ਤਰਨਤਾਰਨ, (ਰਾਜੂ)- ਥਾਣਾ ਝਬਾਲ ਅਤੇ ਸਦਰ ਪੱਟੀ ਦੀ ਪੁਲਸ ਨੇ ਨਸ਼ੇ ਵਾਲੇ ਪਦਾਰਥਾਂ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਅਨੁਸਾਰ ਥਾਣਾ ਝਬਾਲ ਦੇ ਏ. ਐੱਸ. ਆਈ. ਕੁਲਦੀਪ ਸਿੰਘ ਨੇ ਦੱਸਿਆ ਕਿ ਉਹ ਸਮੇਤ ਸਾਥੀ ਕਰਮਚਾਰੀਅਾਂ ਗਸ਼ਤ ਦੇ ਸਬੰਧ ਵਿਚ ਪੁਲ ਸੂਆ ਪੰਜਵਡ਼ ਖੁਰਦ ਮੌਜੂਦ ਸੀ ਕਿ ਕਾਬਲ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਪੰਜਵਡ਼ ਖੁਰਦ ਨੂੰ ਸ਼ੱਕ ਦੀ ਬਿਨਾ ’ਤੇ ਕਾਬੂ ਕਰਕੇ ਉਸ ਪਾਸੋਂ 730 ਨਸ਼ੀਲੀਆਂ ਗੋਲੀਆਂ ਬ੍ਰਾਮਦ ਕੀਤੀਆਂ ਗਈਅਾਂ। ਥਾਣਾ ਸਦਰ ਪੱਟੀ ਦੇ ਏ. ਐੱਸ. ਆਈ. ਕਸ਼ਮੀਰ ਸਿੰਘ ਨੇ ਆਪਣੇ ਬਿਆਨ ਦਰਜ ਕਰਵਾਉਂਦੇ ਹੋਏ ਦੱਸਿਆ ਕਿ ਉਹ ਸਮੇਤ ਸਾਥੀ ਕਰਮਚਾਰੀਅਾਂ ਗਸ਼ਤ ਦੇ ਸਬੰਧ ਵਿੱਚ ਸੈਦਪੁਰ ਪ੍ਰੀਂਗਡ਼ੀ ਰੋਡ ਮੌਜੂਦ ਸੀ ਕਿ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਚਾਨਣ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਸੈਦਪੁਰ ਨੂੰ ਸ਼ੱਕ ਦੀ ਬਿਨਾ ’ਤੇ ਕਾਬੂ ਕਰਕੇ ਉਸ ਪਾਸੋਂ 6000 ਮਿਲੀ ਨਾਜਾਇਜ਼ ਸ਼ਰਾਬ ਬ੍ਰਾਮਦ ਕੀਤੀ ਗਈ। ਇਸ ਸਬੰਧੀ ਤਫਤੀਸ਼ੀ ਅਫਸਰ ਏ. ਐੱਸ. ਆਈ. ਕਸ਼ਮੀਰ ਸਿੰਘ ਨੇ ਉਕਤ ਵਿਅਕਤੀਆਂ ਖਿਲਾਫ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਨਸ਼ੇ ਵਾਲੀਆਂ ਗੋਲੀਆਂ ਸਣੇ ਝੋਲਾ-ਛਾਪ ਡਾਕਟਰ ਗ੍ਰਿਫਤਾਰ
NEXT STORY