ਦੀਨਾਨਗਰ(ਗੌਰਾਇਆ)- ਪਾਕਿਸਤਾਨ ਲਗਾਤਾਰ ਆਪਣੀਆਂ ਨਕਾਮ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ। ਇਸ ਵੱਲੋਂ ਡਰੋਨ ਦੀ ਮਦਦ ਨਾਲ ਪੰਜਾਬ ਦੇ ਕਈ ਹਿੱਸਿਆਂ ਵਿੱਚ ਨਸ਼ੀਲੇ ਪਦਾਰਥਾਂ ਸਮੇਤ ਹੋਰ ਕਈ ਗੈਰ ਪਦਾਰਥ ਸੁੱਟਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਹਨ ਪਰ ਸਰਹੱਦਾਂ 'ਤੇ ਤਾਇਨਾਤ ਸੁਰਖਿਆ ਫੋਰਸਾਂ ਦੇ ਜਵਾਨਾਂ ਵੱਲੋਂ ਇਨ੍ਹਾਂ ਦੀਆਂ ਕੋਸ਼ਿਸ਼ਾਂ ਨੂੰ ਹਮੇਸ਼ਾ ਨਕਾਮ ਹੀ ਕੀਤਾ ਜਾ ਰਿਹਾ ਹੈ। ਇਸ ਤਰ੍ਹਾਂ ਹੀ ਸਰਹੱਦੀ ਖੇਤਰ ਦੀਨਾਨਗਰ ਦੀ ਬੀ. ਓ. ਪੀ. ਆਦੀਆਂ ਦੀ ਭਾਰਤੀ ਸਰਹੱਦ ’ਚ ਇਕ ਵਾਰ ਫਿਰ ਪਾਕਿਸਤਾਨੀ ਡਰੋਨ ਦੀ ਆਵਾਜ਼ ਸੁਣੀ ਗਈ ।
ਇਹ ਵੀ ਪੜ੍ਹੋ- ਪੰਜਾਬ 'ਚ 18 ਜਨਵਰੀ ਨੂੰ ਛੁੱਟੀ ਦਾ ਐਲਾਨ!
ਇਸ ਮੌਕੇ ਸੀਮਾ ਸੁਰੱਖਿਆ ਬਲ ਦੇ ਜਵਾਨ ਪੂਰੀ ਤਨਦੇਹੀ ਨਾਲ ਡਿਊਟੀ 'ਤੇ ਤਾਇਨਾਤ ਹੋਣ ਕਾਰਨ ਡਰੋਨ ਮੁੜਦੇ ਪੈਰੀ ਵਾਪਸ ਪਾਕਿਸਤਾਨ ਵਾਲੀ ਸਾਈਡ ਨੂੰ ਮੁੜ ਗਿਆ। ਇਸ ਸੰਬੰਧੀ ਭਰੋਸੇਯੋਗ ਸੂਤਰਾਂ ਤੋਂ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਬੀ. ਐੱਸ. ਐੱਫ਼ ਦੇ ਜਵਾਨਾਂ ਨੇ ਭਾਰਤੀ ਸਰਹੱਦ ਵਿੱਚ ਸਵੇਰੇ ਤੜਕਸਾਰ ਕਰੀਬ 3.53 ਵਜੇ ਭਾਰਤ ਦੀ ਹੱਦ ਵਿਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਰਹੇ ਪਾਕਿਸਤਾਨੀ ਡਰੋਨ ਆਵਾਜ਼ ਸੁਣਦੇ ਸਾਰ ਹੀ ਪੂਰੀ ਹਰਕਤ ਵਿੱਚ ਆ ਗਏ । ਜਿੱਥੇ ਬੀ. ਐੱਸ. ਐੱਫ਼ ਦੇ 58 ਬਟਾਲੀਅਨ ਦੇ ਜਵਾਨ ਵੱਲੋਂ ਤਰੁੰਤ 12 ਦੇ ਕਰੀਬ ਫਾਇਰ ਕੀਤੇ ਗਏ ਅਤੇ ਇਕ ਰੋਸ਼ਨੀ ਵਾਲੇ ਗੋਲਾ ਵੀ ਦਾਗਿਆ ਗਿਆ, ਜਿਸ ਤੋਂ ਉਪਰੰਤ ਇਹ ਡਰੋਨ 2 ਮਿੰਟ ਬਾਅਦ ਪਾਕਿਸਤਾਨੀ ਸਾਈਡ ਵੱਲ ਚੱਲ ਗਿਆ। ਉਧਰ ਇਸ ਦੀ ਸੂਚਨਾ ਮਿਲਦਿਆਂ ਹੀ ਦੌਰਾਗਲਾ ਪੁਲਸ ਸਟੇਸ਼ਨ ਦੇ ਮੁੱਖੀ ਦਵਿੰਦਰ ਕੁਮਾਰ ਵੱਲੋਂ ਅਤੇ ਬੀਐੱਸਐੱਫ ਦੇ ਉਚ ਅਧਿਕਾਰੀਆਂ ਦੀ ਅਗਵਾਈ ਹੇਠਾ ਸਾਂਝੇ ਤੌਰ ਤੇ ਇਲਾਕੇ ਅੰਦਰ ਸਰਚ ਅਭਿਆਨ ਚਲਾਇਆ ਜਾ ਰਿਹਾ ਹੈ ਪਰ ਅਜੇ ਤੱਕ ਕਿਸੇ ਤਰ੍ਹਾਂ ਦੀ ਵੀ ਕੋਈ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ ਹੈ
ਇਹ ਵੀ ਪੜ੍ਹੋ- ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ, ਆੜ੍ਹਤੀ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ
ਦੱਸਣਯੋਗ ਹੈ ਕਿ ਪਾਕਿਸਤਾਨੀ ਤਸਕਰ ਹੁਣ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਲਈ ਡਰੋਨ ਦਾ ਸਹਾਰਾ ਲੈ ਰਹੇ ਹਨ। ਭਾਰਤੀ ਸਰਹੱਦ 'ਤੇ ਆਉਣ ਵਾਲੇ ਡਰੋਨਾਂ ਨੂੰ ਗੋਲੀ ਮਾਰ ਕੇ ਕਈ ਵਾਰ ਹੇਠਾਂ ਸੁੱਟਿਆ ਜਾਂਦਾ ਹੈ।
ਇਹ ਵੀ ਪੜ੍ਹੋ- ਸਵਾਰੀਆਂ ਨਾਲ ਭਰੀ ਬੱਸ ਦਾ ਸਟੇਅਰਿੰਗ ਹੋਇਆ ਫੇਲ੍ਹ, ਦਰਖਤਾਂ ਨੂੰ ਤੋੜਦੀ ਗਈ ਬੱਸ, ਉੱਡੇ ਪਰਖੱਚੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਮੀਂਹ ਨੂੰ ਲੈ ਕੇ ਨਵੀਂ ਅਪਡੇਟ, 11 ਜ਼ਿਲ੍ਹਿਆਂ ਲਈ ਜਾਰੀ ਹੋ ਗਿਆ Alert
NEXT STORY