ਦੀਨਾਨਗਰ(ਹਰਜਿੰਦਰ ਸਿੰਘ ਗੋਰਾਇਆ)– ਨਗਰ ਕੌਂਸਲ ਚੋਣਾਂ ਦੌਰਾਨ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਕਾਂਗਰਸ ਦੀ ਵਿਧਾਇਕਾ ਅਤੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਆਪਣੇ-ਆਪਣੇ ਵਰਕਰਾਂ ਸਮੇਤ ਆਹਮੋ-ਸਾਹਮਣੇ ਹੋ ਗਏ। ਦੋਵਾਂ ਧਿਰਾਂ ਦੇ ਸਮਰਥਕਾਂ ਵੱਲੋਂ ਇੱਕ-ਦੂਜੇ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ, ਜਿਸ ਨਾਲ ਕੁਝ ਸਮੇਂ ਲਈ ਗਰਮਾਗਰਮੀ ਦਾ ਮਾਹੌਲ ਬਣ ਗਿਆ।
ਸਥਿਤੀ ਦੀ ਜਾਣਕਾਰੀ ਮਿਲਦਿਆਂ ਹੀ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਦੋਵਾਂ ਧਿਰਾਂ ਨੂੰ ਸ਼ਾਂਤ ਕਰਵਾਇਆ। ਪੁਲਸ ਅਧਿਕਾਰੀਆਂ ਨੇ ਸਮਝਦਾਰੀ ਨਾਲ ਦਖ਼ਲ ਦਿੰਦਿਆਂ ਮਾਮਲੇ ਨੂੰ ਹੋਰ ਵਧਣ ਤੋਂ ਰੋਕ ਲਿਆ। ਪੁਲਸ ਦੀ ਤੁਰੰਤ ਕਾਰਵਾਈ ਕਾਰਨ ਕਿਸੇ ਵੀ ਤਰ੍ਹਾਂ ਦੇ ਟਕਰਾਅ ਜਾਂ ਅਣਸੁਖਾਵੀਂ ਘਟਨਾ ਤੋਂ ਬਚਾਅ ਹੋ ਗਿਆ। ਇਸ ਤੋਂ ਬਾਅਦ ਮਾਹੌਲ ਮੁੜ ਸ਼ਾਂਤ ਹੋ ਗਿਆ ਅਤੇ ਚੋਣ ਪ੍ਰਕਿਰਿਆ ਆਮ ਢੰਗ ਨਾਲ ਜਾਰੀ ਰਹੀ।
ਪੰਜਾਬ ਦੀਆਂ 4 ਨਗਰ ਕੌਂਸਲਾਂ ਦੇ ਚੋਣ ਨਤੀਜਿਆਂ ਦਾ ਐਲਾਨ
NEXT STORY