ਬਾਬਾ ਬਕਾਲਾ ਸਾਹਿਬ (ਰਾਕੇਸ਼)- ਅੰਮ੍ਰਿਤਸਰ ਦੇ ਇਕ ਮੈਡੀਕਲ ਕਾਲਜ ਵਿਚ ਗੈਰ ਸਿੱਖ ਨੂੰ ਪ੍ਰਿੰਸੀਪਲ ਲਾਏ ਜਾਣ ’ਤੇ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਮਨਜੀਤ ਸਿੰਘ ਭੋਮਾ ਨੇ ਟਿੱਪਣੀ ਕਰਦੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਜਿਹਾ ਕਰਕੇ ਸਿੱਖ ਕੌਮ ਦੇ ਪੜ੍ਹੇ-ਲਿਖੇ ਨੌਜਵਾਨਾਂ ਨਾਲ ਬੇਇਨਸਾਫ਼ੀ ਕੀਤੀ ਹੈ, ਜਿਸ ਦੇ ਜਵਾਬ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪੜ੍ਹੇ-ਲਿਖੇ ਸਿੱਖ ਨੌਜਵਾਨਾਂ ਅਤੇ ਵਿਦਵਾਨਾਂ ਨੂੰ ਹਮੇਸ਼ਾ ਅਹਿਮੀਅਤ ਦਿੱਤੀ ਜਾਂਦੀ ਰਹੀ ਹੈ ਅਤੇ ਭਵਿੱਖ ’ਚ ਵੀ ਉਨ੍ਹਾਂ ਦੀ ਕਾਬਲੀਅਤ ਨੂੰ ਨਜ਼ਰ ਅੰਦਾਜ਼ ਨਹੀਂ ਕੀਤਾ ਜਾਵੇਗਾ।
ਇਹ ਵੀ ਪੜ੍ਹੋ- ਗਰੀਬ ਕਿਸਾਨ ਦੇ ਪੁੱਤ ਨੇ ਚਮਕਾਇਆ ਪੰਜਾਬ ਦਾ ਨਾਂ, ਸਖ਼ਤ ਮਿਹਨਤ ਸਦਕਾ ਹਾਸਲ ਕੀਤਾ ਇਹ ਮੁਕਾਮ
ਉਨ੍ਹਾਂ ਕਿਹਾ ਕਿ ਇਸ ਮੁੱਦੇ ਨੂੰ ਤੂਲ ਨਾ ਦਿੱਤੀ ਜਾਵੇ। ਬਾਬਾ ਬਕਾਲਾ ਸਾਹਿਬ ਵਿਖੇ ਆਪਣੀ ਫੇਰੀ ਦੌਰਾਨ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਵਿਦੇਸ਼ਾਂ ਵਿਚ ਬੈਠੇ ਸਿੱਖ ਵੀਰਾਂ ਅਤੇ ਪੰਜਾਬੀਆਂ ਲਈ ਆਨਲਾਈਨ ਬਾਰ ਕੋਡ ਜ਼ਰੀਏ ਦਸਤਖਤ ਮੁਹਿੰਮ ਦਾ ਅਗਾਜ਼ ਕੀਤਾ ਗਿਆ ਹੈ, ਜਿਸਨੂੰ ਵੱਡੀ ਗਿਣਤੀ ਵਿਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਦੀ ਨਲਾਇਕੀ ਹੈ ਕਿ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਨੂੰ ਅਜੇ ਤੱਕ ਰਿਹਾਅ ਨਹੀਂ ਕੀਤਾ ਜਾ ਸਕਿਆ। ਇਸ ਮੌਕੇ ਬਲਜੀਤ ਸਿੰਘ ਜਲਾਲਉਸਮਾਂ ਤੇ ਅਮਰਜੀਤ ਸਿੰਘ ਭਲਾਈਪੁਰ ਦੋਵੇਂ ਮੈਂਬਰ ਐੱਸ. ਜੀ. ਪੀ. ਸੀ., ਮੈਨੇਜਰ ਗੁਰਵਿੰਦਰ ਸਿੰਘ ਦੇਵੀਦਾਸਪੁਰਾ, ਪ੍ਰਿੰਸੀਪਲ ਦਿਲਬਾਗ ਸਿੰਘ ਮਾਨ, ਕੁਲਵੰਤ ਸਿੰਘ ਰੰਧਾਵਾ, ਹੰਸਰਾਜ ਸਿੰਘ ਧਿਆਨਪੁਰ, ਇੰਚਾਰਜ ਸੁਖਵਿੰਦਰ ਸਿੰਘ ਬੁਤਾਲਾ ਆਦਿ ਹਾਜ਼ਰ ਸਨ।
ਇਹ ਵੀ ਪੜ੍ਹੋ- ਪਤੰਗ ਲੁੱਟਦਿਆਂ ਹਾਈਵੋਲਟੇਜ਼ ਤਾਰਾਂ ਦੀ ਲਪੇਟ 'ਚ ਆਏ 12 ਸਾਲਾ ਬੱਚੇ ਦੀ ਹੋਈ ਮੌਤ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਗਰੀਬ ਕਿਸਾਨ ਦੇ ਪੁੱਤ ਨੇ ਚਮਕਾਇਆ ਪੰਜਾਬ ਦਾ ਨਾਂ, ਸਖ਼ਤ ਮਿਹਨਤ ਸਦਕਾ ਹਾਸਲ ਕੀਤਾ ਇਹ ਮੁਕਾਮ
NEXT STORY