ਤਰਨਤਾਰਨ (ਰਮਨ)-ਭਾਰਤ-ਪਾਕਿਸਤਾਨ ਸਰਹੱਦ ਦੇ ਨੇੜਿਓਂ ਡਰੋਨ ਅਤੇ ਨਸ਼ੀਲੇ ਪਦਾਰਥਾਂ ਦੀਆਂ ਖੇਪਾਂ ਬਰਾਮਦ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ, ਜੋ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਇਸ ਦੀ ਇਕ ਹੋਰ ਤਾਜ਼ਾ ਮਿਸਾਲ ਉਸ ਵੇਲੇ ਵੇਖਣ ਨੂੰ ਮਿਲੀ ਜਦੋਂ ਭਾਰਤ-ਪਾਕਿਸਤਾਨ ਸਰਹੱਦ ਨੇੜੇ ਖੇਤਾਂ ਵਿਚ ਡਿੱਗੇ ਹੋਏ ਇਕ ਡਰੋਨ ਨੂੰ 1 ਕਿਲੋ 144 ਗ੍ਰਾਮ ਹੈਰੋਇਨ ਨੂੰ ਬੀ.ਐੱਸ.ਐੱਫ ਅਤੇ ਥਾਣਾ ਪੁਲਸ ਵੱਲੋਂ ਬਰਾਮਦ ਕਰ ਲਿਆ ਗਿਆ। ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ 5 ਕਰੋੜ ਰੁਪਏ ਤੋਂ ਵੱਧ ਦੱਸੀ ਜਾ ਰਹੀ ਹੈ।
ਇਹ ਵੀ ਪੜ੍ਹੋ-ਦੀਵਾਲੀ ਤੋਂ ਪਹਿਲਾਂ CM ਮਾਨ ਦਾ ਵੱਡਾ ਤੋਹਫਾ, ਮੁਆਵਜ਼ਾ ਰਾਸ਼ੀ ਵੰਡਣ ਦੀ ਕੀਤੀ ਸ਼ੁਰੂਆਤ
ਬੀ.ਐੱਸ.ਐੱਫ ਦੇ ਇਕ ਅਧਿਕਾਰੀ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਅਨੁਸਾਰ ਜਦੋਂ ਜਵਾਨ ਅਤੇ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਸ ਵੱਲੋਂ ਸਾਂਝੇ ਤੌਰ ਉਪਰ ਸਰਹੱਦੀ ਇਲਾਕੇ ਵਿਚ ਗਸ਼ਤ ਕੀਤੀ ਜਾ ਰਹੀ ਸੀ ਤਾਂ ਬੀ.ਓ.ਪੀ ਹਵੇਲੀਆਂ ਅਧੀਨ ਆਉਂਦੇ ਗੁਰਵਿੰਦਰ ਸਿੰਘ ਪੁੱਤਰ ਤਸਵੀਰ ਸਿੰਘ ਵਾਸੀ ਪਿੰਡ ਚੀਮਾ ਕਲਾਂ ਦੇ ਖੇਤਾਂ ਵਿਚ ਡਿੱਗੇ ਹੋਏ ਇਕ ਡਰੋਨ ਅਤੇ ਪੀਲੇ ਰੰਗ ਦੇ ਪੈਕਟ ਦੀ ਸੂਚਨਾ ਪ੍ਰਾਪਤ ਹੋਈ। ਜਿਸ ਤੋਂ ਬਾਅਦ ਤੁਰੰਤ ਕਾਰਵਾਈ ਕਰਦੇ ਹੋਏ ਇਸ ਡਰੋਨ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਅਤੇ ਪੀਲੇ ਰੰਗ ਦੇ ਪੈਕਟ ਨੂੰ ਖੋਲ੍ਹਣ ਦੌਰਾਨ ਉਸ ਵਿਚੋਂ 1 ਕਿਲੋ 114 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਹੈਰੋਇਨ ਦੀ ਇਹ ਖੇਪ ਅਤੇ ਡਰੋਨ ਪਾਕਿਸਤਾਨ ਵੱਲੋਂ ਭਾਰਤੀ ਖੇਤਰ ਵਿਚ ਭੇਜਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਅਗਲੇਰੀ ਕਾਰਵਾਈ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਸ ਵੱਲੋਂ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ-ਪੰਜਾਬ ਦਾ ਮੌਸਮ ਲੈ ਰਿਹਾ ਕਰਵਟ, ਪੜ੍ਹੋ ਵਿਭਾਗ ਦੀ ਨਵੀਂ ਅਪਡੇਟ
ਡੀ.ਐੱਸ.ਪੀ ਸਿਟੀ ਜਗਜੀਤ ਸਿੰਘ ਨੇ ਦੱਸਿਆ ਕਿ ਪਾਕਿਸਤਾਨ ਵੱਲੋਂ ਆਏ ਇਸ ਡਰੋਨ ਅਤੇ ਹੈਰੋਇਨ ਦੀ ਖੇਪ ਨੂੰ ਕਬਜ਼ੇ ਵਿਚ ਲੈਂਦੇ ਹੋਏ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਸ ਵੱਲੋਂ ਅਣਪਛਾਤੇ ਤਸਕਰ ਦੇ ਖਿਲਾਫ ਪਰਚਾ ਦਰਜ ਕਰਦੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ-ਤਰਨਤਾਰਨ 'ਚ ਵੱਡੀ ਵਾਰਦਾਤ, ਮੈਡੀਕਲ ਸਟੋਰ ਮਾਲਕ 'ਤੇ ਚੱਲੀਆਂ ਤਾਬੜਤੋੜ ਗੋਲੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਪਰਾਲੀ ਦੀ ਸੰਭਾਲ ਲਈ ਖੇਤੀ ਮਸ਼ੀਨਾਂ ਸਬਸਿਡੀ 'ਤੇ ਉਪਲਬਧ ਕਰਵਾਈਆਂ
NEXT STORY