ਤਰਨਤਾਰਨ (ਜ.ਬ)- ਪਾਕਿਸਤਾਨੀ ਡਰੋਨ ਦੀਆਂ ਭਾਰਤੀ ਖ਼ੇਤਰ ’ਚ ਦਸਤਕ ਦੇਣ ਦੀਆਂ ਗਤੀਵਿਧੀਆਂ ਲਗਾਤਾਰ ਜਾਰੀ ਹਨ। ਇਸ ਦੀ ਇਕ ਹੋਰ ਤਾਜ਼ਾ ਮਿਸਾਲ ਉਸ ਵੇਲੇ ਵੇਖਣ ਨੂੰ ਮਿਲੀ ਜਦੋਂ ਪਾਕਿਸਤਾਨ ਵਲੋਂ ਭਾਰਤੀ ਖੇਤਰ ’ਚ ਦਾਖ਼ਲ ਹੋਏ ਡਰੋਨ ਨੂੰ 492 ਗ੍ਰਾਮ ਹੈਰੋਇਨ ਸਣੇ ਪੰਜਾਬ ਪੁਲਸ ਅਤੇ ਬੀ. ਐੱਸ. ਐੱਫ. ਵਲੋਂ ਬਰਾਮਦ ਕੀਤਾ ਗਿਆ।
ਇਹ ਵੀ ਪੜ੍ਹੋ- ਸ਼ਰਾਬ ਦੇ ਘੁੱਟ ਪਿੱਛੇ ਭਤੀਜੇ ਨੇ ਗਲ ਘੁੱਟ ਕੇ ਮਾਰਿਆ ਤਾਇਆ, ਘਰ 'ਚ ਪਿਆ ਚੀਕ ਚਿਹਾੜਾ
ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਭਿੱਖੀਵਿੰਡ ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਅਧੀਨ ਆਉਂਦੀ ਭਾਰਤ-ਪਾਕਿਸਤਾਨ ਸਰਹੱਦ ਦੇ ਸੈਕਟਰ ਅਮਰਕੋਟ ਅਧੀਨ ਆਉਂਦੀ ਬੀ.ਓ.ਪੀ. ਪਲੋ ਪੱਤੀ ਰਾਹੀਂ ਡਰੋਨ ਦਾਖਲ ਹੋਣ ਦੀ ਆਵਾਜ਼ ਸੁਣਾਈ ਦਿੱਤੀ, ਜਿਸ ਤੋਂ ਬਾਅਦ ਥਾਣਾ ਖਾਲੜਾ ਦੀ ਪੁਲਸ ਅਤੇ ਬੀ. ਐੱਸ. ਐੱਫ. ਦੀ 103 ਬਟਾਲੀਅਨ ਵਲੋਂ ਈਸ਼ਵਰ ਸਿੰਘ ਪੁੱਤਰ ਲਾਭ ਸਿੰਘ ਵਾਸੀ ਪਲੋ ਪੱਤੀ ਦੇ ਖੇਤਾਂ ’ਚੋਂ ਡਰੋਨ ਸਣੇ 492 ਗ੍ਰਾਮ ਹੈਰੋਇਨ ਨੂੰ ਬਰਾਮਦ ਕੀਤਾ ਗਿਆ ਹੈ। ਡੀ.ਐੱਸ.ਪੀ. ਭਿੱਖੀਵਿੰਡ ਪ੍ਰੀਤਇੰਦਰ ਸਿੰਘ ਨੇ ਦੱਸਿਆ ਥਾਣਾ ਖਾਲੜਾ ਵਿਖੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਨਸ਼ਾ ਤਸਕਰ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਦੇ ਲੰਗਰ 'ਚ ਬਣਨਗੀਆਂ ਭਾਰਤੀ ਸਬਜ਼ੀਆਂ, ਕੇਂਦਰ ਦੀ ਵੱਡੀ ਪਹਿਲਕਦਮੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭੁਲੇਖੇ ਨਾਲ ਜ਼ਹਿਰੀਲੀ ਚੀਜ਼ ਖਾਣ ਨਾਲ ਨੌਜਵਾਨ ਦੀ ਮੌਤ
NEXT STORY