ਵਲਟੋਹਾ(ਸੰਦੀਪ)— ਮੁੱਖ ਮੰਤਰੀ ਕੈਪਟਨ ਅਮਿੰਰਦਰ ਸਿੰਘ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਜੋ ਚੋਣਾਂ ਦੌਰਾਨ ਵਾਅਦਾ ਕੀਤਾ ਗਿਆ ਸੀ ਉਸ ਨੂੰ ਪੂਰਾ ਕਰਨ ਲਈ ਪੰਜਾਬ ਸਰਕਾਰ ਤੇ ਪੰਜਾਬ ਪੁਲਸ ਵਲੋਂ ਸਖਤ ਮਿਹਨਤ ਕੀਤੀ ਜਾ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਰਾਜ ਕੁਮਾਰ ਹਾਂਡਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਕੀਤਾ। ਹਲਕਾ ਵਿਧਾਇਕ ਸੁੱਖਪਾਲ ਸਿੰਘ ਭੁੱਲਰ ਦੇ ਦਿਸ਼ਾ-ਨਿਰਦੇਸ਼ਾਂ ਸਦਕਾ ਉਹ ਨਸ਼ਿਆਂ ਦੇ ਕੋਹੜ ਨੂੰ ਖਤਮ ਕਰਨ ਲਈ ਹਲਕੇ ਅੰਦਰ ਨਿਰੰਤਰ ਮੀਟਿੰਗਾਂ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰ ਰਹੇ ਹਨ ਤਾਂ ਜੋ ਪੰਜਾਬ ਨੂੰ ਖੁਸ਼ਹਾਲ ਬਣਿਆ ਜਾ ਸਕੇ। ਉਨ੍ਹਾਂ ਹਲਕੇ ਦੇ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਸਾਨੂੰ ਸਭ ਨੂੰ ਇਸ ਮੁਹਿੰਮ ਵਿਚ ਪਾਰਟੀ ਬਾਜ਼ੀ ਤੋਂ ਉਪਰ ਉਠ ਕੇ ਪੰਜਾਬ ਪੁਲਸ ਦਾ ਸਾਥ ਦੇਣਾ ਚਾਹੀਦਾ ਹੈ। ਇਸ ਮੌਕੇ ਸੇਵਾ ਸਿੰਘ ਮੌਗਲ, ਬਲਜੀਤ ਸਿੰਘ ਸਰਪੰਚ, ਬਾਊ ਰਾਮ ਆਦਿ ਹਾਜ਼ਰ ਸਨ।
ਪਤਨੀ ਲੜ ਕੇ ਗਈ ਪੇਕੇ, ਪਿੱਛੋਂ ਪਤੀ ਨੇ ਕਰ ਲਈ ਖੁਦਕੁਸ਼ੀ
NEXT STORY