ਅੰਮ੍ਰਿਤਸਰ (ਜ.ਬ.)- ਅੰਮ੍ਰਿਤਸਰ ਮੈਡੀਕਲ ਕਾਲਜ ਦੇ ਸੀਨੀਅਰ ਪ੍ਰੋਫ਼ੈਸਰ, ਉੱਘੇ ਡਾਕਟਰ ਅਤੇ ਉੱਘੇ ਬੁੱਧੀਜੀਵੀ ਡਾ. ਓਮ ਪ੍ਰਕਾਸ਼ ਸ਼ਰਮਾ ਦੇ ਅਚਾਨਕ ਦੇਹਾਂਤ ਨਾਲ ਮੈਡੀਕਲ ਜਗਤ ਨੂੰ ਵੱਡਾ ਘਾਟਾ ਪਿਆ ਹੈ। ਕੈਂਸਰ ਵਰਗੀ ਲਾਇਲਾਜ ਬੀਮਾਰੀ ਤੋਂ ਪੀੜਤ ਡਾ. ਸ਼ਰਮਾ ਨੇ ਆਪਣੇ 35 ਸਾਲਾਂ ਦੇ ਕਾਰਜਕਾਲ ਦੌਰਾਨ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਵਿਖੇ ਲੱਖਾਂ ਮਰੀਜ਼ਾਂ ਦਾ ਇਲਾਜ ਕੀਤਾ।
ਇਹ ਵੀ ਪੜ੍ਹੋ- ਨੌਜਵਾਨਾਂ ਲਈ ਮਿਸਾਲ ਬਣਿਆ ਗੁਰਦਾਸਪੁਰ ਦਾ ਅੰਮ੍ਰਿਤਬੀਰ ਸਿੰਘ, ਚੜ੍ਹਦੀ ਜਵਾਨੀ ਮਾਰੀਆਂ ਵੱਡੀਆਂ ਮੱਲ੍ਹਾਂ
ਡਾ: ਸ਼ਰਮਾ ਇਕ ਮਹਾਨ ਲੇਖਕ ਸਨ ਤੇ ਉਨ੍ਹਾਂ ਨੇ ਬਹੁਤ ਸਾਰੀਆਂ ਕਿਤਾਬਾਂ ਲਿਖੀਆਂ, ਇਨ੍ਹਾਂ ਨੇ ਮੈਡੀਕਲ ਵਿਦਿਆਰਥੀਆਂ ਲਈ ਗੁੰਝਲਦਾਰ ਮੈਡੀਕਲ ਵਿਗਿਆਨ ਨੂੰ ਆਸਾਨ ਬਣਾਇਆ। ਉਨ੍ਹਾਂ ਦੀਆਂ ਸਿੱਖਿਆਵਾਂ ਉਨ੍ਹਾਂ ਦੇ ਯੋਗ ਚੇਲਿਆਂ ਰਾਹੀਂ ਵਿਸ਼ਵ ਭਰ ਦੀ ਮਨੁੱਖਤਾ ਦੀਆਂ ਮੈਡੀਕਲ ਨਾਲ ਸਬੰਧਤ ਸੇਵਾ ਕਰਦੀਆਂ ਰਹਿਣਗੀਆਂ। ਡਾ. ਸ਼ਰਮਾ ਲੋੜਵੰਦਾਂ ਅਤੇ ਗਰੀਬਾਂ ਲਈ ਭਗਵਾਨ ਵਜੋਂ ਜਾਣੇ ਜਾਂਦੇ ਸਨ।
ਇਹ ਵੀ ਪੜ੍ਹੋ- ਕੁੜੀ ਨੂੰ ਦਰਸ਼ਨ ਕਰਨ ਜਾਣ ਤੋਂ ਰੋਕਣ ਦੀ ਵਾਇਰਲ ਵੀਡੀਓ 'ਤੇ ਸ਼੍ਰੋਮਣੀ ਕਮੇਟੀ ਨੇ ਦਿੱਤਾ ਸਪੱਸ਼ਟੀਕਰਨ
ਡਾ. ਸ਼ਰਮਾ ਉਨ੍ਹਾਂ ਅਧਿਆਪਕਾਂ ਵਿਚੋਂ ਇਕ ਸਨ, ਜਿਨ੍ਹਾਂ ਨੇ ਹਿਪੋਕ੍ਰੇਟਿਕ ਓਥ ਦੀ ਸ਼ੁਰੂਆਤ ਕੀਤੀ। ਡਾ. ਓਮ ਪ੍ਰਕਾਸ਼ ਸ਼ਰਮਾ ਦੇ ਬੱਚੇ ਡਾ. ਰੋਹਿਤ ਸ਼ਰਮਾ, ਡਾ. ਗੀਤਾਂਜਲੀ ਸ਼ਰਮਾ ਤੇ ਡਾ. ਪਰੀਕਸ਼ਿਤ ਸ਼ਰਮਾ ਦੇਸ਼-ਵਿਦੇਸ਼ ਵਿਚ ਆਪਣੀਆਂ ਸੇਵਾਵਾਂ ਦੇ ਕੇ ਆਪਣੇ ਪਿਤਾ ਦਾ ਨਾਂਅ ਰੌਸ਼ਨ ਕਰ ਰਹੇ ਹਨ।
ਇਹ ਵੀ ਪੜ੍ਹੋ- ਰਜਿਸਟਰਡ ਉਦਯੋਗਿਕ ਕਿਰਤੀਆਂ ਲਈ ਪੰਜਾਬ ਸਰਕਾਰ ਦਾ ਵੱਡਾ ਉਪਰਾਲਾ, ਚਲਾਈ ਜਾ ਰਹੀ ਹੈ ਇਹ ਯੋਜਨਾ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਰਜਿਸਟਰਡ ਉਦਯੋਗਿਕ ਕਿਰਤੀਆਂ ਲਈ ਪੰਜਾਬ ਸਰਕਾਰ ਦਾ ਵੱਡਾ ਉਪਰਾਲਾ, ਚਲਾਈ ਜਾ ਰਹੀ ਹੈ ਇਹ ਯੋਜਨਾ
NEXT STORY