ਝਬਾਲ/ਬੀੜ ਸਾਹਿਬ (ਲਾਲੂਘੁੰਮਣ, ਬਖਤਾਵਰ) - ਨਸ਼ਾ ਤਸਕਰਾਂ ਖ਼ਿਲਾਫ਼ ਕੱਸੇ ਗਏ ਸ਼ਿੰਕਜ਼ੇ ਦੇ ਚੱਲਦਿਆਂ 275 ਗ੍ਰਾਮ ਨਸ਼ੀਲੇ ਪਾਊਡਰ ਸਣੇ ਗ੍ਰਿਫ਼ਤਾਰ ਕੀਤੇ ਗਏ ਇਕ ਵਿਅਕਤੀ ਖਿਲਾਫ ਥਾਣਾ ਝਬਾਲ ਵਿਖੇ ਕੇਸ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਥਾਣਾ ਮੁੱਖੀ ਝਬਾਲ ਇੰਸਪੈਕਟਰ ਬਲਜੀਤ ਸਿੰਘ ਵੜੈਚ ਨੇ ਦੱਸਿਆ ਕਿ ਸਮਾਜ ਵਿਰੋਧੀ ਅਨਸ਼ਰਾਂ ਵਿਰੁੱਧ ਚਲਾਈ ਮੁਹਿੰਮ ਤਹਿਤ ਸਬ ਇੰਸਪੈਕਟਰ ਦੇਸਾ ਮਸੀਹ, ਸਬ ਇੰਸਪੈਕਟਰ ਜਸਬੀਰ ਸਿੰਘ, ਏ.ਐੱਸ.ਆਈ. ਸਰਿੰਦਰ ਸਿੰਘ ਸੇਰੋਂ ਅਤੇ ਏ.ਐੱਸ.ਆਈ. ਰਾਜਬੀਰ ਸਿੰਘ ਦੀ ਅਗਵਾਈ 'ਚ ਪੁਲਸ ਪਾਰਟੀ ਵਲੋਂ ਗਸ਼ਤ ਕੀਤੀ ਜਾ ਰਹੀ ਸੀ। ਗਸ਼ਤ ਦੌਰਾਨ ਉਨ੍ਹਾਂ ਬੀਤੀ ਰਾਤ ਪਿੰਡ ਭੁਜੜਾਂਵਾਲਾ, ਪੰਜਵੜ ਤੋਂ ਇਕ ਪੈਦਲ ਆ ਰਹੇ ਇਕ ਸ਼ੱਕੀ ਵਿਅਕਤੀ ਨੂੰ ਰੋਕ ਲਿਆ, ਜਿਸ ਦੀ ਤਲਾਸ਼ੀ ਲੈਣ 'ਤੇ ਉਸ ਕੋਲੋਂ 275 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੋਇਆ।
ਥਾਣਾ ਮੁੱਖੀ ਬਲਜੀਤ ਸਿੰਘ ਵੜੈਚ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਲਵਪ੍ਰੀਤ ਸਿੰਘ ਉਰਫ ਲਵ ਪੁੱਤਰ ਸੁਰਜੀਤ ਸਿੰਘ ਵਜੋਂ ਹੋਈ ਹੈ, ਜਿਸ ਵਿਰੁੱਧ ਥਾਣਾ ਝਬਾਲ ਵਿਖੇ ਮਾਮਲਾ ਦਰਜ ਕਰਕੇ ਮਾਣਯੋਗ ਅਦਾਲਤ 'ਚ ਪੇਸ਼ ਕਰਾ ਕੇ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ, ਤਾਂ ਜੋ ਨਸ਼ਾ ਤਸਕਰੀ ਨਾਲ ਜੁੜੇ ਉਸ ਦੇ ਹੋਰ ਸਾਥੀਆਂ ਦਾ ਪਤਾ ਲੱਗ ਸਕੇ।
ਸ੍ਰੀ ਹਰਿਮੰਦਰ ਸਾਹਿਬ 'ਚ ਲੱਗਾ ਅਨੋਖਾ ਪਲਾਂਟ, ਧਰਤੀ 'ਚ ਮੁੜ ਰੀਚਾਰਜ ਹੋਵੇਗਾ ਪਾਣੀ
NEXT STORY