ਪਠਾਨਕੋਟ (ਹਰਜਿੰਦਰ ਸਿੰਘ ਗੋਰਾਇਆ) : ਰਾਜ ਚੋਣ ਕਮਿਸ਼ਨਰ ਪੰਜਾਬ ਵੱਲੋਂ ਜਾਰੀ ਆਦੇਸ਼ਾਂ ਅਨੁਸਾਰ ਪੰਜਾਬ ਵਿੱਚ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ 26 ਮਈ 2026 ਨੂੰ ਕਰਵਾਈਆਂ ਜਾ ਰਹੀਆਂ ਹਨ। ਚੋਣਾਂ ਨੂੰ ਅਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਸੰਪੰਨ ਕਰਵਾਉਣ ਲਈ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਹਿਮ ਫੈਸਲਾ ਲਿਆ ਗਿਆ ਹੈ।
ਜ਼ਿਲ੍ਹਾ ਮੈਜਿਸਟਰੇਟ ਪਠਾਨਕੋਟ ਡਾ. ਪੱਲਵੀ ਨੇ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਤੇ ਰੂਲ 135-ਸੀ ਆਫ ਰੀਪ੍ਰਿਜ਼ੈਂਟੇਸ਼ਨ ਆਫ ਦੀ ਪਿਪਲਜ ਐਕਟ 1951 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਨਗਰ ਨਿਗਮ ਪਠਾਨਕੋਟ ਅਤੇ ਨਗਰ ਕੌਂਸਲ ਸੁਜਾਨਪੁਰ ਦੀਆਂ ਚੋਣਾਂ ਦੇ ਮੱਦੇਨਜ਼ਰ 26 ਮਈ 2026 (ਵੋਟਿੰਗ ਦਿਵਸ) ਅਤੇ 29 ਮਈ 2026 (ਗਿਣਤੀ ਦਿਵਸ) ਨੂੰ “ਡਰਾਈ ਡੇਅ” ਐਲਾਨ ਕੀਤਾ ਹੈ।
ਇਸ ਹੁਕਮ ਅਨੁਸਾਰ ਨਗਰ ਨਿਗਮ ਪਠਾਨਕੋਟ ਅਤੇ ਨਗਰ ਕੌਂਸਲ ਸੁਜਾਨਪੁਰ ਦੀ ਹਦੂਦ ਅੰਦਰ ਦੇਸ਼ੀ ਅਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ, ਹੋਟਲ, ਰੈਸਟੋਰੈਂਟ, ਕਲੱਬ, ਬੀਅਰ ਬਾਰ, ਅਹਾਤਿਆਂ ਅਤੇ ਹੋਰ ਉਹ ਸਥਾਨ ਜਿੱਥੇ ਸ਼ਰਾਬ ਵੇਚਣ ਜਾਂ ਪੀਣ ਦੀ ਕਾਨੂੰਨੀ ਇਜਾਜ਼ਤ ਹੈ, ਉੱਥੇ ਸ਼ਰਾਬ ਦੀ ਵਿਕਰੀ, ਪੀਣ-ਪਿਲਾਉਣ ਅਤੇ ਸਟੋਰ ਕਰਨ ‘ਤੇ ਪੂਰੀ ਤਰ੍ਹਾਂ ਪਾਬੰਦੀ ਰਹੇਗੀ। ਜ਼ਿਲ੍ਹਾ ਪ੍ਰਸ਼ਾਸਨ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਚੋਣ ਪ੍ਰਕਿਰਿਆ ਨੂੰ ਸ਼ਾਂਤੀਪੂਰਨ ਅਤੇ ਸੁਚੱਜੇ ਢੰਗ ਨਾਲ ਮੁਕੰਮਲ ਕਰਵਾਉਣ ਲਈ ਪ੍ਰਸ਼ਾਸਨ ਦਾ ਸਹਿਯੋਗ ਕੀਤਾ ਜਾਵੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
PSEB ਵੱਲੋਂ 8ਵੀਂ ਜਮਾਤ ਦੀ ਸਪਲੀਮੈਂਟਰੀ ਪ੍ਰੀਖਿਆ ਦੀਆਂ ਤਾਰੀਖਾਂ ਦਾ ਐਲਾਨ
NEXT STORY