ਗੁਰਦਾਸਪੁਰ (ਵਿਨੋਦ) : ਸ਼ਹਿਰ ਅਤੇ ਆਸਪਾਸ ਦੇ ਇਲਾਕਿਆਂ ਵਿਚ ਸੰਘਣੀ ਧੂੰਦ ਦੇਖਣ ਨੂੰ ਮਿਲਣ ’ਤੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਧੁੰਦ ਕਾਰਨ ਠੰਡ ਦੀ ਤੀਬਰਤਾ ਵੀ ਵਧ ਗਈ ਹੈ। ਸਵੇਰੇ ਜਿਵੇਂ ਹੀ ਲੋਕ ਸੈਰ ਕਰਨ ਜਾਂ ਆਪਣੇ ਕੰਮਾਂ ਲਈ ਘਰਾਂ ਤੋਂ ਬਾਹਰ ਨਿਕਲੇ ਤਾਂ ਉਨ੍ਹਾਂ ਨੂੰ ਗਹਿਰੀ ਧੁੰਦ ਦਾ ਸਾਹਮਣਾ ਕਰਨਾ ਪਿਆ, ਜਿਸ ਕਾਰਨ ਸੈਰ ਕਰਨ ਵਾਲੇ ਲੋਕਾਂ ਦੀ ਗਿਣਤੀ ’ਚ ਭਾਰੀ ਕਮੀ ਆਈ। ਧੁੰਦ ਕਾਰਨ ਵਾਹਨਾਂ ਨੂੰ ਲਾਈਟਾਂ ਜਗਾ ਕੇ ਚਲਾਉਣਾ ਪਿਆ ਅਤੇ ਉਨ੍ਹਾਂ ਦੀ ਰਫ਼ਤਾਰ ਵੀ ਧੀਮੀ ਰੱਖਣੀ ਪਈ। ਸੰਘਣੀ ਧੁੰਦ ਦਾ ਅਸਰ ਖੇਤੀਬਾੜੀ ਯੂਨੀਵਰਸਿਟੀ ’ਚ ਜ਼ਿਆਦਾ ਦੇਖਣ ਨੂੰ ਮਿਲਿਆ।
ਇਹ ਵੀ ਪੜ੍ਹੋ- ਧੁੰਦ ਦੀ ਆੜ ’ਚ ਸਮੱਗਲਰਾਂ ਨੇ ਵਧਾਈ ਹਲਚਲ, BSF ਸਮੇਤ ਕੇਂਦਰ ਤੇ ਸੂਬੇ ਦੀਆਂ ਸੁਰੱਖਿਆ ਏਜੰਸੀਆਂ ਅਲਰਟ
ਇਸ ਸਬੰਧੀ ਡਾਕਟਰਾਂ ਦਾ ਕਹਿਣਾ ਹੈ ਕਿ ਇਸ ਧੂੰਦ ਕਾਰਨ ਸਾਹ ਦੀ ਤਕਲੀਫ਼ ਤੋਂ ਪੀੜਤ ਮਰੀਜ਼ਾਂ ਨੂੰ ਬਚਾਉਣ ਦੀ ਸਖ਼ਤ ਲੋੜ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਧੂੰਦ ਕਾਰਨ ਲੋਕਾਂ ਨੂੰ ਸਾਹ ਲੈਣ ’ਚ ਤਕਲੀਫ਼ ਆਦਿ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਜਿਨ੍ਹਾਂ ਲੋਕਾਂ ਨੂੰ ਸਾਹ ਲੈਣ ’ਚ ਤਕਲੀਫ਼ ਹੁੰਦੀ ਹੈ, ਉਨ੍ਹਾਂ ਨੂੰ ਪੈਦਲ ਚੱਲਣ ਆਦਿ ਤੋਂ ਬਚਣਾ ਚਾਹੀਦਾ ਹੈ।
ਇਹ ਵੀ ਪੜ੍ਹੋ- ਇੰਗਲੈਂਡ ’ਚ ਪਤੀ ਵਲੋਂ ਕਤਲ ਕੀਤੀ ਮਹਿਕ ਦੀ ਪਿੰਡ ਪਹੁੰਚੀ ਲਾਸ਼, ਧੀ ਨੂੰ ਮ੍ਰਿਤਕ ਦੇਖ ਧਾਹਾਂ ਮਾਰ ਰੋਈ ਮਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਾਹਨਾਂ ਵਲੋਂ ਅੰਡਰਪਾਥ ਨੂੰ ਪਾਰ ਕਰਨ ਦੀ ਬਜਾਏ ਨੈਸ਼ਨਲ ਹਾਈਵੇ ਨੂੰ ਪਾਰ ਕਰਨ ਦੌਰਾਨ ਹੁੰਦੇ ਹਨ ਹਾਦਸੇ : ਬੱਲ
NEXT STORY