ਪਠਾਨਕੋਟ (ਆਦਿਤਿਆ) - ਨਸ਼ਿਆਂ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਜ਼ਿਲ੍ਹਾ ਪੁਲਸ ਨੇ ਬੁੱਧਵਾਰ ਨੂੰ ਪੰਜਾਬ ਵਿੱਚ ਭੁੱਕੀ ਦੀ ਤਸੱਕਰੀ ਕਰਨ ਵਾਲੇ ਇੱਕ ਅੰਤਰਰਾਜੀ ਰੈਕੇਟ ਦਾ ਪਰਦਾਫਾਸ਼ ਕੀਤਾ। ਪੁਲਸ ਨੇ ਭੁੱਕੀ ਦੀ ਤਸੱਕਰੀ ਕਰਨ ਵਾਲੇ ਦੋ ਭਰਾਵਾਂ ਨੂੰ ਗ੍ਰਿਫ਼ਤਾਰ ਕਰਨ ਤੋਂ ਇਲਾਵਾ ਟਰੱਕ ਦੀ ਇੱਕ ਵਿਸ਼ੇਸ਼ ਖੱਡ ਵਿੱਚ ਛੁਪਾਈ ਹੋਈ ਤਿੰਨ ਕੁਇੰਟਲ ਭੁੱਕੀ ਬਰਾਮਦ ਕੀਤੀ। ਮੁਲਜ਼ਮਾਂ ਦੀ ਪਛਾਣ ਜਗਮੋਹਨ ਸਿੰਘ ਅਤੇ ਸੇਵਾ ਸਿੰਘ ਵਾਸੀ ਪਿੰਡ ਪੁਲਾੜਾ ਜ਼ਿਲ੍ਹਾ ਗੁਰਦਾਸਪੁਰ ਵਜੋਂ ਹੋਈ ਹੈ।
ਪੜ੍ਹੋ ਇਹ ਵੀ ਖ਼ਬਰ: ਦੁਬਈ ਤੋਂ ਅੰਮ੍ਰਿਤਸਰ ਆਏ ਯਾਤਰੀ ਤੋਂ 65 ਲੱਖ ਰੁਪਏ ਦਾ ਸੋਨਾ ਬਰਾਮਦ, ਇੰਝ ਆਇਆ ਅੜਿੱਕੇ
ਇਸ ਸਬੰਧੀ ਸੀਨੀਅਰ ਪੁਲਸ ਕਪਤਾਨ (ਐੱਸ.ਐੱਸ.ਪੀ.) ਹਰਕਮਲਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਜ਼ਿਲ੍ਹਾ ਪੁਲਸ ਪਠਾਨਕੋਟ ਵਿੱਚ ਸਰਗਰਮ ਨਸ਼ਾ ਤਸੱਕਰਾਂ ਦੀਆਂ ਗਤੀਵਿਧੀਆਂ ’ਤੇ ਤਿੱਖੀ ਨਜ਼ਰ ਰੱਖ ਰਹੀ ਹੈ। ਐੱਸ.ਪੀ ਮਨੋਜ ਕੁਮਾਰ ਅਤੇ ਡੀ.ਐੱਸ.ਪੀ ਰਜਿੰਦਰ ਮਿਨਹਾਸ ਦੀ ਅਗਵਾਈ ਵਿੱਚ ਹੋਰ ਪੁਲਸ ਅਧਿਕਾਰੀਆਂ ਨਾਲ ਵਿਸ਼ੇਸ਼ ਚੈਕਿੰਗ ਟੀਮਾਂ ਦਾ ਗਠਨ ਕੀਤਾ ਗਿਆ ਹੈ। ਖੱਖ ਨੇ ਅੱਗੇ ਦੱਸਿਆ ਕਿ ਪੁਲਸ ਟੀਮ ਨੇ ਇਲਾਕੇ ਵਿੱਚ ਗਸ਼ਤ ਦੌਰਾਨ ਇਕ ਟਰੱਕ ਨੂੰ ਸ਼ੱਕ ਦੇ ਆਧਾਰ ’ਤੇ ਰੋਕਿਆ ਅਤੇ ਚੈਕਿੰਗ ਦੌਰਾਨ ਪੁਲਸ ਨੇ ਟਰੱਕ ਦੀ ਸਪੈਸ਼ਲ ਕੈਵਿਟੀ ਵਿੱਚ ਛੁਪਾ ਕੇ ਰੱਖੀ 3 ਕੁਇੰਟਲ ਭੁੱਕੀ ਬਰਾਮਦ ਕਰ ਕੇ ਦੋ ਦੋਸ਼ੀਆਂ ਨੂੰ ਮੌਕੇ ’ਤੇ ਹੀ ਹਿਰਾਸਤ ਵਿੱਚ ਲਿਆ ਗਿਆ ਹੈ।
