤੇ ਟਾਈਮ ਦੀ ਵੀ ਸੀਮਾ ਹੋਣੀ ਚਾਹੀਦੀ ਹੈ। ਅਜਿਹਾ ਨਾ ਕਰਨ ਵਾਲੇ ਡੀ. ਜੇ. ਲਾਉਣ ਵਾਲੇ ਅਤੇ ਜਿਨ੍ਹਾਂ ਪਰਿਵਾਰਾਂ ਦੇ ਘਰ ਵਿਚ ਪ੍ਰੋਗਰਾਮ ਹੁੰਦੇ ਹਨ, ਉਨ੍ਹਾਂ ਦੇ ਉਪਰ ਸਖਤ ਕਾਨੂੰਨੀ ਕਾਰਵਾਈ ਲਈ ਪੁਲਸ ਪ੍ਰਸ਼ਾਸਨ ਨੂੰ ਸਖਤ ਹਦਾਇਤਾਂ ਜਾਰੀ ਕਰਨੀਆਂ ਚਾਹੀਦੀਆਂ ਹਨ ਤਾਂ ਜੋ ਲੋਕਾਂ ਨੂੰ ਪੇਸ਼ ਆ ਰਹੀਆਂ ਪ੍ਰੇਸ਼ਾਨੀਆਂ ਤੋਂ ਰਾਹਤ ਮਿਲ ਸਕੇ।
ਇਹ ਵੀ ਪੜ੍ਹੋ- ਮੈਰਿਜ ਪੈਲੇਸਾਂ ਵਿਚ ਵਰਤਾਈ ਜਾਣ ਵਾਲੀ ਸ਼ਰਾਬ ਦੇ ਰੇਟ ਨੂੰ ਲੈ ਕੇ ਪੈ ਗਿਆ ਰੌਲਾ, ਪੜ੍ਹੋ ਕੀ ਹੈ ਮਾਮਲਾ
ਈਜ਼ੀ ਰਜਿਸਟ੍ਰੇਸ਼ਨ ਦੀ ਅੱਜ ਹੋਵੇਗੀ ਫੁੱਲ ਫਲੈਜ ਲਾਂਚਿੰਗ
NEXT STORY