ਅੰਮ੍ਰਿਤਸਰ (ਜਸ਼ਨ)- ਸੜਕ ਪਾਰ ਕਰ ਰਹੀ ਇਕ ਔਰਤ ਨਾਲ ਈ-ਰਿਕਸ਼ਾ ਟਕਰਾਉਣ ਦੇ ਮਾਮਲੇ ’ਚ ਪਿੰਡ ਦੇ ਹੀ ਇਕ ਨੌਜਵਾਨ ਵੱਲੋਂ ਆਪਣੇ 5-6 ਅਣਪਛਾਤੇ ਸਾਥੀਆਂ ਸਮੇਤ ਈ-ਰਿਕਸ਼ਾ ਚਾਲਕ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ, ਰਿਕਸ਼ੇ ਦੀ ਤੋੜਭੰਨ ਕਰਨ ਅਤੇ 7 ਹਜ਼ਾਰ ਰੁਪਏ ਖੋਹਣ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਦੇ ਪਿਤਾ ਨੇ ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਸੰਘਰਸ਼ ਕਮੇਟੀ ਦੇ ਰਾਸ਼ਟਰੀ ਪ੍ਰਧਾਨ ਦੀ ਮੌਜੂਦਗੀ ’ਚ ਐੱਸ. ਐੱਸ. ਪੀ. ਦਿਹਾਤੀ ਕੋਲੋਂ ਮੁਲਜ਼ਮਾਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ-ਪੰਜਾਬ ਦੇ 8 ਜ਼ਿਲ੍ਹਿਆਂ 'ਚ ਮੌਸਮ ਦੀ ਵੱਡੀ ਚਿਤਾਵਨੀ, 18 ਜੂਨ ਤੱਕ ਮੀਂਹ...
ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਸੁਖਵਿੰਦਰ ਸਿੰਘ ਵਾਸੀ ਪਿੰਡ ਫਤਿਹਪੁਰ ਰਾਜਪੂਤਾ (ਅੰਮ੍ਰਿਤਸਰ) ਨੇ ਦੱਸਿਆ ਕਿ 12 ਜੂਨ ਦੀ ਰਾਤ ਕਰੀਬ 8 ਵਜੇ ਉਸ ਦਾ ਪੁੱਤਰ ਸ਼ਰਨਦੀਪ ਸਿੰਘ ਆਪਣੇ ਈ-ਰਿਕਸ਼ੇ ’ਤੇ ਨਵਾਂ ਪਿੰਡ ਅੱਡੇ ਤੋਂ ਘਰ ਵਾਪਸ ਆ ਰਿਹਾ ਸੀ। ਇਸ ਦੌਰਾਨ ਸੋਨੀ ਕਰਿਆਣਾ ਸਟੋਰ ਨੇੜੇ ਇਕ ਔਰਤ ਸੜਕ ਪਾਰ ਕਰ ਰਹੀ ਸੀ, ਜੋ ਅਚਾਨਕ ਈ-ਰਿਕਸ਼ੇ ਨਾਲ ਟਕਰਾਅ ਗਈ। ਹਾਦਸੇ ਤੋਂ ਬਾਅਦ ਉਥੇ ਮੌਜੂਦ ਭੀੜ ਵੱਲੋਂ ਉਸ ਦੇ ਪੁੱਤਰ ਨੂੰ ਫੜਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਹ ਡਰ ਦੇ ਮਾਰੇ ਆਪਣਾ ਈ-ਰਿਕਸ਼ਾ ਉਥੋਂ ਭਜਾ ਕੇ ਲੈ ਗਿਆ।
ਇਹ ਵੀ ਪੜ੍ਹੋ- ਪੰਜਾਬ : ਗੁਰਦੁਆਰਾ ਸਾਹਿਬ 'ਚ ਔਰਤ ਵੱਲੋਂ ਬੇਅਦਬੀ ਦੀ ਕੋਸ਼ਿਸ਼, ਸੇਵਾਦਾਰਾਂ ਨੇ ਫੜ ਕੇ ਕੀਤਾ ਪੁਲਸ ਹਵਾਲੇ
