ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)-ਦੀਨਾਨਗਰ ਦੇ ਝੰਡੇਚੱਕ ਬਾਈਪਾਸ ਵਿਖੇ ਪ੍ਰਸ਼ਾਸ਼ਨ ਵੱਲੋਂ ਸਥਾਪਿਤ ਕੀਤੇ ਗਏ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਤੋਂ ਪਰਦਾ ਹਟਾਉਣ ਦੀ ਰਸਮ ਅੱਜ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਅਦਾ ਕੀਤੀ। ਜਿਨ੍ਹਾਂ ਨੇ ਬੁੱਤ ਤੋਂ ਪਰਦਾ ਹਟਾ ਕੇ ਭਾਰਤ ਸੰਵਿਧਾਨ ਨਿਰਮਾਤਾ ਦਾ ਬੁੱਤ ਲੋਕ ਅਰਪਿਤ ਕੀਤਾ।
ਇਹ ਵੀ ਪੜ੍ਹੋ-ਦੀਵਾਲੀ ਤੋਂ ਪਹਿਲਾਂ CM ਭਗਵੰਤ ਮਾਨ ਵੱਲੋਂ ਬਠਿੰਡਾ ਵਾਸੀਆਂ ਲਈ ਵੱਡਾ ਤੋਹਫ਼ਾ
ਇਸ ਮੌਕੇ 'ਤੇ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਕਿਹਾ ਕਿ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਸਿਰਫ ਦੱਬੇ ਕੁਚਲੇ ਅਤੇ ਸਮਾਜ ਦੇ ਲਿਤਾੜੇ ਹੋਏ ਲੋਕਾਂ ਦੇ ਹੀ ਮਸੀਹਾ ਨਹੀਂ ਸਨ ਸਗੋਂ ਉਹਨਾਂ ਦੀ ਸਮਾਜ ਅਤੇ ਸੰਵਿਧਾਨ ਨੂੰ ਬਹੁਤ ਵੱਡੀ ਦੇਣ ਹੈ। ਉਨ੍ਹਾਂ ਨੇ ਆਪਣਾ ਸਾਰਾ ਜੀਵਨ ਦਲਿਤ, ਸ਼ੋਸ਼ਿਤ ਤੇ ਕਮਜ਼ੋਰ ਵਰਗਾਂ ਨੂੰ ਉਚਿਤ ਥਾਂ ਦਿਵਾਉਣ ਲਈ ਹੀ ਨਹੀਂ ਲਾਇਆ ਸਗੋਂ ਆਪਣੇ ਜੀਵਨ ’ਚ ਸਮਾਜਿਕ, ਆਰਥਿਕ, ਰਾਜਨੀਤਕ, ਵਿੱਦਿਅਕ, ਧਾਰਮਿਕ, ਔਰਤਾਂ ਨੂੰ ਸਨਮਾਨ ਦਿਵਾਉਣ ਅਤੇ ਸੰਵਿਧਾਨਕ ਖੇਤਰਾਂ ’ਚ ਵੀ ਵਡਮੁੱਲੇ ਸੁਧਾਰਾਂ ਦੇ ਲੇਖੇ ਲਾਇਆ ਹੈ।
ਇਹ ਵੀ ਪੜ੍ਹੋ-ਬਟਾਲਾ 'ਚ ਅੰਨ੍ਹੇਵਾਹ ਫਾਇਰਿੰਗ ਕਰ ਮਾਰ'ਤੇ 2 ਬੰਦੇ, ਗੈਂਗਸਟਰ ਬੋਲਿਆ- ਵਾਰੀ ਸਭ ਦੀ ਆਉਗੀ
ਡਾ. ਭੀਮ ਰਾਓ ਅੰਬੇਦਕਰ ਜੀ ਨੇ ਜਿੱਥੇ ਸਦੀਆਂ ਤੋਂ ਦੱਬੇ ਕੁਚਲੇ ਅਤੇ ਲਿਤਾੜੇ ਹੋਏ ਲੋਕਾਂ ਲਈ ਸੰਵਿਧਾਨ ਵਿੱਚ ਬਰਾਬਰੀ ਦੇ ਹੱਕਾਂ ਦੀ ਗੱਲ ਕੀਤੀ ਉੱਥੇ ਹੀ ਉਨ੍ਹਾਂ ਨੇ ਸਮਾਜ ਨੂੰ ਸਿੱਖਿਅਤ ਕਰਨ 'ਤੇ ਵੀ ਜ਼ੋਰ ਦਿੱਤਾ ਅਤੇ ਕਿਹਾ ਕਿ ਜੇਕਰ ਸਮਾਜ ਸਿੱਖਿਅਤ ਹੋਵੇਗਾ ਤਾਂ ਗਰੀਬੀ ਅਤੇ ਨਾ ਬਰਾਬਰੀ ਸਮਾਜ ਚੋਂ ਅਪਣੇ ਆਪ ਹੀ ਦੂਰ ਹੋ ਜਾਵੇਗੀ। ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਕਿਹਾ ਕਿ ਅੱਜ ਸਾਨੂੰ ਲੋੜ ਹੈ ਬਾਬਾ ਸਾਹਿਬ ਦੇ ਪਾਏ ਪੂਰਣਿਆਂ ਦੇ ਮੁਤਾਬਕ ਚੱਲਣ ਦੀ। ਉਨ੍ਹਾਂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਅਪਣੇ ਬੱਚਿਆਂ ਨੂੰ ਵੱਧ ਤੋਂ ਵੱਧ ਪੜ੍ਹਾਉਣ ਕਿਉਂਕਿ ਦੇਸ਼ ਅਤੇ ਸਮਾਜ ਦੀ ਭਾਗੀਦਾਰੀ ਵਿੱਚ ਮਨੁੱਖ ਦਾ ਸਿੱਖਿਅਤ ਹੋਣਾ ਬਹੁਤ ਜ਼ਰੂਰੀ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਆਪ ਆਗੂ ਹਾਜ਼ਰ ਸਨ ।
ਇਹ ਵੀ ਪੜ੍ਹੋ-ਤਰਨਤਾਰਨ 'ਚ ਵੱਡੀ ਵਾਰਦਾਤ, ਮੈਡੀਕਲ ਸਟੋਰ ਮਾਲਕ 'ਤੇ ਚੱਲੀਆਂ ਤਾਬੜਤੋੜ ਗੋਲੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਤਰਨਤਾਰਨ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਤਿਉਹਾਰਾਂ ਮੌਕੇ ਗਰੀਨ ਪਟਾਖੇ ਚਲਾਉਣ ਲਈ ਸਮਾਂ ਨਿਰਧਾਰਿਤ
NEXT STORY