ਦੀਨਾਨਗਰ(ਹਰਜਿੰਦਰ ਸਿੰਘ ਗੌਰਾਇਆ)- ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਆਉਂਦੇ ਮਕੌੜਾ ਪੱਤਣ 'ਤੇ ਅੱਜ ਰਾਵੀ ਦਰਿਆ ਵਿੱਚ ਅਚਾਨਕ ਪਾਣੀ ਦਾ ਪੱਧਰ ਵੱਧਣ ਕਾਰਨ ਅੱਧੀ ਦਰਜਨ ਪਿੰਡਾਂ ਦੇ ਲੋਕਾਂ ਲਈ ਆਉਣ ਜਾਣ ਲਈ ਬਣਾਇਆ ਪਲਟੂਨ ਪੁੱਲ ਦਾ ਕੁਝ ਹਿੱਸਾ ਅਚਾਨਕ ਟੁੱਟ ਗਿਆ, ਜਿਸ ਕਾਰਨ ਲੋਕ ਮੁਸ਼ਕਿਲ 'ਚ ਪੈ ਗਏ ਹਨ। ਲੋਕਾਂ ਦਾ ਆਉਣਾ ਜਾਣਾ ਬੰਦ ਹੋਣ ਕਾਰਨ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਹ ਵੀ ਪੜ੍ਹੋ : ਦਖ਼ਦਾਈ ਖ਼ਬਰ: ਤੇਜ਼ ਰਫ਼ਤਾਰ ਗੱਡੀ ਨੇ ਲਪੇਟ 'ਚ ਲਿਆ ਨੌਜਵਾਨ, ਹਨ੍ਹੇਰਾ ਹੋਣ ਕਾਰਨ ਉਪਰੋਂ ਲੰਘਦੇ ਰਹੇ ਕਈ ਵਾਹਨ
ਇਸ ਮੌਕੇ ਪੁੱਲ 'ਤੇ ਮੌਜੂਦ ਲੋਕਾਂ ਨੇ ਕਿਸਾਨ ਆਗੂ ਬਿਕਰਮਜੀਤ ਸਿੰਘ, ਸਾਬਕਾ ਸਰਪੰਚ ਗੁਰਨਾਮ ਸਿੰਘ ਤੂਰ, ਨਿਰਮਲ ਸਿੰਘ ਕਾਲਾ, ਅਮਰੀਕ ਸਿੰਘ ਭਰਿਆਲ, ਸ਼ੌਕੀਨ ਸਿੰਘ, ਬਲਦੇਵ ਸਿੰਘ ਆਦਿ ਨੇ ਦੱਸਿਆ ਕਿ ਬੀਤੇ ਦਿਨ ਲਗਾਤਾਰ ਹੋਈ ਤੇਜ਼ ਬਾਰਿਸ਼ ਕਾਰਨ ਅੱਜ ਸਵੇਰੇ ਰਾਵੀ ਦਰਿਆ ਵਿੱਚ ਅਚਾਨਕ ਪਾਣੀ ਦਾ ਪੱਧਰ ਵੱਧਣ ਕਾਰਨ ਪੁੱਲ ਦਾ ਅਗਲਾ ਹਿੱਸਾ ਜੋ ਮਿੱਟੀ ਨਾਲ ਬਣਾਇਆ ਹੋਇਆ ਹੈ ਉਹ ਰੁੜ ਗਿਆ ਹੈ ਜਿਸ ਕਾਰਨ ਪੁਲ ਤੇ ਆਉਣਾ ਜਾਣਾ ਬਿਲਕੁਲ ਬੰਦ ਹੋ ਗਿਆ ਹੈ।

ਇਹ ਵੀ ਪੜ੍ਹੋ : ਗੋਪੀ ਚੋਹਲਾ ਕਤਲ ਕਾਂਡ ’ਚ ਵੱਡੀ ਖ਼ਬਰ, ਜੇਲ੍ਹ ਵਿਚ ਬੰਦ ਜਗਦੀਪ ਸਿੰਘ ਜੱਗੂ ਸਮੇਤ 5 ਖ਼ਿਲਾਫ਼ ਪਰਚਾ ਦਰਜ
ਉਨਾਂ ਦੱਸਿਆ ਕਿ ਕਰੀਬ 10-12 ਦਿਨ ਪਹਿਲਾਂ ਹੀ ਇਸ ਪੁਲ ਦੀ ਰਿਪੇਅਰ ਕੀਤੀ ਗਈ ਸੀ ਪਰ ਅੱਜ ਮੁੜ ਅਗਲਾ ਹਿੱਸਾ ਰੁੜਣ ਕਾਰਨ ਲੋਕਾਂ ਨੂੰ ਆਉਣ ਜਾਣ ਵਿੱਚ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਬੰਧੀ ਜਦ ਮੌਜੂਦ ਪੁਲ ਦੇ ਕਰਮਚਾਰੀ ਨਾਲ ਗੱਲਬਾਤ ਕੀਤੀ ਗਈ ਤਾਂ ਉਹਨਾਂ ਕਿਹਾ ਕਿ ਅਜੇ ਪਾਣੀ ਦਾ ਪੱਧਰ ਕਾਫੀ ਜ਼ਿਆਦਾ ਹੈ ਜਦ ਵੀ ਪਾਣੀ ਦਾ ਪੱਧਰ ਘਟਦਾ ਹੈ ਤਾਂ ਇਸ ਦੀ ਮੁੜ ਰਿਪੇਅਰ ਸ਼ੁਰੂ ਕਰ ਦਿੱਤੀ ਜਾਵੇਗੀ ਅਤੇ ਜਲਦ ਹੀ ਦੁਬਾਰਾ ਪੁੱਲ 'ਤੇ ਲੋਕਾਂ ਦਾ ਆਉਣਾ ਜਾਣਾ ਸ਼ੁਰੂ ਹੋ ਜਾਵੇਗਾ।
ਇਹ ਵੀ ਪੜ੍ਹੋ : ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਦੀ ਜੇਲ੍ਹ ’ਚ ਸ਼ਿਫਟ ਕਰਨ ਤੋਂ ਪੰਜਾਬ ਸਰਕਾਰ ਨੇ ਕੀਤੀ ਨਾਂਹ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦੁਖ਼ਦਾਈ ਖ਼ਬਰ: ਤੇਜ਼ ਰਫ਼ਤਾਰ ਗੱਡੀ ਨੇ ਲਪੇਟ 'ਚ ਲਿਆ ਨੌਜਵਾਨ, ਹਨ੍ਹੇਰਾ ਹੋਣ ਕਾਰਨ ਉਪਰੋਂ ਲੰਘਦੇ ਰਹੇ ਕਈ ਵਾਹਨ
NEXT STORY