ਅੰਮ੍ਰਿਤਸਰ (ਜਸ਼ਨ) : ਛੇਹਰਟਾ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਨਸ਼ਾ ਸਮੱਗਲਰਾਂ ਨੂੰ ਕਾਬੂ ਕਰਨ, ਲੁੱਟ-ਖੋਹ ਕਰਨ ਵਾਲਿਆਂ ਨੂੰ ਨੱਥ ਪਾਉਣ ਅਤੇ ਅਪਰਾਧਿਕ ਘਟਨਾਵਾਂ ’ਤੇ ਕਾਬੂ ਪਾਉਣ ਲਈ ਥਾਣਾ ਛੇਹਰਟਾ ਦੀ ਪੁਲਸ ਵੱਲੋਂ ਵਿਸ਼ੇਸ਼ ਰਣਨੀਤੀ ਤਿਆਰ ਕੀਤੀ ਗਈ ਹੈ। ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੇ ਨਿਰਦੇਸ਼ਾਂ ’ਤੇ ਥਾਣਾ ਛੇਹਰਟਾ ਅਧੀਨ ਵੱਖ-ਵੱਖ ਪੁਲਸ ਟੀਮਾਂ ਵੱਲੋਂ ਇਲਾਕੇ ਦੇ ਮੁੱਖ ਚੌਕਾਂ ਅਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਿਸ਼ੇਸ਼ ਨਾਕਾਬੰਦੀ ਸ਼ੁਰੂ ਕੀਤੀ ਗਈ ਹੈ। ਇਸ ਚੈਕਿੰਗ ਮੁਹਿੰਮ ਦੌਰਾਨ ਪੁਲਸ ਕਰਮਚਾਰੀ ਹਰ ਵਾਹਨ ਚਾਲਕ ਤੋਂ ਉਸ ਦੇ ਵਾਹਨ ਅਤੇ ਹੋਰ ਜ਼ਰੂਰੀ ਜਾਣਕਾਰੀ ਲੈ ਕੇ ਉਸ ਦਾ ਮੁਕੰਮਲ ਰਿਕਾਰਡ ਤਿਆਰ ਕਰ ਰਹੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਛੇਹਰਟਾ ਦੇ ਨਵ-ਨਿਯੁਕਤ ਐੱਸ. ਐੱਚ. ਓ. ਬਲਵਿੰਦਰ ਸਿੰਘ ਨੇ ਦੱਸਿਆ ਕਿ ਇਹ ਸਖ਼ਤ ਨਾਕਾਬੰਦੀ ਮੁਹਿੰਮ ਆਉਣ ਵਾਲੇ ਦਿਨਾਂ ਵਿਚ ਵੀ ਲਗਾਤਾਰ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਇਸ ਕਾਰਵਾਈ ਨਾਲ ਇਲਾਕੇ ਵਿਚ ਸਨੈਚਿੰਗ ਅਤੇ ਲੁੱਟ-ਖੋਹ ਵਰਗੀਆਂ ਵਾਰਦਾਤਾਂ ਨੂੰ ਰੋਕਣ ਵਿਚ ਵੱਡੀ ਮਦਦ ਮਿਲੇਗੀ। ਐੱਸ. ਐੱਚ. ਓ. ਨੇ ਅੱਗੇ ਦੱਸਿਆ ਕਿ ਇਲਾਕੇ ਵਿਚ ਜਲਦ ਹੀ ਪੁਲਸ-ਪਬਲਿਕ ਮੀਟਿੰਗਾਂ ਕੀਤੀਆਂ ਜਾਣਗੀਆਂ ਤਾਂ ਜੋ ਲੋਕ ਬਿਨਾਂ ਕਿਸੇ ਡਰ ਤੋਂ ਪੁਲਸ ਨਾਲ ਸਹਿਯੋਗ ਕਰ ਸਕਣ। ਉਨ੍ਹਾਂ ਭਰੋਸਾ ਦਿੱਤਾ ਕਿ ਨਸ਼ਾ ਤਸਕਰਾਂ ਜਾਂ ਸ਼ਰਾਰਤੀ ਅਨਸਰਾਂ ਬਾਰੇ ਜਾਣਕਾਰੀ ਦੇਣ ਵਾਲੇ ਵਿਅਕਤੀ ਦਾ ਨਾਮ ਬਿਲਕੁਲ ਗੁਪਤ ਰੱਖਿਆ ਜਾਵੇਗਾ ਅਤੇ ਮਿਲੀ ਸੂਚਨਾ ’ਤੇ ਤੁਰੰਤ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਵੱਡੀ ਖ਼ਬਰ: ਵਿਦੇਸ਼ ਭੱਜ ਚੱਲੇ ਮੁਲਜ਼ਮਾਂ ਨੂੰ ਰਾਹ 'ਚੋਂ ਫੜ ਲਿਆਈ ਪੰਜਾਬ ਪੁਲਸ
NEXT STORY