ਗੁਰਦਾਸਪੁਰ(ਵਿਨੋਦ)- ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲਾ ਗੁਰਦਾਸਪੁਰ ਵਿੱਚ ਦੀਵਾਲੀ ਦੇ ਤਿਉਹਾਰ ਦੇ ਮੌਕੇ ’ਤੇ ਪਟਾਕੇ ਵੇਚਣ ਸਬੰਧੀ ਸਬ-ਡਵੀਜਨ ਵਾਈਜ ਆਰਜ਼ੀ ਲਾਇਸੈਂਸਾਂ ਦੇ ਡਰਾਅ ਸਥਾਨਕ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਕਾਨਫਰੰਸ ਹਾਲ ਵਿੱਚ ਕੱਢੇ ਗਏ। ਡਾ. ਗੁਰਸਿਮਰਨ ਸਿੰਘ ਢਿੱਲੋਂ ਵਧੀਕ ਜ਼ਿਲਾ ਮੈਜਿਸਟਰੇਟ ਗੁਰਦਾਸਪੁਰ ਦੀ ਪ੍ਰਧਾਨਗੀ ਹੇਠ ਆਰਜ਼ੀ ਲਾਇਸੰਸ ਅਪਲਾਈ ਕਰਨ ਵਾਲੇ ਦੁਕਾਨਦਾਰਾਂ ਦੀ ਹਾਜ਼ਰੀ ਵਿੱਚ ਪੂਰੀ ਪਾਰਦਰਸ਼ਤਾ ਨਾਲ ਲੱਕੀ ਡਰਾਅ ਕੱਢਣ ਦੀ ਪ੍ਰੀਕਿਰਿਆ ਨੂੰ ਨੇਪਰੇ ਚਾੜਿਆ ਗਿਆ। ਇਸ ਮੌਕੇ ਕੁਲਦੀਪ ਚੰਦ, ਸਹਾਇਕ ਕਮਿਸ਼ਨਰ (ਜ) ਗੁਰਦਾਸਪੁਰ ਵੀ ਮੌਜੂਦ ਸਨ।
ਇਹ ਵੀ ਪੜ੍ਹੋ-ਪੰਜਾਬ: ਵੱਡੇ ਹਾਦਸੇ ਨੇ ਉਜਾੜ'ਤਾ ਪਰਿਵਾਰ, ਘਰ 'ਚ ਪਿਓ-ਪੁੱਤ ਦੇ ਵਿੱਛੇ ਸੱਥਰ
ਵਧੀਕ ਜ਼ਿਲਾ ਮੈਜਿਸਟਰੇਟ ਗੁਰਦਾਸਪੁਰ ਨੇ ਦੱਸਿਆ ਕਿ ਜ਼ਿਲਾ ਗੁਰਦਾਸਪੁਰ ਵਿੱਚ ਸਬ-ਡਵੀਜ਼ਨ ਵਾਈਜ਼ ਕੁੱਲ 12 ਆਰਜ਼ੀ ਲਾਇਸੈਂਸਾਂ ਲਈ 130 ਅਰਜ਼ੀਆਂ ਪ੍ਰਾਪਤ ਹੋਈਆਂ ਸਨ। ਉਨ੍ਹਾਂ ਦੱਸਿਆ ਕਿ ਬਟਾਲਾ ਲਈ 6 ਆਰਜ਼ੀ ਲਾਇਸੈਂਸਾਂ ਲਈ ਸਭ ਤੋਂ ਵੱਧ 80 ਅਰਜ਼ੀਆਂ ਪ੍ਰਾਪਤ ਸਨ, ਜਿਨ੍ਹਾਂ ਵਿਚੋਂ 6 ਦਾ ਲੱਕੀ ਡਰਾਅ ਕੱਢਿਆ ਗਿਆ।
ਦੀਨਾਨਗਰ ਲਈ 4 ਆਰਜ਼ੀ ਲਾਇਸੈਂਸਾਂ ਲਈ 38 ਅਰਜ਼ੀਆਂ ਪ੍ਰਾਪਤ ਸਨ। ਗੁਰਦਾਸਪੁਰ ਲਈ 2 ਆਰਜ਼ੀ ਲਾਇਸੈਂਸਾਂ ਲਈ 2 ਹੀ ਅਰਜ਼ੀਆਂ ਪ੍ਰਾਪਤ ਹੋਈਆਂ ਸਨ। ਲੱਕੀ ਡਰਾਅ ਦੀ ਸਾਰੀ ਪ੍ਰੀਕਿਰਿਆ ਦੀ ਵੀਡੀਓਗ੍ਰਾਫੀ ਵੀ ਕੀਤੀ ਗਈ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਦੀ ਖਾਸ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