ਪੜ੍ਹੋ ਇਹ ਵੀ ਖ਼ਬਰ: ਸਰਹੱਦ ਪਾਰ : 10 ਸਾਲਾ ਬੱਚੀ ਨਾਲ ਹੈਵਾਨੀਅਤ, ਜਬਰ-ਜ਼ਿਨਾਹ ਮਗਰੋਂ ਦਿੱਤੀ ਦਰਦਨਾਕ ਮੌਤ
ਐੱਸ.ਐੱਸ.ਪੀ ਨੇ ਦੱਸਿਆ ਕਿ ਮੁੱਢਲੀ ਤਫਤੀਸ਼ ਵਿੱਚ ਇਹ ਸਾਹਮਣੇ ਆਇਆ ਹੈ ਕਿ ਦੋਸ਼ੀ ਪੱਕੇ ਤਸੱਕਰ ਹਨ ਅਤੇ ਇਨ੍ਹਾਂ ਖ਼ਿਲਾਫ਼ ਵੱਖ-ਵੱਖ ਥਾਣਿਆਂ ਵਿੱਚ ਦਰਜਨਾਂ ਅਪਰਾਧਿਕ ਮਾਮਲੇ ਦਰਜ ਹਨ। ਉਹ ਜੰਮੂ-ਕਸ਼ਮੀਰ ਤੋਂ ਇਸ ਖੇਪ ਦੀ ਤਸੱਕਰੀ ਕਰਦੇ ਸਨ ਅਤੇ ਹੁਣ ਉਹ ਇਸ ਦੀ ਡਿਲੀਵਰੀ ਕਰਨ ਲਈ ਇਲਾਕੇ ਵਿੱਚ ਆਪਣੇ ਗਾਹਕਾਂ ਨੂੰ ਬੁਲਾਉਣ ਲੱਗੇ ਸਨ। ਉਨ੍ਹਾਂ ਦੱਸਿਆ ਇਹ ਸਮੱਗਲਰ ਹਰ ਵਾਰ ਇਨ੍ਹਾਂ ਨਸ਼ਿਆਂ ਨੂੰ ਛੁਪਾਉਣ ਲਈ ਕੋਈ ਨਾ ਕੋਈ ਨਵਾਂ ਢੰਗ ਅਪਣਾਉਂਦੇ ਹਨ। ਐੱਸ.ਐੱਸ.ਪੀ ਨੇ ਦੱਸਿਆ ਕਿ ਇਸ ਤਾਜ਼ਾ ਮਾਮਲੇ ਵਿੱਚ ਮੁਲਜ਼ਮਾਂ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਸਥਾਨਕ ਅਦਾਲਤਾਂ ਵਿੱਚ ਪੇਸ਼ ਕਰਕੇ ਰਿਮਾਂਡ ’ਤੇ ਲਿਆ ਜਾਵੇਗਾ ਤਾਂ ਜੋ ਰੈਕੇਟ ਦੇ ਬਾਕੀ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਸਕੇ।
ਪੜ੍ਹੋ ਇਹ ਵੀ ਖ਼ਬਰ: ਚੋਗਾਵਾਂ ’ਚ ਵਾਪਰੀ ਵੱਡੀ ਵਾਰਦਾਤ: ਆਂਗਣਵਾੜੀ ਯੂਨੀਅਨ ਦੀ ਪ੍ਰਧਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
ਪਾਕਿਸਤਾਨ 'ਚ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਏ ਡਾ.ਓਬਰਾਏ, ਇਕ ਮਹੀਨੇ ਦੇ ਰਾਸ਼ਨ ਲਈ ਭੇਜੀ ਵੱਡੀ ਰਕਮ
NEXT STORY