ਪੱਟੀ (ਸੋਢੀ)-ਤਰਨਤਾਰਨ ਜ਼ਿਲੇ ਦੇ ਵਿਧਾਨ ਸਭਾ ਹਲਕਾ ਪੱਟੀ ਅਧੀਨ ਆਉਂਦੇ ਪਿੰਡ ਤੂਤ ਵਿਚ ਨਸ਼ੇ ਦੀ ਓਵਰਡੋਜ਼ ਕਾਰਨ 20 ਸਾਲਾ ਨੌਜਵਾਨ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਪ੍ਰਿਤਪਾਲ ਸਿੰਘ ਪੁੱਤਰ ਸੁਖਮਨ ਸਿੰਘ ਵਾਸੀ ਪਿੰਡ ਤੂਤ ਵਜੋਂ ਹੋਈ ਹੈ। ਇਸ ਘਟਨਾ ਤੋਂ ਬਾਅਦ ਪਰਿਵਾਰ ਵਿਚ ਸੋਗ ਦੀ ਲਹਿਰ ਹੈ, ਉਥੇ ਹੀ ਪਿੰਡ ਵਾਸੀਆਂ ਵਿਚ ਵੀ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ। ਇਸ ਸਬੰਧੀ ਮ੍ਰਿਤਕ ਦੇ ਚਾਚਾ ਸੁਖਦੇਵ ਸਿੰਘ ਰੌਂਕੀ ਨੇ ਦੱਸਿਆ ਕਿ ਪ੍ਰਿਤਪਾਲ ਸਿੰਘ ਦੇ ਪਿਤਾ ਦੀ ਕੁਝ ਸਾਲ ਪਹਿਲਾਂ ਹੀ ਮੌਤ ਹੋ ਗਈ ਸੀ। ਪਰਿਵਾਰ ਵਿਚ ਉਸ ਦੀ ਮਾਤਾ, ਉਹ ਖੁਦ ਅਤੇ ਪ੍ਰਿਤਪਾਲ ਦਾ ਵੱਡਾ ਭਰਾ ਰਹਿੰਦੇ ਸਨ। ਉਨ੍ਹਾਂ ਦੱਸਿਆ ਕਿ ਪ੍ਰਿਤਪਾਲ ਦਾ ਵੱਡਾ ਭਰਾ ਕਿਸੇ ਮਾਮਲੇ ਵਿਚ ਜੇਲ ਵਿਚ ਬੰਦ ਹੈ, ਜਦਕਿ ਪ੍ਰਿਤਪਾਲ ਹੀ ਘਰ ਵਿਚ ਰਹਿੰਦਾ ਸੀ।
ਇਹ ਵੀ ਪੜ੍ਹੋ-SSP ਦੇ ਹੁਕਮਾਂ 'ਤੇ ਅੰਮ੍ਰਿਤਸਰ ਜ਼ਿਲ੍ਹੇ 'ਚ 5 ਪੁਲਸ ਚੌਕੀਆਂ ਬੰਦ, ਸਠਿਆਲਾ ਸਮੇਤ ਕਈ ਪਿੰਡ ਪ੍ਰਭਾਵਿਤ
ਸੁਖਦੇਵ ਸਿੰਘ ਅਨੁਸਾਰ ਬੀਤੀ ਦੇਰ ਰਾਤ ਪ੍ਰਿਤਪਾਲ ਨੇ ਕਥਿਤ ਤੌਰ ’ਤੇ ਗਲੀ ਵਿਚ ਸਥਿਤ ਇਕ ਘਰ ਤੋਂ ਨਸ਼ੀਲਾ ਪਦਾਰਥ ਖਰੀਦਿਆ। ਇਸ ਤੋਂ ਬਾਅਦ ਉਹ ਘਰ ਦੇ ਬਾਥਰੂਮ ਵਿਚ ਚਲਾ ਗਿਆ, ਜਿੱਥੇ ਉਸ ਨੇ ਨਸ਼ੇ ਦਾ ਟੀਕਾ ਲਗਾ ਲਿਆ। ਕਥਿਤ ਤੌਰ ’ਤੇ ਨਸ਼ੇ ਦੀ ਓਵਰਡੋਜ਼ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੇ ਚਾਚਾ ਸੁਖਦੇਵ ਸਿੰਘ ਰੌਂਕੀ ਨੇ ਪਿੰਡ ਵਿਚ ਸ਼ਰੇਆਮ ਨਸ਼ਾ ਵਿਕਣ ਦੇ ਦੋਸ਼ ਲਗਾਉਂਦਿਆਂ ਕਿਹਾ ਕਿ ਇਲਾਕੇ ਵਿਚ ਨਸ਼ੇ ਦਾ ਕਾਰੋਬਾਰ ਬਿਨਾਂ ਕਿਸੇ ਡਰ ਤੋਂ ਚੱਲ ਰਿਹਾ ਹੈ, ਪਰ ਇਸ ਨੂੰ ਰੋਕਣ ਲਈ ਕੋਈ ਠੋਸ ਕਾਰਵਾਈ ਹੁੰਦੀ ਦਿਖਾਈ ਨਹੀਂ ਦੇ ਰਹੀ। ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਦੇ ਮੁਹੱਲੇ ਵਿਚ ਪਿਛਲੇ ਤਿੰਨ ਤੋਂ ਚਾਰ ਮਹੀਨਿਆਂ ਦੌਰਾਨ ਨਸ਼ੇ ਦੀ ਓਵਰਡੋਜ਼ ਕਾਰਨ ਪੰਜ ਤੋਂ ਛੇ ਲੋਕਾਂ ਦੀ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ-ਪੰਜਾਬ 'ਚ ਨਵਾਂ ਸਿਆਸੀ ਸਮੀਕਰਨ, ਬਸਪਾ ਨਾਲ ਮਿਲ ਕੇ ਚੋਣਾਂ ਲੜੇਗਾ ਅਕਾਲੀ ਦਲ (ਪੁਨਰ ਸੁਰਜੀਤ)
ਉਨ੍ਹਾਂ ਪੁਲਸ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਵੀ ਸਵਾਲ ਚੁੱਕਦਿਆਂ ਕਿਹਾ ਕਿ ਘਟਨਾ ਵਾਲੀ ਥਾਂ ਤੋਂ ਮਹਿਜ਼ 500 ਮੀਟਰ ਦੀ ਦੂਰੀ ’ਤੇ ਪੁਲਸ ਚੌਂਕੀ ਸਥਿਤ ਹੈ। ਇਸ ਦੇ ਬਾਵਜੂਦ ਇਲਾਕੇ ਵਿਚ ਨਸ਼ੇ ਦੀ ਵਿਕਰੀ ’ਤੇ ਰੋਕ ਨਹੀਂ ਲੱਗ ਰਹੀ। ਜਦੋਂ ਉਨ੍ਹਾਂ ਤੋਂ ਪੁੱਛਿਆ ਗਿਆ ਕਿ ਕੀ ਇਸ ਘਟਨਾ ਦੀ ਜਾਣਕਾਰੀ ਪੁਲਸ ਨੂੰ ਦਿੱਤੀ ਗਈ ਹੈ ਤਾਂ ਉਨ੍ਹਾਂ ਕਿਹਾ ਕਿ ਪੁਲਸ ਵੱਲੋਂ ਕਾਰਵਾਈ ਨਾ ਕੀਤੇ ਜਾਣ ਦੇ ਡਰ ਅਤੇ ਨਿਰਾਸ਼ਾ ਕਾਰਨ ਉਨ੍ਹਾਂ ਨੇ ਇਸ ਸਬੰਧੀ ਪੁਲਸ ਨੂੰ ਸੂਚਿਤ ਨਹੀਂ ਕੀਤਾ। ਇਸ ਘਟਨਾ ਨੇ ਇਕ ਵਾਰ ਫਿਰ ਸਰਹੱਦੀ ਖੇਤਰ ਵਿਚ ਨਸ਼ਿਆਂ ਦੀ ਗੰਭੀਰ ਸਮੱਸਿਆ ਅਤੇ ਨੌਜਵਾਨ ਪੀੜ੍ਹੀ ਦੇ ਭਵਿੱਖ ਨੂੰ ਲੈ ਕੇ ਚਿੰਤਾ ਵਧਾ ਦਿੱਤੀ ਹੈ। ਹੁਣ ਦੇਖਣਾ ਹੋਵੇਗਾ ਕਿ ਪੁਲਸ ਪ੍ਰਸ਼ਾਸਨ ਇਸ ਮਾਮਲੇ ਦਾ ਨੋਟਿਸ ਲੈ ਕੇ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਕੀ ਕਾਰਵਾਈ ਕਰਦਾ ਹੈ।
ਇਹ ਵੀ ਪੜ੍ਹੋ-ਪੰਜਾਬ 'ਚ ਵੱਡੀ ਵਾਰਦਾਤ, ਲੰਗਰ ਦੀ ਸੇਵਾ ਕਰ ਰਹੇ ਨੌਜਵਾਨਾਂ 'ਤੇ ਚੱਲੀਆਂ ਅੰਨ੍ਹੇਵਾਹ ਗੋਲੀਆਂ, ਇਕ ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਨਮਿੱਤ ਰੱਖੇ ਗਏ ਸ੍ਰੀ ਸਹਿਜ ਪਾਠ ਦਾ ਭੋਗ ਅੱਜ
NEXT STORY