ਤਰਨਤਾਰਨ: ਥਾਣਾ ਗੋਇੰਦਵਾਲ ਸਾਹਿਬ ਦੀ ਪੁਲਸ ਨੇ ਨਸ਼ੇ ਵਾਲੇ ਪਦਾਰਥਾਂ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਮੁਤਾਬਕ ਥਾਣਾ ਗੋਇੰਦਵਾਲ ਸਾਹਿਬ ਦੇ ਐੱਸ. ਆਈ. ਸੁਖਰਾਜ ਸਿੰਘ ਇੰਚਾਰਜ ਨਾਰਕੋਟਿਕ ਸੈੱਲ ਨੇ ਦੱਸਿਆ ਕਿ ਉਹ ਪੁਲਸ ਪਾਰਟੀ ਸਮੇਤ ਗਸ਼ਤ ਦੇ ਸਬੰਧ 'ਚ ਦਫਤਰ ਨਾਰਕੋਟਿਕ ਸੈੱਲ ਤਰਨਤਾਰਨ ਤੋਂ ਫਤਿਆਬਾਦ, ਗੋਇੰਦਵਾਲ ਸਾਹਿਬ, ਝੰਡੇਰ ਆਦਿ ਨੂੰ ਜਾ ਰਹੇ ਸੀ। ਇਸ ਦੌਰਾਨ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰਕੇ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 95 ਗ੍ਰਾਮ ਹੈਰੋਇਨ ਬਰਾਮਦ ਹੋਈ। ਫੜੇ ਗਏ ਦੋਸ਼ੀ ਦੀ ਪਛਾਣ ਪ੍ਰਭਜੀਤ ਸਿੰਘ ਜੀਤੂ ਵਾਸੀ ਝੰਡੇਰ ਵਜੋਂ ਹੋਈ ਹੈ।
ਇਸੇ ਤਰ੍ਹਾਂ ਥਾਣਾ ਗੋਇੰਦਵਾਲ ਸਾਹਿਬ ਦੇ ਏ. ਐੱਸ. ਆਈ. ਬਲਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਸਮੇਤ ਪੁਲਸ ਪਾਰਟੀ ਗਸ਼ਤ ਦੇ ਸਬੰਧ 'ਚ ਫਤਿਆਬਾਦ, ਖੁਵਾਸਪੁਰ ਆਦਿ ਨੂੰ ਜਾ ਰਹੇ ਸਨ ਕਿ ਦੋ ਵਿਅਕਤੀਆਂ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰਕੇ ਦੋਸ਼ੀ ਗੁਰਪ੍ਰੀਤ ਸਿੰਘ ਉਰਫ ਗੋਪੀ ਵਾਸੀ ਫਤਿਆਬਾਦ ਕੋਲੋਂ 90 ਨਸ਼ੇ ਵਾਲੀਆਂ ਗੋਲੀਆਂ ਅਤੇ ਬਲਦੇਵ ਸਿੰਘ ਦੇਬਾ ਵਾਸੀ ਫਤਿਆਬਾਦ ਕੋਲੋਂ 60 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਇਸ ਸਬੰਧੀ ਤਫਤੀਸ਼ੀ ਅਫ਼ਸਰ ਨੇ ਉਕਤ ਵਿਅਕਤੀਆਂ ਖਿਲਾਫ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਟਿੱਪਰ ਹੇਠਾਂ ਆਉਣ ਕਾਰਨ ਔਰਤ ਦੀ ਮੌਤ
NEXT STORY