ਗੁਰਦਾਸਪੁਰ (ਗੁਰਪ੍ਰੀਤ) : ਜਿਸ ਤਰ੍ਹਾਂ ਕਿ ਪੰਜਾਬ ਸਰਕਾਰ ਵੱਲੋਂ ਨਸ਼ਾ ਵੇਚਣ ਵਾਲਿਆਂ ਉੱਤੇ ਨਕੇਲ ਕਸਦੇ ਹੋਏ ਉਹਨਾਂ ਦੀਆਂ ਜਮੀਨਾਂ ਜਾਇਦਾਤਾਂ ਜ਼ਬਤ ਕੀਤੀਆਂ ਜਾ ਰਹੀਆਂ ਹਨ ਪਰ ਨਸ਼ੇ ਦੇ ਸੌਦਾਗਰ ਬੇਖੌਫ ਹੋ ਕੇ ਨਸ਼ਾ ਵੇਚ ਰਹੇ ਹਨ। ਜੇਕਰ ਕੋਈ ਉਹਨਾਂ ਨੂੰ ਰੋਕਣ ਦੀ ਕੋਸ਼ਿਸ਼ ਕਰਦਾ ਹੈ ਤਾਂ ਉਹ ਉਨਾਂ ਤੇ ਹਮਲਾ ਕਰ ਦਿੰਦੇ ਹਨ।
ਅਜਿਹਾ ਹੀ ਮਾਮਲਾ ਸਾਹਮਣੇ ਆਇਆ ਕਾਦੀਆਂ ਦੇ ਮੁਹੱਲਾ ਵਾਲਮੀਕ ਤੋਂ ਜਿੱਥੇ ਜਦੋਂ ਮੁਹੱਲੇ ਵਿੱਚ ਨਸ਼ਾ ਵੇਚਣ ਵਾਲੇ ਨੂੰ ਨਸ਼ਾ ਵੇਚਣ ਤੋਂ ਰੋਕਿਆ ਗਿਆ ਤਾਂ ਉਸ ਵੱਲੋਂ ਆਪਣੇ ਨਾਲ ਪੰਜ ਸੱਤ ਸਾਥੀਆਂ ਨੂੰ ਲੈ ਕੇ ਉਨ੍ਹਾਂ ਦੇ ਘਰ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਜਿਸ ਵਿੱਚ ਇੱਕ ਔਰਤ ਸਮੇਤ ਤਿੰਨ ਵਿਅਕਤੀ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਜਦੋਂ ਕਾਦੀਆਂ ਦੇ ਸਰਕਾਰੀ ਹਸਪਤਾਲ ਵਿਖੇ ਲਿਜਾਇਆ ਗਿਆ ਤਾਂ ਉੱਥੇ ਡਾਕਟਰ ਹਾਜ਼ਰ ਨਹੀਂ ਸੀ ਨਰਸਾਂ ਵੱਲੋਂ ਇਲਾਜ ਨਾ ਕਰਨ ਤੇ ਮੁਹੱਲਾ ਵਾਸੀਆਂ ਵੱਲੋਂ ਰੋਸ ਜਾਹਿਰ ਕੀਤਾ ਗਿਆ।
ਇਹ ਵੀ ਪੜ੍ਹੋ : ਸਿੱਖ ਨੌਜਵਾਨ ਦੀ ਵੀਡੀਓ ਵਾਇਰਲ, ਕਿਹਾ-ਖਾਲਿਸਤਾਨੀਆਂ ਕਰ ਕੇ ਹੋ ਰਹੀ ਬਦਨਾਮੀ
ਕਰੀਬ ਤਿੰਨ ਘੰਟਿਆਂ ਬਾਅਦ ਡਾਕਟਰ ਵੱਲੋਂ ਆ ਕੇ ਜ਼ਖਮੀਆਂ ਦਾ ਇਲਾਜ ਸ਼ੁਰੂ ਕੀਤਾ ਗਿਆ। ਰੋਸ ਵਜੋਂ ਮੁਹੱਲਾ ਵਾਸੀਆਂ ਨੇ ਨਸ਼ਾ ਵੇਚਣ ਵਾਲਿਆਂ ਖਿਲਾਫ਼ ਨਾਅਰੇਬਾਜ਼ੀ ਕੀਤੀ ਤੇ ਨਾਲ ਹੀ ਕਿਹਾ ਕਿ ਨਸ਼ਾ ਵੇਚਣ ਵਾਲਿਆਂ ਦੀਆਂ ਜਾਇਦਾਤਾਂ ਜਬਤ ਕੀਤੀਆਂ ਜਾਣ ਅਤੇ ਇਹਨਾਂ ਖਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਉਧਰ ਇਸ ਮਾਮਲੇ ਨੂੰ ਲੈ ਕੇ ਪੁਲਸ ਥਾਣਾ ਕਾਦੀਆਂ 'ਚ ਦੋਵਾਂ ਧਿਰਾਂ ਵੱਲੋਂ ਸ਼ਿਕਾਇਤ ਦਰਜ ਕਰਵਾਈ ਗਈ ਹੈ ਅਤੇ ਪੁਲਸ ਜਾਂਚ ਅਧਿਕਾਰੀ ਦਾ ਕਹਿਣਾ ਸੀ ਕਿ ਇਸ ਮਾਮਲੇ ਚ ਝਗੜਾ ਹੋਇਆ ਹੈ ਕਿਉਂਕਿ ਦੋਵਾਂ ਧਿਰਾਂ ਦੇ ਲੋਕ ਜਖ਼ਮੀ ਹੋਏ ਹਨ ਅਤੇ ਉਹਨਾਂ ਦੀ ਮੈਡੀਕਲ ਰਿਪੋਰਟ ਅਤੇ ਉਹਨਾਂ ਦੇ ਬਿਆਨਾਂ ਦੇ ਅਧਾਰ ਤੇ ਤਫਤੀਸ਼ ਕਰ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਹੁਣ ਨਹੀਂ ਬਖਸ਼ਿਆ ਜਾਵੇਗਾ ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ, ਪ੍ਰਸ਼ਾਸਨ ਨੇ ਦਿਖਾਏ ਤਿੱਖੇ ਤੇਵਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 'ਚ ਪਰਫਿਊਮ ਛਿੜਕਣ 'ਤੇ ਸ਼੍ਰੋਮਣੀ ਕਮੇਟੀ ਨੇ ਲਾਈ ਰੋਕ
NEXT STORY