ਬਟਾਲਾ/ਸ੍ਰੀ ਹਰਗੋਬਿੰਦਪੁਰ ਸਾਹਿਬ (ਸਾਹਿਲ, ਬਾਬਾ)- ਪਿੰਡ ਕੀੜੀ ਅਫਗਾਨਾ ਵਿਖੇ ਤਕਰਾਰ ਹੋਣ ’ਤੇ ਮਾਰ-ਕੁੱਟ ਕੀਤੇ ਜਾਣ ਨਾਲ ਨੌਜਵਾਨ ਦੀ ਮੌਤ ਹੋਣ ਦਾ ਅੱਤ ਦੁਖਦਾਈ ਸਮਾਚਾਰ ਮਿਲਿਆ ਹੈ। ਇਸ ਸਬੰਧੀ ਪੁਲਸ ਥਾਣਾ ਸ਼੍ਰੀ ਹਰਗੋਬਿੰਦਪੁਰ ਨੂੰ ਦਰਜ ਕਰਵਾਏ ਬਿਆਨ ਵਿਚ ਬਿਆਨਕਰਤਾ ਰਛਪਾਲ ਸਿੰਘ ਪੁੱਤਰ ਨਰਿੰਜਣ ਸਿੰਘ ਵਾਸੀ ਪਿੰਡ ਕੀੜੀ ਅਫਗਾਨਾ ਨੇ ਲਿਖਵਾਇਆ ਹੈ ਕਿ ਉਸਦਾ ਭਰਾ ਨਿਸ਼ਾਨ ਬੀਤੀ 14 ਮਈ ਦੀ ਸ਼ਾਮ ਸਾਢੇ 5 ਵਜੇ ਸਮਸ਼ੇਰ ਸਿੰਘ ਉਰਫ ਸ਼ੇਰਾ ਪੁੱਤਰ ਅਜੀਤ ਸਿੰਘ ਵਾਸੀ ਕੀੜੀ ਅਫਗਾਨਾ ਦੀ ਕਰਿਆਨੇ ਦੀ ਦੁਕਾਨ ’ਤੇ ਸਾਮਾਨ ਲੈਣ ਗਿਆ ਸੀ ਅਤੇ ਦੁਕਾਨ ਤੋਂ ਸਾਮਾਨ ਲੈ ਕੇ ਜਦੋਂ ਵਾਪਸ ਆ ਰਿਹਾ ਸੀ ਤਾਂ ਅਚਾਨਕ ਉਸ ਦਾ ਵਿਅਕਤੀ ਨਾਲ ਕਿਸੇ ਗੱਲ ਨੂੰ ਲੈ ਕੇ ਤਕਰਾਰ ਹੋ ਗਿਆ।
ਇਹ ਵੀ ਪੜ੍ਹੋ- ਸ੍ਰੀ ਦਰਬਾਰ ਸਾਹਿਬ ਆਉਣ ਵਾਲੀਆਂ ਸੰਗਤਾਂ ਨੂੰ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਅਪੀਲ
ਜਿਸ ’ਤੇ ਉਕਤ ਵਿਅਕਤੀ ਨੇ ਉਸਦੇ ਭਰਾ ਨਿਸ਼ਾਨ ਸਿੰਘ ਦੀ ਮਾਰ-ਕੁੱਟ ਕੀਤੀ ਅਤੇ ਢਿੱਡ ਵਿਚ ਲੱਤਾਂ ਵੀ ਮਾਰੀਆਂ, ਜਿਸ ਦੇ ਬਾਅਦ ਲੋਕਾਂ ਨੇ ਛੁਡਵਾ ਕੇ ਉਸਦੇ ਭਰਾ ਨੂੰ ਘਰ ਭੇਜ ਦਿੱਤਾ, ਜਿਸ ’ਤੇ ਇਹ ਘਰ ਆ ਕੇ ਸੌ ਗਿਆ ਅਤੇ ਜਦੋਂ ਸਵੇਰੇ ਉਸਦੀ ਮਾਤਾ ਨੇ ਇਸ (ਨਿਸ਼ਾਨ ਸਿੰਘ) ਨੂੰ ਜਗਾਉਣ ਦੀ ਕੋਸ਼ਿਸ਼ ਕੀਤੀ ਤਾਂ ਉਹ ਨਹੀਂ ਉੱਠਿਆ ਅਤੇ ਡਾਕਟਰ ਕੋਲੋਂ ਚੈੱਕ ਕਰਵਾਵੁਣ ’ਤੇ ਪਤਾ ਲੱਗਾ ਕਿ ਇਸਦੀ ਮੌਤ ਹੋ ਚੁੱਕੀ ਹੈ। ਹੋਰ ਜਾਣਕਾਰੀ ਦੇ ਮੁਤਾਬਕ ਉਕਤ ਮਾਮਲੇ ਸਬੰਧੀ ਥਾਣਾ ਸ੍ਰੀ ਹਰਗੋਬਿੰਦਪੁਰ ਦੇ ਐੱਸ.ਆਈ ਸਰਦੂਲ ਸਿੰਘ ਨੇ ਕਾਰਵਾਈ ਕਰਦਿਆਂ ਉਕਤ ਵਿਅਕਤੀ ਖਿਲਾਫ ਧਾਰਾ 304 ਆਈ.ਪੀ.ਸੀ ਤਹਿਤ ਥਾਣੇ ਵਿਚ ਕੇਸ ਦਰਜ ਕਰ ਦਿੱਤਾ ਹੈ।
ਇਹ ਵੀ ਪੜ੍ਹੋ- ਤਰਨਤਾਰਨ 'ਚ ਵੱਡੀ ਵਾਰਦਾਤ, ਨਜਾਇਜ਼ ਸਬੰਧਾਂ ਦੇ ਸ਼ੱਕ 'ਚ ਦੋ ਭੈਣਾਂ ਦੇ ਇਕਲੌਤੇ ਭਰਾ ਦਾ ਕਤਲ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸ੍ਰੀ ਦਰਬਾਰ ਸਾਹਿਬ ਆਉਣ ਵਾਲੀਆਂ ਸੰਗਤਾਂ ਨੂੰ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਅਪੀਲ
NEXT STORY