ਵਧੀਕ ਜ਼ਿਲਾ ਮੈਜਿਸਟਰੇਟ, ਗੁਰਦਾਸਪੁਰ ਨੇ ਦੱਸਿਆ ਕਿ ਡਰਾਅ ਵਿੱਚ ਜੇਤੂ ਦੁਕਾਨਦਾਰਾਂ ਨੂੰ ਹਦਾਇਤ ਕੀਤੀ ਕਿ ਉਹ ਦੀਵਾਲੀ ਦੇ ਤਿਉਹਾਰ ਦੇ ਮੌਕੇ ਪਟਾਖੇ ਵੇਚਣ/ਸਟੋਰ ਕਰਨ ਸਮੇਂ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨ ਲਈ ਵਚਨਬੱਧ ਹੋਣਗੇ। ਇਸ ਮੌਕੇ ਡਰਾਅ ਵਿੱਚ ਜੇਤੂ ਦੁਕਾਨਦਾਰਾਂ ਨੂੰ ਪਟਾਕੇ ਵੇਚਣ ਸਮੇਂ ਸੁਰੱਖਿਆ ਪ੍ਰਬੰਧਾਂ ਸਬੰਧੀ ਹਦਾਇਤਾਂ ਬਾਰੇ ਜਾਣੂੰ ਕਰਵਾਇਆ ਗਿਆ ਅਤੇ ਦੱਸਿਆ ਗਿਆ ਕਿ ਪਟਾਖਿਆਂ ਦਾ ਸਟਾਲ ਲਗਾਉਣ ਲਈ ਆਰਜੀ ਲਾਇਸੈਂਸ ਵਿੱਚ ਜੋ ਜਗ੍ਹਾਂ ਨਿਰਧਾਰਿਤ ਕੀਤੀ ਜਾਵੇਗੀ, ਉਸ ਜਗ੍ਹਾਂ ਤੇ ਹੀ ਪਟਾਖਿਆਂ ਦੇ ਸਟਾਲ ਲਗਾਏ ਜਾਣ।
ਡਰਾਅ ਕੱਢਣ ਦੌਰਾਨ ਦਰਖਾਸਤ ਕਰਤਾਵਾਂ ਨੂੰ ਇਹ ਵੀ ਜਾਣੂ ਕਰਵਾਇਆ ਗਿਆ ਕਿ ਜੇਕਰ ਹਦਾਇਤਾਂ ਦੀ ਪਾਲਣਾ ਨਾ ਕੀਤੀ ਗਈ ਤਾਂ ਉਨ੍ਹਾਂ ਦਾ ਆਰਜੀ ਲਾਇਸੈਂਸ ਬਿਨ੍ਹਾਂ ਕਿਸੇ ਸੁਣਵਾਈ ਦੇ ਰੱਦ ਕਰ ਦਿੱਤਾ ਜਾਵੇਗਾ ਅਤੇ ਦਰਖਾਸ਼ਤ ਕਰਤਾ ਵਲੋਂ ਜੋ ਡਰਾਫਟ ਰਕਮ 35000/- ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਦੇ ਨਾਮ ''ਤੇ ਦਿੱਤਾ ਗਿਆ ਹੈ, ਉਹ ਜ਼ਬਤ ਕਰ ਲਿਆ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਛੇਹਰਟਾ ’ਚ ਨਾਜਾਇਜ਼ ਕਮਰਸ਼ੀਅਲ ਕੰਪਲੈਕਸ ’ਤੇ ਚੱਲਿਆ ਪੀਲਾ ਪੰਜਾ, 9 ਦੁਕਾਨਾਂ ਢਾਹੀਆਂ
NEXT STORY