ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਪੁਲਸ ਨੇ ਇੱਕ ਨਸ਼ਾ ਤਸਕਰ ਨੂੰ 509 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਮੁਲਜ਼ਮ ਸਰਹੱਦੀ ਪਿੰਡ ਆਦੀਆ ਦਾ ਰਹਿਣ ਵਾਲਾ ਹੈ ਅਤੇ ਸਰਹੱਦ ਪਾਰੋਂ ਪਾਕਿਸਤਾਨ ਤੋਂ ਆਉਣ ਵਾਲੀ ਹੈਰੋਇਨ ਦੀ ਖੇਪ ਨੂੰ ਸੰਭਾਲਦਾ ਸੀ।
ਇਹ ਵੀ ਪੜ੍ਹੋ- ਪੰਜਾਬ ਤੋਂ ਵੱਡੀ ਖ਼ਬਰ: ਗੁਰੂ ਨਾਨਕ ਦੇਵ ਹਸਪਤਾਲ ਦੀ ਪੰਜਵੀਂ ਮੰਜ਼ਿਲ ਤੋਂ ਵਿਅਕਤੀ ਨੇ ਮਾਰੀ ਛਾਲ
ਇਸ ਸਬੰਧੀ ਡੀਐਸਪੀ ਦੀਨਾਨਗਰ ਰਜਿੰਦਰ ਮਿਹਨਾਸ ਨੇ ਦੱਸਿਆ ਕਿ ਦੋਰਾਂਗਲਾ ਥਾਣੇ ਵਿੱਚ ਤਾਇਨਾਤ ਏਐਸਆਈ ਭੁਪਿੰਦਰ ਸਿੰਘ ਨੇ ਪੁਲਸ ਪਾਰਟੀ ਸਮੇਤ ਪਿੰਡ ਆਦੀਆ ਦੇ ਰਹਿਣ ਵਾਲੇ ਦੋਸ਼ੀ ਸਹਿਜਪ੍ਰੀਤ ਸਿੰਘ ਪੁੱਤਰ ਗੁਰਮੀਤ ਸਿੰਘ ਨੂੰ ਸ਼ੱਕ ਦੇ ਆਧਾਰ 'ਤੇ ਆਲੀਨੰਗਲ ਦੀ ਦਾਣਾ ਮੰਡੀ ਤੋਂ ਗ੍ਰਿਫ਼ਤਾਰ ਕੀਤਾ। ਡੀਐਸਪੀ ਦੀਨਾਨਗਰ ਰਾਜਿੰਦਰ ਸਿੰਘ ਮਿਨਹਾਸ ਦੇ ਨਿਰਦੇਸ਼ਾਂ 'ਤੇ, ਜਾਂਚ ਅਧਿਕਾਰੀ ਨੇ ਮੁਲਜ਼ਮ ਤੋਂ ਬਰਾਮਦ ਪਲਾਸਟਿਕ ਲਿਫਾਫੇ ਦੀ ਜਾਂਚ ਕੀਤੀ ਅਤੇ ਉਸ ਵਿੱਚੋਂ 509 ਗ੍ਰਾਮ ਹੈਰੋਇਨ ਬਰਾਮਦ ਕੀਤੀ। ਜਿਸ 'ਤੇ ਉਕਤ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਮਾਮਲਾ ਦਰਜ ਕਰ ਲਿਆ ਗਿਆ।
ਇਹ ਵੀ ਪੜ੍ਹੋ- ਪੰਜਾਬ 'ਚ ਇਕ ਹੋਰ ਅੰਤਰਰਾਸ਼ਟਰੀ ਹਵਾਈ ਅੱਡਾ ਤਿਆਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਤੋਂ ਵੱਡੀ ਖ਼ਬਰ: ਗੁਰੂ ਨਾਨਕ ਦੇਵ ਹਸਪਤਾਲ ਦੀ ਪੰਜਵੀਂ ਮੰਜ਼ਿਲ ਤੋਂ ਵਿਅਕਤੀ ਨੇ ਮਾਰੀ ਛਾਲ, ਮੌਕੇ 'ਤੇ ਹੋਈ ਮੌਤ
NEXT STORY