ਗੁਰਦਾਸਪੁਰ (ਹਰਮਨ)-ਕੇਂਦਰੀ ਜੇਲ੍ਹ ਗੁਰਦਾਸਪੁਰ ਵਿਖੇ ਕੁਝ ਦਿਨ ਪਹਿਲਾਂ ਕੈਦੀਆਂ ਦੀ ਹੋਈ ਝੜਪ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਅਤੇ ਪੁਲਸ ਹੋਰ ਚੌਕਸ ਹੋ ਗਈ ਹੈ। ਇਸ ਦੇ ਤਹਿਤ ਅੱਜ ਜ਼ਿਲ੍ਹਾ ਪੁਲਸ ਵੱਲੋਂ ਜੇਲ੍ਹ ਅੰਦਰ ਪਹੁੰਚ ਕੇ ਅਚਨਚੇਤ ਛਾਪੇਮਾਰੀ ਕੀਤੀ। ਇਸ ਦੌਰਾਨ ਡੀ. ਐੱਸ. ਪੀ. ਹੈੱਡ ਕੁਆਰਟਰ ਸੁਖਰਾਜ ਸਿੰਘ ਢਿੱਲੋਂ ਦੀ ਅਗਵਾਈ ਹੇਠ ਥਾਣਾ ਸਿਟੀ ਦੇ ਮੁਖੀ ਇੰਸਪੈਕਟਰ ਗੁਰਮੀਤ ਸਿੰਘ, ਦੀਨਾਨਗਰ ਦੇ ਥਾਣਾ ਮੁਖੀ ਅਜਵਿੰਦਰ ਸਿੰਘ ਸਮੇਤ 116 ਪੁਲਸ ਮੁਲਾਜ਼ਮਾਂ ਨੇ ਜੇਲ੍ਹ ਅੰਦਰ ਅਚਨਚੇਤ ਪਹੁੰਚ ਕੇ ਚੈਕਿੰਗ ਸ਼ੁਰੂ ਕੀਤੀ। ਇਸ ਦੌਰਾਨ ਜੇਲ ਸੁਪਰਡੈਂਟ ਰਾਹੁਲ ਰਾਜਾ, ਸਹਾਇਕ ਜੇਲ ਸੁਪਰਟੈਂਡ ਅੰਮ੍ਰਿਤਪਾਲ ਸਿੰਘ ਵੀ ਮੌਜੂਦ ਸਨ।
ਇਹ ਵੀ ਪੜ੍ਹੋ- ਬੰਦ ਵਿਚਾਲੇ ਪੰਜਾਬ 'ਚ ਹੋ ਗਈ ਵੱਡੀ ਵਾਰਦਾਤ
‘ਜਗ ਬਾਣੀ’ ਨਾਲ ਗੱਲਬਾਤ ਕਰਦਿਆਂ ਥਾਣਾ ਮੁਖੀ ਗੁਰਮੀਤ ਸਿੰਘ ਨੇ ਦੱਸਿਆ ਕਿ ਪੁਲਸ ਦੀਆਂ ਵੱਖ-ਵੱਖ ਟੀਮਾਂ ਵੱਲੋਂ ਜੇਲ੍ਹ ਅੰਦਰ ਮੌਕ ਡਰਿੱਲ ਕੀਤੀ ਗਈ। ਇਸ ਦੌਰਾਨ 4 ਨੰਬਰ ਅਤੇ 10 ਨੰਬਰ ਬੈਰਕ ਸਮੇਤ ਹੋਰ ਸ਼ੱਕੀ ਥਾਵਾਂ ’ਤੇ ਪੁਲਸ ਨੇ ਚੈਕਿੰਗ ਕੀਤੀ ਅਤੇ ਕਈਆਂ ਦੀ ਤਲਾਸ਼ੀ ਵੀ ਲਈ। ਉਨ੍ਹਾਂ ਦੱਸਿਆ ਕਿ ਜੇਲ੍ਹ ਅੰਦਰ ਕਾਨੂੰਨ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਅੱਜ ਚੈਕਿੰਗ ਕੀਤੀ ਗਈ ਹੈ ਅਤੇ ਆਉਣ ਵਾਲੇ ਸਮੇਂ ’ਚ ਵੀ ਅਜਿਹੀਆਂ ਚੈਕਿੰਗਾਂ ਕੀਤੀਆਂ ਜਾਣਗੀਆਂ ਤਾਂ ਜੋ ਜੇਲ੍ਹ ਅੰਦਰ ਕੋਈ ਵੀ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ ਅਤੇ ਜੇਲ੍ਹ ਅੰਦਰ ਬੰਦ ਕੋਈ ਵੀ ਹਵਾਲਾਤੀ ਜਾਂ ਕੈਦੀ ਕਿਸੇ ਗੈਰ ਕਾਨੂੰਨੀ ਚੀਜ਼ ਦਾ ਇਸਤੇਮਾਲ ਵੀ ਨਾ ਕਰ ਸਕੇ। ਉਨ੍ਹਾਂ ਕਿਹਾ ਕਿ ਜੇਲ੍ਹ ਪੁਲਸ ਵੀ ਆਪਣੇ ਪੱਧਰ ’ਤੇ ਪੂਰੀ ਚੌਕਸੀ ਵਰਤ ਰਹੀ ਹੈ ਅਤੇ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਪੁਲਸ ਵੱਲੋਂ ਅੱਜ ਮੌਕ ਡਰਿੱਲ ਕੀਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਸਾਲ 2025 ਦੀਆਂ ਛੁੱਟੀਆਂ ਦੀ ਦੇਖ ਲਓ ਲਿਸਟ, ਕਈ ਸਰਕਾਰੀ ਛੁੱਟੀਆਂ ਨੂੰ ਖਾ ਜਾਵੇਗਾ ਐਤਵਾਰ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਛੋਟੇ-ਮੋਟੇ ਕੇਸ ਬਣਾ ਕੇ ਆਪਣੀ ਪਿੱਠ ਥਪਥਪਾ ਰਹੀ ਪੁਲਸ, ਚਾਈਨਾ ਡੋਰ ਦਾ ਮੁੱਖ ਸਪਲਾਇਰ ਅਜੇ ਵੀ ਗ੍ਰਿਫ਼ਤ ’ਚੋਂ ਬਾਹਰ
NEXT STORY