ਤਰਨਤਾਰਨ (ਜ.ਬ) - ਥਾਣਾ ਝਬਾਲ ਪੁਲਸ ਨੇ ਦਾਜ ਵਿਚ ਗੱਡੀ ਅਤੇ 10 ਲੱਖ ਰੁਪਏ ਨਕਦ ਨਾ ਦੇਣ ’ਤੇ ਵਿਆਹੁਤਾ ਦੀ ਕੁੱਟ ਮਾਰ ਕਰਕੇ ਘਰੋਂ ਕੱਢਣ ਦੇ ਦੋਸ਼ ਹੇਠ ਇਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਸ ਨੂੰ ਦਰਜ ਕਰਵਾਏ ਬਿਆਨਾਂ ’ਚ ਪਿੰਡ ਸੋਹਲ ਨਿਵਾਸੀ ਮਹਿਲਾ ਨੇ ਦੱਸਿਆ ਕਿ ਉਸ ਦੀ ਸ਼ਾਦੀ ਸਿੱਖ ਰੀਤੀ ਰਿਵਾਜਾਂ ਅਨੁਸਾਰ ਗੁਰਪਿੰਦਰ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਭੁੱਚਰ ਕਲਾਂ ਨਾਲ ਸਾਲ 2014 ਵਿੱਚ ਹੋਈ ਸੀ। ਵਿਆਹ ਮੌਕੇ ਉਸ ਦੇ ਪੇਕੇ ਪਰਿਵਾਰ ਨੇ ਆਪਣੀ ਹੈਸੀਅਤ ਮੁਤਾਬਕ ਦਾਜ ਦਿੱਤਾ ਸੀ ਪਰ ਉਸ ਦਾ ਪਤੀ ਗੁਰਪਿੰਦਰ ਸਿੰਘ ਉਸ ਨੂੰ ਦਾਜ ਵਿੱਚ ਇਨੋਵਾ ਗੱਡੀ ਅਤੇ 10 ਲੱਖ ਰੁਪਏ ਲਿਆਉਣ ਦੀ ਮੰਗ ਕਰਦਾ ਸੀ।
ਪੜ੍ਹੋ ਇਹ ਵੀ ਖ਼ਬਰ - ਅਣਜਾਣ ਵਿਅਕਤੀ ਨੂੰ ਲਿਫਟ ਦੇਣੀ ਪਈ ਮਹਿੰਗੀ, ਕਤਲ ਕਰ ਬਿਆਸ ਦਰਿਆ ’ਚ ਸੁੱਟੀ ਲਾਸ਼, ਕਾਬੂ
ਉਨ੍ਹਾਂ ਦੱਸਿਆ ਕਿ ਵਿਆਹ ਤੋਂ ਬਾਅਦ ਉਸ ਨੇ ਇਕ ਕੁੜੀ ਨੂੰ ਜਨਮ ਦਿੱਤਾ ਪਰ ਉਸ ਦਾ ਪਤੀ ਦਾਜ ਦੀ ਮੰਗ ਕਰਨ ਤੋਂ ਨਹੀਂ ਹਟਿਆ ਅਤੇ ਉਸ ਦੀ ਕੁੱਟਮਾਰ ਵੀ ਕਰਨ ਲੱਗ ਪਿਆ। ਉਸ ਨੇ ਬਹੁਤ ਤਰਲੇ ਮਿੰਨਤਾਂ ਕੀਤੀਆਂ ਕਿ ਉਸ ਦਾ ਪਰਿਵਾਰ ਹੋਰ ਦਾਜ ਦੇਣ ਤੋਂ ਅਸਮਰੱਥ ਹੈ ਪਰ ਉਸ ਦੇ ਪਤੀ ਨੇ ਇਕ ਨਾ ਸੁਣੀ ਅਤੇ ਉਸ ਨੂੰ ਘਰੋਂ ਕੱਢ ਦਿੱਤਾ।
ਪੜ੍ਹੋ ਇਹ ਵੀ ਖ਼ਬਰ - 18 ਸਾਲਾਂ ਦੇ ਹੋਏ ਜੁੜਵਾ ਭਰਾ ਸੋਹਣਾ-ਮੋਹਣਾ, ਜਲਦੀ ਮਿਲੇਗਾ ਆਪੋ ਆਪਣੀ ਵੋਟ ਪਾਉਣ ਦਾ ਅਧਿਕਾਰ (ਤਸਵੀਰਾਂ)
ਇਸ ਸਬੰਧੀ ਏ.ਐੱਸ.ਆਈ. ਬਲਵਿੰਦਰ ਲਾਲ ਨੇ ਦੱਸਿਆ ਕਿ ਮੁੱਦਈਆ ਦੇ ਬਿਆਨਾਂ ’ਤੇ ਗੁਰਪਿੰਦਰ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਭੁੱਚਰ ਕਲਾਂ ਖ਼ਿਲਾਫ਼ ਮੁਕੱਦਮਾ ਨੰਬਰ 69 ਧਾਰਾ 323/498ਏ-ਆਈ.ਪੀ.ਸੀ. ਅਧੀਨ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਪੜ੍ਹੋ ਇਹ ਵੀ ਖ਼ਬਰ - ਸ਼ਰਮਨਾਕ! ਪੁੱਤਾਂ ਨੂੰ ਮਾਂ ਨਾਲੋਂ ਪਿਆਰੀ ਹੋਈ ਜ਼ਮੀਨ, ਬਜ਼ੁਰਗ ਮਾਤਾ ਨੇ ਸੋਸ਼ਲ ਮੀਡੀਆ 'ਤੇ ਸੁਣਾਏ ਦੁਖੜੇ (ਵੀਡੀਓ)
ਡੇਰਾ ਬਾਬਾ ਨਾਨਕ ਰੋਡ ’ਤੇ ਕਿਸੇ ਨੂੰ ਦਿਖਾਈ ਨਹੀਂ ਦੇ ਰਿਹਾ ਰਾਸ਼ਟਰੀ ਝੰਡੇ ਦਾ ਹੋ ਰਿਹਾ ਅਪਮਾਨ ?
NEXT STORY