ਇਸ ਤੋਂ ਬਾਅਦ ਨੰਗਲ ਮੋੜ ਨੇੜੇ ਪਿੰਡ ਦੇ ਹੀ ਇਕ ਨੌਜਵਾਨ ਨੇ 5-6 ਅਣਪਛਾਤੇ ਵਿਅਕਤੀਆਂ ਨਾਲ ਮਿਲ ਕੇ ਉਸ ਦੇ ਪੁੱਤਰ ਨੂੰ ਘੇਰ ਲਿਆ ਅਤੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਮੁਲਜ਼ਮਾਂ ਨੇ ਬੈਟਰੀ ਰਿਕਸ਼ੇ ਦੀ ਭੰਨਤੋੜ ਕੀਤੀ ਅਤੇ ਉਸ ਕੋਲੋਂ 7 ਹਜ਼ਾਰ ਰੁਪਏ ਦੀ ਨਕਦੀ ਵੀ ਖੋਹ ਲਈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪੁਲਸ ਚੌਕੀ ਨਵਾਂ ਪਿੰਡ ’ਚ ਲਿਖਤੀ ਸ਼ਿਕਾਇਤ ਦੇ ਦਿੱਤੀ ਗਈ ਹੈ। ਸੁਖਵਿੰਦਰ ਸਿੰਘ ਨੇ ਕਿਹਾ ਕਿ ਜੇਕਰ ਹਾਦਸੇ ’ਚ ਜ਼ਖ਼ਮੀ ਹੋਈ ਔਰਤ ਦੇ ਪਰਿਵਾਰ ਦਾ ਕੋਈ ਮੈਂਬਰ ਗੁੱਸਾ ਕਰਦਾ ਤਾਂ ਗੱਲ ਸਮਝ ਆਉਂਦੀ ਸੀ ਪਰ ਉਕਤ ਵਿਅਕਤੀ ਨੇ ਪੁਰਾਣੀ ਰੰਜਿਸ਼ ਕਾਰਨ ਜਾਣਬੁੱਝ ਕੇ ਉਸ ਦੇ ਪੁੱਤਰ ਨਾਲ ਕੁੱਟਮਾਰ ਕਰਕੇ ਨਕਦੀ ਖੋਹੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਹਾਦਸਾ: ਬੁਝ ਗਏ 2 ਘਰਾਂ ਦੇ ਚਿਰਾਗ, ਤੜਫ਼-ਤੜਫ਼ ਕੇ ਨਿਕਲੀ ਜਾਨ
ਮਨੁੱਖੀ ਅਧਿਕਾਰ ਕਮੇਟੀ ਦੇ ਰਾਸ਼ਟਰੀ ਪ੍ਰਧਾਨ ਡਾ. ਹਰੀਸ਼ ਸ਼ਰਮਾ ਨੇ ਕਿਹਾ ਕਿ ਸ਼ਰਨਦੀਪ ਸਿੰਘ ਉਨ੍ਹਾਂ ਦੀ ਈ-ਰਿਕਸ਼ਾ ਯੂਨੀਅਨ ਦਾ ਮੈਂਬਰ ਹੈ। ਉਸ ਨਾਲ ਕੁੱਟਮਾਰ ਕਰਕੇ ਨਕਦੀ ਖੋਹਣ ਵਾਲਿਆਂ ਖ਼ਿਲਾਫ਼ ਪੁਲਸ ਜਲਦ ਕਾਰਵਾਈ ਕਰੇ, ਨਹੀਂ ਤਾਂ ਯੂਨੀਅਨ ਨੂੰ ਇਨਸਾਫ਼ ਲਈ ਸੜਕਾਂ ’ਤੇ ਉਤਰਨਾ ਪਵੇਗਾ। ਇਸ ਮੌਕੇ ਈ-ਰਿਕਸ਼ਾ ਯੂਨੀਅਨ ਦੇ ਪ੍ਰਧਾਨ ਸੁਨੀਲ ਮੌਰਿਆ ਵੀ ਹਾਜ਼ਰ ਸਨ।
ਕੀ ਕਹਿਣਾ ਹੈ ਜਾਂਚ ਅਧਿਕਾਰੀ ਦਾ
ਇਸ ਮਾਮਲੇ ਸਬੰਧੀ ਚੌਕੀ ਇੰਚਾਰਜ ਨਵਾਂ ਪਿੰਡ ਰਸ਼ਪਾਲ ਸਿੰਘ ਨਾਲ ਸੰਪਰਕ ਕਰਨ ’ਤੇ ਉਨ੍ਹਾਂ ਕਿਹਾ ਕਿ ਜ਼ਖ਼ਮੀ ਔਰਤ ਹਸਪਤਾਲ ’ਚ ਦਾਖ਼ਲ ਹੈ। ਜੇਕਰ ਦੋਵਾਂ ਧਿਰਾਂ ’ਚ ਸਮਝੌਤਾ ਹੋ ਜਾਂਦਾ ਹੈ ਤਾਂ ਠੀਕ ਹੈ, ਨਹੀਂ ਤਾਂ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਹਾਲਾਂਕਿ, ਕੁੱਟਮਾਰ ਅਤੇ ਈ-ਰਿਕਸ਼ੇ ਦੀ ਭੰਨਤੋੜ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਕਾਰਵਾਈ ਸਬੰਧੀ ਉਨ੍ਹਾਂ ਕੋਈ ਸਪੱਸ਼ਟ ਜਵਾਬ ਨਹੀਂ ਦਿੱਤਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਭਾਰਤ-ਪਾਕਿ ਬਾਰਡਰ 'ਤੇ ਯੋਗਾ ਕਰਨਗੇ ਭਾਜਪਾ ਦੇ ਕੌਮੀ ਪ੍ਰਧਾਨ, ਜਾਣੋ ਪੰਜਾਬ ਦੌਰੇ ਦਾ ਪੂਰਾ ਸ਼ਡਿਊਲ
NEXT STORY