ਦੀਨਾਨਗਰ, (ਹਰਜਿੰਦਰ ਸਿੰਘ ਗੋਰਾਇਆ)- ਪੰਜਾਬ ਸਰਕਾਰ ਵੱਲੋਂ ਪੰਜਾਬ ਅੰਦਰ ਯੁੱਧ ਨਸ਼ੇ ਵਿਰੁੱਧ ਮੁਹਿੰਮ ਤਹਿਤ ਅੱਜ ਐੱਸਐੱਸਪੀ ਗੁਰਦਾਸਪੁਰ ਅਦਿੱਤਿਆ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀਐੱਸਪੀ ਦੀਨਾਨਗਰ ਰਜਿੰਦਰ ਸਿੰਘ ਮਿਨਹਾਸ ਦੀ ਅਗਵਾਈ ਹੇਠਾਂ ਭਾਰੀ ਪੁਲਸ ਫੋਰਸ ਨਾਲ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਤਹਿਤ ਪਿੰਡ ਅਵਾਂਖਾ ਅਤੇ ਪਨਿਆੜ ਵਿਖੇ ਘਰੋ ਘਰੀ ਤਲਾਸ਼ੀ ਲਈ ਅਤੇ ਇਸ ਦੌਰਾਨ 4 ਸ਼ੱਕੀ ਵਿਅਕਤੀਆ ਨੂੰ ਆਪਣੀ ਹਿਰਾਸਤ ਵਿੱਚ ਲਿਆ ਗਿਆ ਹੈ।
ਗੱਲਬਾਤ ਕਰਦੇ ਹੋਏ ਡੀਐਸਪੀ ਦੀਨਾਨਗਰ ਰਜਿੰਦਰ ਮਿਹਨਾਸ ਨੇ ਦੱਸਿਆ ਕਿ ਨਸ਼ਾ ਤਸਕਰਾਂ ਨੂੰ ਫੜਨ ਲਈ ਸ਼ੁਰੂ ਕੀਤੀ ਇਹ ਮੁਹਿੰਮ ਤਹਿਤ ਅੱਜ ਦੀਨਾਨਗਰ ਦੇ ਪਿੰਡ ਅਵਾਂਖਾ ਅਤੇ ਪਨਿਆੜ ਵਿਖੇ ਭਾਰੀ ਪੁਲਸ ਫੋਰਸ ਨਾਲ ਸ਼ੱਕੀ ਘਰਾਂ ਦੀ ਤਲਾਸ਼ੀ ਕੀਤੀ ਗਈ ਹੈ। ਇਹਨਾਂ ਘਰਾਂ ਵਿੱਚੋਂ ਪੁਲਸ ਨੂੰ ਕੁਝ ਨਸ਼ੇਲੇ ਪਦਾਰਥ ਵੀ ਬਰਾਮਦ ਹੋਏ ਹਨ ਜਿਸ ਤਹਿਤ ਪੁਲਸ ਵੱਲੋਂ ਚਾਰ ਦੇ ਕਰੀਬ ਸ਼ੱਕੀ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ।

ਉਹਨਾਂ ਕਿਹਾ ਕਿ ਇਹ ਤਲਾਸ਼ੀ ਮੁਹਿੰਮ ਆਉਣ ਵਾਲੇ ਦਿਨਾਂ ਵਿੱਚ ਵੀ ਲਗਾਤਾਰ ਜਾਰੀ ਰਹੇਗੀ ਕਿਉਂਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਯੁੱਧ ਨਸ਼ਿਆ ਵਿਰੁੱਧ ਛੇੜੀ ਗਈ ਮੁਹਿੰਮ ਨੂੰ ਲੈ ਕੇ ਪੁਲਸ ਵੱਲੋਂ ਨਸ਼ੇ ਦੇ ਕਾਰੋਬਾਰ ਨਾਲ ਜੁੜੇ ਲੋਕਾਂ ਵਿਰੁੱਧ ਪੂਰੀ ਸਖਤੀ ਨਾਲ ਸਿਕੰਜਾ ਕੱਸਿਆ ਜਾ ਰਿਹਾ ਹੈ। ਇਸ ਨੂੰ ਨੱਥ ਪਾਉਣ ਲਈ ਪੁਲਸ ਵੱਲੋਂ ਸਮੇਂ ਸਮੇਂ ਨਾਲ ਇਸ ਤਰ੍ਹਾਂ ਦੇ ਤਲਾਸ਼ੀ ਮੁਹਿੰਮ ਅਭਿਆਨ ਚਲਾਏ ਜਾ ਰਹੇ ਹਨ ਉਹਨਾਂ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਤੁਹਾਡੇ ਕੋਈ ਆਲੇ ਦੁਆਲੇ ਨਸ਼ੇ ਦਾ ਕਾਰੋਬਾਰ ਕਰਦਾ ਹੈ ਤਾਂ ਉਸਦੀ ਸੂਚਨਾ ਤੁਰੰਤ ਪੁਲਸ ਨੂੰ ਦਿੱਤੀ ਜਾਵੇ ਸੂਚਨਾ ਦੇਣ ਵਾਲੇ ਵਿਅਕਤੀ ਦਾ ਨਾਂ ਬਿਲਕੁਲ ਗੁਪਤ ਰੱਖਿਆ ਜਾਏਗਾ ਤਾਂ ਕਿ ਨਸ਼ੇ ਦੀ ਲਾਹਨਤ ਨੂੰ ਪੂਰੀ ਤਰ੍ਹਾਂ ਨੱਥ ਪਾਈ ਜਾ ਸਕੇ ਇਸ ਮੌਕੇ ਮਹਿਲਾ ਪੁਲਸ ਸਮੇਤ ਵੱਡੀ ਗਿਣਤੀ ਵਿੱਚ ਪੁਲਸ ਦੇ ਜਵਾਨ ਅਤੇ ਅਧਿਕਾਰੀ ਹਾਜ਼ਰ ਸਨ।
ਗਿਆਨੀ ਹਰਪ੍ਰੀਤ ਸਿੰਘ ਦੀ ਸਿਆਸਤ ‘ਚ ਐਂਟਰੀ ‘ਤੇ ਗਿਆਨੀ ਰਘਬੀਰ ਸਿੰਘ ਨੇ ਪ੍ਰਗਟਾਇਆ ਇਤਰਾਜ਼
NEXT STORY