ਬਟਾਲਾ, (ਸੈਂਡੀ, ਸਾਹਿਲ)- ਅੱਜ ਪਿੰਡ ਦਿਆਲਗਡ਼੍ਹ ਵਿਖੇ ਇਕ ਵਿਅਕਤੀ ਵੱਲੋਂ ਘਰੇਲੂ ਕਲੇਸ਼ ਕਾਰਨ ਕੋਈ ਜ਼ਹਿਰੀਲੀ ਦਵਾਈ ਨਿਗਲਣ ਦਾ ਸਮਾਚਾਰ ਮਿਲਿਆ ਹੈ। ®®ਜਾਣਕਾਰੀ ਮੁਤਾਬਕ ਅਸ਼ੋਕ ਪੁੱਤਰ ਸਲੀਮ ਵਾਸੀ ਦਿਆਲਗਡ਼੍ਹ, ਜਿਸ ਦਾ ਘਰ ਵਿਚ ਆਪਣੀ ਪਤਨੀ ਨਾਲ ਕਿਸੇ ਗੱਲ ਨੂੰ ਲੈ ਕੇ ਝਗਡ਼ਾ ਹੋ ਗਿਆ। ਇਸ ਤੋਂ ਬਾਅਦ ਉਕਤ ਵਿਅਕਤੀ ਨੇ ਕੋਈ ਜ਼ਹਿਰੀਲੀ ਦਵਾਈ ਖਾ ਲਈ, ਜਿਸ ਨਾਲ ਉਸ ਦੀ ਹਾਲਤ ਖਰਾਬ ਹੋਣ ਲੱਗੀ। ਪਰਿਵਾਰਕ ਮੈਂਬਰਾਂ ਨੇ ਤੁਰੰਤ ਉਸ ਨੂੰ ਬਟਾਲਾ ਦੇ ਸਿਵਲ ਹਸਪਤਾਲ ਲਿਆਂਦਾ। ਜਿਥੇ ਡਾਕਟਰਾਂ ਨੇ ਹਾਲਤ ਨਾਜ਼ੁਕ ਹੋਣ ਕਾਰਨ ਇਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ। ਖ਼ਬਰ ਲਿਖੇ ਜਾਣ ਤੱਕ ਵਿਅਕਤੀ ਦੀ ਹਾਲਤ ਗੰਭੀਰ ਸੀ।
ਬਾਰਿਸ਼ ਦਾ ਕਹਿਰ ਜਾਰੀ, ਦਰਜਨਾਂ ਲੋਕਾਂ ਦੇ ਸਿਰ ਤੋਂ ਖੁੱਸੀਅਾਂ ਛੱਤਾਂ
NEXT STORY