ਤਰਨਤਾਰਨ (ਰਮਨ)- ਗਵਾਂਢੀ ਦੇਸ਼ ਪਾਕਿਸਤਾਨ ਆਪਣੀਆਂ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਹੈ। ਜਿਸ ਦੇ ਚਲਦਿਆਂ ਸਰਹੱਦੀ ਇਲਾਕੇ ਵਿੱਚ ਡਰੋਨ ਬਰਾਮਦ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ।ਇਸ ਦੀ ਇੱਕ ਹੋਰ ਤਾਜ਼ਾ ਮਿਸਾਲ ਉਸ ਵੇਲੇ ਵੇਖਣ ਨੂੰ ਮਿਲੀ ਜਦੋਂ ਭਾਰਤ ਪਾਕਿਸਤਾਨ ਸਰਹੱਦ ਨੇੜੇ ਖੇਤਾਂ ਵਿੱਚ ਡਿੱਗੇ ਪਾਕਿਸਤਾਨੀ ਡਰੋਨ ਅਤੇ 337 ਗ੍ਰਾਮ ਹੈਰੋਇਨ ਨੂੰ ਪੁਲਸ ਅਤੇ ਬੀ. ਐੱਸ. ਐੱਫ਼ ਵੱਲੋਂ ਬਰਾਮਦ ਕੀਤਾ ਗਿਆ। ਇਸ ਸਬੰਧੀ ਥਾਣਾ ਵਲਟੋਹਾ ਵਿਖੇ ਅਣਪਛਾਤੇ ਤਸਕਰ ਖਿਲਾਫ ਮਾਮਲਾ ਦਰਜ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਗੋਲਡਨ ਗੇਟ ਤੋਂ ਪੁਲਸ ਨੇ ਰੋਕੇ ਦੋ ਨੌਜਵਾਨ, ਜਦੋਂ ਤਲਾਸ਼ੀ ਲਈ ਉੱਡੇ ਹੋਸ਼
ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਭਿੱਖੀਵਿੰਡ ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਬੀਤੇ ਕੱਲ ਸ਼ਾਮ ਥਾਣਾ ਵਲਟੋਹਾ ਦੀ ਪੁਲਸ ਅਤੇ ਬੀ. ਐੱਸ. ਐੱਫ਼ ਦੇ ਜਵਾਨਾਂ ਵੱਲੋਂ ਭਾਰਤ ਪਾਕਿਸਤਾਨ ਸਮਗਲਿੰਗ ਗਤੀਵਿਧੀਆਂ ਅਤੇ ਮਾੜੇ ਅਨਸਰਾਂ ਦੀ ਤਲਾਸ਼ ਦੇ ਸਬੰਧੀ ਗਸ਼ਤ ਕੀਤੀ ਜਾ ਰਹੀ ਸੀ ਤਾਂ ਗੁਪਤ ਸੂਚਨਾ ਪ੍ਰਾਪਤ ਹੋਈ ਕਿ ਖੇਤਾਂ ਵਿੱਚ ਪਾਕਿਸਤਾਨੀ ਡਰੋਨ ਡਿੱਗਾ ਹੋਇਆ ਹੈ।
ਇਹ ਵੀ ਪੜ੍ਹੋ- ਚੋਣ ਡਿਊਟੀ ’ਚ ਰੁੱਝੇ ਸਾਢੇ 5 ਹਜ਼ਾਰ ਅਧਿਆਪਕ, ਸਿੱਖਿਆ ਵਿਭਾਗ ਦੀ ਦਾਖ਼ਲਾ ਮੁਹਿੰਮ ਪਈ ਮੱਠੀ
ਇਸ ਦੌਰਾਨ ਸਾਂਝੇ ਤੌਰ ਉਪਰ ਤਲਾਸ਼ੀ ਅਭਿਆਨ ਚਲਾਉਂਦੇ ਹੋਏ ਪਿੰਡ ਕਾਲੀਆ ਵਿਖੇ ਮੌਜੂਦ ਗੁਰਵਿੰਦਰ ਸਿੰਘ ਪੁੱਤਰ ਧਰਮਿੰਦਰ ਸਿੰਘ ਵਾਸੀ ਕਾਲੀਆ ਦੇ ਖੇਤ ਵਿੱਚ ਡਿੱਗੇ ਹੋਏ ਇੱਕ ਚੀਨੀ ਡਰੋਨ ਨੂੰ ਬਰਾਮਦ ਕੀਤਾ ਗਿਆ। ਇਸ ਦੇ ਨਾਲ ਹੀ ਪੁਲਸ ਅਤੇ ਬੀ. ਐੱਸ. ਐੱਫ਼ ਦੇ ਸਾਂਝੇ ਆਪਰੇਸ਼ਨ ਦੌਰਾਨ ਪਿੰਡ ਸੱਕਤਰਾ ਵਿਖੇ ਮਹਾਂਵੀਰ ਸਿੰਘ ਪੁੱਤਰ ਨਿੰਦਾ ਸਿੰਘ ਦੇ ਖੇਤਾਂ ਵਿੱਚ ਡਿੱਗੇ ਪੈਕਟ ਨੂੰ ਬਰਾਮਦ ਕੀਤਾ ਗਿਆ, ਜਿਸ ਵਿੱਚੋਂ 337 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਉਹਨਾਂ ਦੱਸਿਆ ਕਿ ਇਹ ਡਰੋਨ ਪਾਕਿਸਤਾਨ ਵੱਲੋਂ ਆਇਆ ਹੈ ਅਤੇ ਇਸ ਸਬੰਧੀ ਅਨਪਛਾਤੇ ਤਸਕਰ ਖਿਲਾਫ ਥਾਣਾ ਵਲਟੋਹਾ ਵਿਖੇ ਪਰਚਾ ਦਰਜ ਕਰ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਅਕਾਲੀ ਦਲ ਨੂੰ ਵੱਡਾ ਝਟਕਾ, ਤਲਬੀਰ ਸਿੰਘ ਗਿੱਲ ਆਮ ਆਦਮੀ ਪਾਰਟੀ 'ਚ ਸ਼ਾਮਲ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੜਕ ਹਾਦਸੇ ਨੇ ਉਜਾੜਿਆ ਹੱਸਦਾ-ਵੱਸਦਾ ਪਰਿਵਾਰ, 3 ਸਾਲਾ ਬੱਚੇ ਸਣੇ 3 ਜੀਆਂ ਦੀ ਮੌਤ
NEXT STORY