ਤਰਨਤਾਰਨ(ਰਮਨ)-ਬੀਤੇ ਕੱਲ੍ਹ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਨਾਮਜ਼ਦਗੀ ਕਾਗਜ਼ ਦਾਖ਼ਲ ਕਰਵਾਉਣ ਗਏ ਵਿਅਕਤੀ ਅਤੇ ਉਸਦੀ ਪਤਨੀ ਪਾਸੋਂ ਜ਼ਬਰਦਸਤੀ ਕਾਗਜ਼ਾਤ ਖੋਹਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਸਬੰਧੀ ਥਾਣਾ ਸਦਰ ਤਰਨਤਾਰਨ ਦੀ ਪੁਲਸ ਨੇ ਪੰਜ ਵਿਅਕਤੀਆਂ ਨੂੰ ਨਾਮਜ਼ਦ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਸੜਕ ਹਾਦਸੇ ਪੁਆਏ ਵੈਣ, ਦੋ ਧੀਆਂ ਦੇ ਸਿਰ ਤੋਂ ਉੱਠਿਆ ਮਾਂ ਦਾ ਸਾਇਆ
ਨੱਥਾ ਸਿੰਘ ਪੁੱਤਰ ਸਰੈਣ ਸਿੰਘ ਵਾਸੀ ਪਿੰਡ ਮਾਨੋਚਾਹਲ ਨੇ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਬੀਤੇ ਕੱਲ੍ਹ ਉਹ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਆਪਣੀ ਨਾਮਜ਼ਦਗੀ ਕਾਗਜ਼ ਕੱਦਗਿੱਲ ਵਿਖੇ ਲੈ ਕੇ ਪਹੁੰਚਿਆ ਤਾਂ ਉਸ ਕੋਲ ਨਾਮਜ਼ਦਗੀ ਕਾਗਜ਼ ਉਸਦੇ ਅਤੇ ਵਿਜੇ ਸਿੰਘ ਪੁੱਤਰ ਸਕੱਤਰ ਸਿੰਘ, ਕੁਲਵਿੰਦਰ ਕੌਰ ਪਤਨੀ ਕੁਲਵੀਰ ਸਿੰਘ, ਕੁਲਵਿੰਦਰ ਕੌਰ ਪਤਨੀ ਭੇਜਾ ਸਿੰਘ ਵਾਸੀ ਆਨ ਮਾਨੋਚਾਹਲ ਮੌਜੂਦ ਸਨ। ਜਿਉਂ ਹੀ ਉਹ ਕੱਦ ਗਿੱਲ ਆਈ.ਟੀ.ਆਈ ਪਹੁੰਚਿਆ ਤਾਂ ਕੁਲਦੀਪ ਸਿੰਘ ਪੁੱਤਰ ਦਇਆ ਸਿੰਘ, ਜਸਵਿੰਦਰ ਸਿੰਘ ਪੁੱਤਰ ਸੁਖਦੇਵ ਸਿੰਘ ,ਪਲਵਿੰਦਰ ਸਿੰਘ ਪੁੱਤਰ ਸੁਖਦੇਵ ਸਿੰਘ, ਸੁਖਵੰਤ ਸਿੰਘ ਪੁੱਤਰ ਅਰਜਨ ਸਿੰਘ ਅਤੇ ਸਕੱਤਰ ਸਿੰਘ ਵਾਸੀਆਨ ਮਾਣੋਚਾਹਲ ਨੇ ਉਸ ਦੇ ਹੱਥੋਂ ਨਾਮਜ਼ਦਗੀ ਕਾਗਜ਼ ਖੋਹ ਲਏ। ਇਸ ਸਬੰਧੀ ਜਾਣਕਾਰੀ ਦਿੰਦੇ ਥਾਣਾ ਸਦਰ ਤਰਨਤਾਰਨ ਦੇ ਏ.ਐੱਸ.ਆਈ ਸਵਿੰਦਰ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿਚ ਉਕਤ ਪੰਜ ਵਿਅਕਤੀਆਂ ਖਿਲਾਫ ਪਰਚਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਸਿਹਤ ਨਾਲ ਜੁੜੀ ਅਪਡੇਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮੱਧ ਪ੍ਰਦੇਸ਼ ਤੋਂ ਵਣਜਾਰਾ ਸਮਾਜ ਦੇ 42 ਅੰਮ੍ਰਿਤਧਾਰੀ ਬੱਚੇ ਦਿੱਲੀ ਗੁਰਦੁਆਰਾ ਕਮੇਟੀ ਦੇ ਦਫਤਰ ਪੁੱਜੇ
NEXT STORY