ਬਟਾਲਾ (ਗੁਰਪ੍ਰੀਤ)- ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਦਿਆਂ ਬਟਾਲਾ ਵਿੱਚ ਇਕ ਵਿਲੱਖਣ ਅਤੇ ਪ੍ਰੇਰਣਾਦਾਇਕ ਪਹਿਲ ਕੀਤੀ ਗਈ। ਬਟਾਲਾ ਜਰਨਲਿਸਟ ਐਸੋਸੀਏਸ਼ਨ ਨਾਲ ਸੰਬੰਧਿਤ ਪੱਤਰਕਾਰ ਨੌਜਵਾਨ ਲਵਪ੍ਰੀਤ ਸਿੰਘ ਅਤੇ ਲਵਲੀ ਕੁਮਾਰ ਸਮੇਤ ਹੋਰ ਨੌਜਵਾਨਾਂ ਅਤੇ ਬਟਾਲਾ ਵਾਸੀਆਂ ਵੱਲੋਂ ਬਟਾਲਾ ਤੋਂ ਅੰਮ੍ਰਿਤਸਰ ਸਥਿਤ ਗੁਰਦੁਆਰਾ ਸ਼ਹੀਦਾਂ ਸਾਹਿਬ ਤੱਕ ਮੈਰਾਥਨ ਦੌੜ ਦਾ ਆਯੋਜਨ ਕੀਤਾ ਗਿਆ।
ਇਹ ਵੀ ਪੜ੍ਹੋ-26 ਜਨਵਰੀ ਨੂੰ ਪੂਰੇ ਪੰਜਾਬ 'ਚ ਅਲਰਟ, ਇਹ ਜ਼ਿਲ੍ਹੇ ਹੋ ਜਾਣ ਸਾਵਧਾਨ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ
ਇਸ ਮੈਰਾਥਨ ਦੌੜ ਦੀ ਸ਼ੁਰੂਆਤ ਬਟਾਲਾ ਦੇ ਤਹਿਸੀਲਦਾਰ ਸਤਨਾਮ ਸਿੰਘ ਅਤੇ ਪੁਲਸ ਥਾਣਾ ਸਿਟੀ ਦੇ ਇੰਚਾਰਜ ਸੁਖਜਿੰਦਰ ਸਿੰਘ ਵੱਲੋਂ ਹਰੀ ਝੰਡੀ ਦਿਖਾ ਕੇ ਕਰਵਾਈ ਗਈ। ਇਸ ਮੌਕੇ ਉਨ੍ਹਾਂ ਨੇ ਨੌਜਵਾਨਾਂ ਦੀ ਇਸ ਸਕਾਰਾਤਮਕ ਕੋਸ਼ਿਸ਼ ਦੀ ਸ਼ਲਾਘਾ ਕੀਤੀ ਅਤੇ ਸਮਾਜ ਲਈ ਇਸ ਤਰ੍ਹਾਂ ਦੀਆਂ ਪਹਿਲਾਂ ਨੂੰ ਬਹੁਤ ਜ਼ਰੂਰੀ ਦੱਸਿਆ। ਉਨ੍ਹਾਂ ਕਿਹਾ ਕਿ ਧੰਨ ਧੰਨ ਬਾਬਾ ਦੀਪ ਸਿੰਘ ਜੀ ਦੀ ਸ਼ਹਾਦਤ ਅਤੇ ਜੀਵਨ ਤੋਂ ਪ੍ਰੇਰਨਾ ਲੈ ਕੇ ਨੌਜਵਾਨਾਂ ਨੂੰ ਸਹੀ ਰਾਹ ‘ਤੇ ਤੁਰਨ ਲਈ ਜਾਗਰੂਕ ਕਰਨਾ ਹੀ ਇਸ ਉਪਰਾਲੇ ਦਾ ਮੂਲ ਉਦੇਸ਼ ਹੈ।
ਇਹ ਵੀ ਪੜ੍ਹੋ-ਵੱਡੇ ਸੰਕਟ 'ਚ ਪੰਜਾਬ ਦਾ ਇਹ ਜ਼ਿਲ੍ਹਾ, ਕੈਂਸਰ ਵਰਗੀਆਂ ਨਾਮੁਰਾਦ ਬੀਮਾਰੀਆਂ ਦਾ ਖ਼ਤਰਾ 90 ਫੀਸਦੀ ਫੈਲਣ ਦਾ ਡਰ
26 ਜਨਵਰੀ ਨੂੰ ਵੀ ਪਤੰਗਬਾਜ਼ੀ ਦਾ ਮਜ਼ਾ ਖ਼ਰਾਬ ਕਰੇਗਾ ਮੀਂਹ? ਜਾਣੋ ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ
NEXT STORY