ਬਮਿਆਲ/ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਸਰਹੱਦੀ ਖੇਤਰ ਬਮਿਆਲ ਸੈਕਟਰ 'ਚ ਪਾਕਿਸਤਾਨ ਵੱਲੋਂ ਲਗਾਤਾਰ ਹੈਰੋਇਨ ਦੀ ਤਸਕਰੀ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸੇ ਦੌਰਾਨ ਸ਼ਨੀਵਾਰ ਦੀ ਸ਼ਾਮ 7 ਵਜੇ ਦੇ ਕਰੀਬ ਪਾਕਿਸਤਾਨ ਵੱਲੋਂ ਇੱਕ ਵਾਰ ਫਿਰ ਡਰੋਨ ਰਾਹੀਂ ਇੱਕ ਪੀਲੇ ਰੰਗ ਦੇ ਪੈਕੇਟ 'ਚ ਹੈਰੋਇਨ ਦੀ ਖੇਪ ਭੇਜੀ ਗਈ।
ਇਹ ਪੈਕੇਟ ਪਿੰਡ ਅਖਵਾਰਾ ਦੇ ਨੌਜਵਾਨਾਂ ਦੇ ਸਾਹਮਣੇ ਹੀ ਖੇਤ 'ਚ ਡਿੱਗਿਆ, ਜਿਸ ਨੂੰ ਪਿੰਡ ਦੇ ਹੀ ਕੁਝ ਨੌਜਵਾਨਾਂ ਨੇ ਦੇਖ ਲਿਆ। ਉਨ੍ਹਾਂ ਨੌਜਵਾਨਾਂ ਨੇ ਤੁਰੰਤ ਇਸ ਦੀ ਸੂਚਨਾ ਬੀ.ਐੱਸ.ਐੱਫ. ਨੂੰ ਸੂਚਿਤ ਕੀਤਾ ਤੇ ਬੀ.ਐੱਸ.ਐੱਫ. ਟੀਮ ਮੌਕੇ 'ਤੇ ਪਹੁੰਚ ਗਈ। ਉਨ੍ਹਾਂ ਨੇ ਇਲਾਕੇ ਦੀ ਤਲਾਸ਼ੀ ਲਈ ਅਤੇ ਇਸ ਹੈਰੋਇਨ ਦੀ ਖੇਪ ਨੂੰ ਬਰਾਮਦ ਕਰ ਕੇ ਤੁਰੰਤ ਪੁਲਸ ਦੇ ਹਵਾਲੇ ਕਰ ਦਿੱਤਾ।
ਇਸ ਸਬੰਧੀ ਬਮਿਆਲ ਚੌਂਕੀ ਮੁਖੀ ਵਿਜੇ ਕੁਮਾਰ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਦਿੱਤੀ ਗਈ ਸੂਚਨਾ ਦੇ ਆਧਾਰ 'ਤੇ ਇਕ ਹੈਰੋਇਨ ਦਾ ਪੈਕੇਟ ਬਰਾਮਦ ਕੀਤਾ ਗਿਆ ਹੈ, ਜੋ ਕਿ ਅੱਜ ਹੀ ਡਰੋਨ ਰਾਹੀਂ ਪਾਕਿਸਤਾਨ ਵੱਲੋਂ ਭੇਜਿਆ ਗਿਆ ਸੀ। ਪੁਲਸ ਨੇ ਇਸ ਪੈਕੇਟ ਨੂੰ ਆਪਣੇ ਕਬਜ਼ੇ 'ਚ ਲੈ ਲਿਆ ਹੈ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਮਾਪੇ ਕਰਦੇ ਰਹੇ ਪੁੱਤ ਦੀ ਉਡੀਕ, ਕਈ ਘੰਟਿਆਂ ਬਾਅਦ ਵੀ ਨਾ ਪਹੁੰਚਿਆ ਘਰ ਤਾਂ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਪਿਆ ਸਰਦੀਆਂ ਦਾ ਪਹਿਲਾ ਮੀਂਹ ; ਧੁੰਦ ਤੇ ਸਮੌਗ ਤੋਂ ਮਿਲੀ ਰਾਹਤ
NEXT STORY