ਤਰਨਤਾਰਨ(ਰਮਨ)- ਅਮਰੀਕਾ ’ਚ ਬੈਠੇ ਸਮੱਗਲਰ ਰਾਹੀਂ ਚੱਲ ਰਹੇ ਨਸ਼ੇ ਦੇ ਨੈਟਵਰਕ ਦਾ ਥਾਣਾ ਖਾਲੜਾ ਦੀ ਪੁਲਸ ਨੇ ਉਸ ਵੇਲੇ ਪਰਦਾਫਾਸ਼ ਕਰ ਦਿੱਤਾ, ਜਦੋਂ ਕਿ 2 ਨਸ਼ਾ ਸਮੱਗਲਰਾਂ ਨੂੰ 780 ਗ੍ਰਾਮ ਹੈਰੋਇਨ ਸਣੇ ਗ੍ਰਿਫ਼ਤਾਰ ਕਰਨ ’ਚ ਵੱਡੀ ਸਫ਼ਲਤਾ ਪ੍ਰਾਪਤ ਕੀਤੀ। ਬਰਾਮਦ ਕੀਤੀ ਗਈ ਹੈਰੋਇਨ ਪਾਕਿਸਤਾਨ ਵੱਲੋਂ ਡਰੋਨ ਦੀ ਮਦਦ ਨਾਲ ਭਾਰਤ ਪੁੱਜੀ ਸੀ, ਜਿਸ ਨੂੰ ਅੱਗੇ ਕਿਹੜੇ ਸਮੱਗਲਰ ਤੱਕ ਪਹੁੰਚਾਇਆ ਜਾਣਾ ਸੀ, ਇਸ ਦੀ ਪੁਲਸ ਵੱਲੋਂ ਪਰਚਾ ਦਰਜ ਕਰਦੇ ਹੋਏ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਭਿਆਨਕ ਹਾਦਸੇ ਦੌਰਾਨ ਵਾਪਰਿਆ ਭਾਣਾ, ਅਣਪਛਾਤੇ ਵਾਹਨ ਦੀ ਟੱਕਰ ’ਚ ਬੈਂਕ ਮੈਨੇਜਰ ਦੀ ਮੌਤ
ਜਾਣਕਾਰੀ ਦਿੰਦੇ ਹੋਏ ਜ਼ਿਲ੍ਹੇ ਦੇ ਐੱਸ. ਐੱਸ. ਪੀ. ਅਸ਼ਵਨੀ ਕਪੂਰ ਨੇ ਦੱਸਿਆ ਕਿ ਡੀ. ਐੱਸ. ਪੀ. ਭਿੱਖੀਵਿੰਡ ਪ੍ਰੀਤਇੰਦਰ ਸਿੰਘ ਦੀ ਅਗਵਾਈ ਹੇਠ ਥਾਣਾ ਖਾਲੜਾ ਦੇ ਮੁਖੀ ਇੰਸਪੈਕਟਰ ਵਿਨੋਦ ਕੁਮਾਰ ਵੱਲੋਂ ਬੀਤੀ 7 ਤਰੀਕ ਨੂੰ ਬੀ. ਓ. ਪੀ. ਕੇ ਐੱਸ ਵਾਲਾ ਵਿਖੇ ਡਿੱਗੇ ਡਰੋਨ ਨੂੰ ਬਰਾਮਦ ਕਰਦੇ ਹੋਏ ਮਾਮਲਾ ਦਰਜ ਕਰ ਲਿਆ ਸੀ। ਇਸ ਦੌਰਾਨ ਜਾਂਚ ਨੂੰ ਅੱਗੇ ਵਧਾਉਂਦੇ ਹੋਏ ਪੁਲਸ ਵੱਲੋਂ ਗੁਰਲਾਲ ਸਿੰਘ ਪੁੱਤਰ ਸ਼ਿੰਦਾ ਸਿੰਘ ਵਾਸੀ ਰਾਜੋਕੇ ਅਤੇ ਲਵਦੀਪ ਸਿੰਘ ਪੁੱਤਰ ਰਘਬੀਰ ਸਿੰਘ ਵਾਸੀ ਰਾਜੋਕੇ ਦੀਆਂ ਟੈਕਨੀਕਲ ਮੋਬਾਈਲ ਫੋਨ ਲੋਕੇਸ਼ਨ ਰਾਹੀਂ ਸਫਲਤਾ ਹਾਸਲ ਕਰਦੇ ਹੋਏ ਪਿੰਡ ਸੈਦਪੁਰ ਤੋਂ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।
ਇਹ ਵੀ ਪੜ੍ਹੋ : ਰੇਲ ਯਾਤਰੀਆਂ ਨੂੰ ਕਰਨਾ ਪੈ ਸਕਦੈ ਮੁਸ਼ਕਲਾਂ ਦਾ ਸਾਹਮਣਾ, ਇਕ ਹਫ਼ਤੇ ਤੱਕ ਇਹ ਰੇਲਵੇ ਸੇਵਾ ਪ੍ਰਭਾਵਿਤ
ਉਨ੍ਹਾਂ ਦੱਸਿਆ ਕਿ ਦੋਵਾਂ ਮੁਲਜ਼ਮਾਂ ਦੀ ਨਿਸ਼ਾਨਦੇਹੀ ’ਤੇ 780 ਗ੍ਰਾਮ ਹੈਰੋਇਨ, ਦੋ ਮੋਬਾਈਲ ਫੋਨ ਅਤੇ ਮੋਟਰਸਾਈਕਲ ਬਰਾਮਦ ਕੀਤਾ ਹੈ। ਐੱਸ. ਐੱਸ. ਪੀ. ਨੇ ਦੱਸਿਆ ਕਿ ਦੋਸ਼ੀਆਂ ਦੀ ਪੁੱਛਗਿੱਛ ’ਚ ਇਹ ਗੱਲ ਸਾਹਮਣੇ ਆਈ ਹੈ ਕਿ ਅਮਰੀਕਾ ’ਚ ਬੈਠਾ ਸਤਨਾਮ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਰਾਜੋਕੇ ਜੋ ਵਿਦੇਸ਼ ਤੋਂ ਨਸ਼ੇ ਦਾ ਨੈਟਵਰਕ ਚਲਾ ਰਿਹਾ ਹੈ ਅਤੇ ਉਸਦੇ ਇਸ਼ਾਰੇ ਉੱਪਰ ਪਾਕਿਸਤਾਨ ਤੋਂ ਮੰਗਵਾਈ ਜਾਣ ਵਾਲੀ ਹੈਰੋਇਨ ਦੀ ਖੇਪ ਨੂੰ ਅੱਗੇ ਪਹੁੰਚਾਇਆ ਜਾਂਦਾ ਸੀ। ਐੱਸ. ਐੱਸ. ਪੀ. ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਨਵਦੀਪ ਸਿੰਘ ਦਾ ਭਰਾ ਮਨਪ੍ਰੀਤ ਸਿੰਘ ਵਾਸੀ ਰਾਜੋਕੇ 37 ਕਿਲੋ ਹੈਰੋਇਨ ਬਰਾਮਦਗੀ ਦੇ ਮਾਮਲੇ ’ਚ ਫਿਰੋਜ਼ਪੁਰ ਜੇਲ੍ਹ ਅੰਦਰ ਬੰਦ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਪਾਸੋਂ ਕੀਤੀ ਜਾਣ ਵਾਲੀ ਪੁੱਛਗਿੱਛ ’ਚ ਕਈ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ ਕਰਨ ਵਾਲਾ ਪੁਲਸ ਅੜਿੱਕੇ
NEXT STORY